
ਵਾਇਰਲ ਵੀਡੀਓ ਦੀ ਹੋਣੀ ਚਾਹੀਦੀ ਜਾਂਚ : ਨਰਿੰਦਰ ਕੌਰ ਭਰਾਜ
Truck Union: ਟਰੱਕ ਯੂਨੀਅਨ ਦੀ ਪ੍ਰਧਾਨਗੀ ਨੂੰ ਲੈ ਕੇ ਹੋਏ ਵਿਵਾਦ ਕਾਰਨ ਵਿਧਾਇਕਾ ਨਰਿੰਦਰ ਕੌਰ ਭਰਾਜ ਉੱਤੇ ਇਲਜ਼ਾਮ ਲੱਗੇ ਸਨ ਪਰ ਵਿਧਾਇਕਾ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਇਲਜ਼ਾਮਾਂ ਨੂੰ ਖਾਰਜ ਕਰ ਦਿੱਤਾ ਸੀ। ਹੁਣ ਮ੍ਰਿਤਕ ਟਰੱਕ ਆਪ੍ਰੇਟਰ ਮਨਜੀਤ ਸਿੰਘ ਕਾਕਾ ਦੇ ਪਰਿਵਾਰ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖ ਕੇ ਜਾਂਚ ਦੀ ਮੰਗ ਕੀਤੀ ਹੈ।
ਕਾਕਾ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਤੋਂ ਈਡੀ ਜਾਂ ਸੀਬੀਆਈ ਤੋਂ ਜਾਂਚ ਦੀ ਮੰਗ ਕੀਤੀ ਸੀ। ਪਰਿਵਾਰ ਦਾ ਕਹਿਣਾ ਹੈ ਕਿ ਇਨਸਾਫ਼ ਚਾਹੀਦਾ ਹੈ ਅਤੇ ਅਸਲ ਸੱਚ ਲੋਕਾਂ ਦੇ ਸਾਹਮਣੇ ਆਉਣਾ ਚਾਹੀਦਾ ਸੀ। ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਵੀਡੀਓ ਜਾਰੀ ਕਰਕੇ ਆਪਣੇ ਉੱਤੇ ਲੱਗੇ ਇਲਜ਼ਾਮਾਂ ਨੂੰ ਰੱਦ ਕੀਤਾ ਹੈ। ਉਨ੍ਹਾਂ ਨੇ ਵੀ ਕਿਹਾ ਹੈ ਕਿ ਵਾਇਰਲ ਵੀਡੀਓ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ।