ਰਣਜੀਤ ਸਿੰਘ ਮੁਕਾਬਲਾ ਮਾਮਲੇ ’ਚ ਗੁਰਦਾਸਪੁਰ ’ਚ ਲੱਗਾ ਵਿਸ਼ਾਲ ਧਰਨਾ
Published : Mar 1, 2026, 9:08 pm IST
Updated : Mar 1, 2026, 9:08 pm IST
SHARE ARTICLE
Massive protest in Gurdaspur over Ranjit Singh encounter case
Massive protest in Gurdaspur over Ranjit Singh encounter case

ਪਰਿਵਾਰ ਨੇ ਐਨਕਾਊਂਟਰ ਨੂੰ ਦੱਸਿਆ ਫਰਜ਼ੀ

ਗੁਰਦਾਸਪੁਰ: ਗੁਰਦਾਸਪੁਰ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਨੌਜਵਾਨ ਰਣਜੀਤ ਸਿੰਘ ਦੇ ਪਰਿਵਾਰ ਨੇ ਇਸ ਐਨਕਾਊਂਟਰ ਨੂੰ ਫਰਜ਼ੀ ਦੱਸਦੇ ਹੋਏ ਪੁਲਿਸ 'ਤੇ ਗੰਭੀਰ ਇਲਜ਼ਾਮ ਲਗਾਏ ਹਨ। ਪਰਿਵਾਰ ਅਤੇ ਇਲਾਕੇ ਦੇ ਲੋਕਾਂ ਸਮੇਤ ਵੱਖ-ਵੱਖ ਰਾਜਨੀਤਿਕ ਤੇ ਸਮਾਜਿਕ ਜਥੇਬੰਦੀਆਂ ਨੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਚੱਕਾ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ। ਇਹ ਧਰਨਾ ਦੁਪਹਿਰ ਤੋਂ ਸ਼ਾਮ 4 ਵਜੇ ਤੱਕ ਜਾਰੀ ਰਿਹਾ, ਜਿਸ ਕਾਰਨ ਸੜਕੀ ਆਵਾਜਾਈ ਪ੍ਰਭਾਵਿਤ ਹੋਈ।

ਪਰਿਵਾਰ ਨੇ ਮੰਗ ਕੀਤੀ ਹੈ ਕਿ ਮ੍ਰਿਤਕ ਦਾ ਪੋਸਟਮਾਰਟਮ ਪੀਜੀਆਈ ਜਾਂ ਏਮਸ ਹਸਪਤਾਲ ਤੋਂ ਕਰਵਾਇਆ ਜਾਵੇ ਅਤੇ ਪੂਰੇ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਏਜੰਸੀ ਵਲੋਂ ਹੋਵੇ। 

ਪਰ ਇਸ ਦੌਰਾਨ ਧਰਨੇ ਵਿਚ ਪਹੁੰਚੇ ਲੱਖਾ ਸਿਧਾਣਾ ਨੇ ਧਰਨਾ ਇਹ ਮੰਗ ਕਰ ਕੇ ਜਾਰੀ ਰਖਿਆ ਕਿ ਐਨਕਾਊਂਟਰ ਦੀ ਜੁਡੀਸ਼ੀਅਲ ਜਾਂਚ ਹੋਵੇ ਅਤੇ ਪੋਸਟਮਾਰਟਮ ਡਾਕਟਰਾਂ ਦੇ ਬੋਰਡ ਵਲੋਂ ਕੀਤਾ ਜਾਵੇ। ਇਸਦੇ ਨਾਲ ਹੀ ਉਹਨਾਂ ਨੇ ਇਸੇ ਮਾਮਲਾ ’ਚ ਨਾਮਜ਼ਦ ਇੰਦਰਜੀਤ ਸਿੰਘ ਦੀਆਂ ਦੋ ਭੈਣਾਂ ਅਤੇ ਭਾਬੀ ਨੂੰ ਪੁਲਿਸ ਹਿਰਾਸਤ ਤੋਂ ਰਿਹਾਅ ਕਰਨ ਦੀ ਮੰਗ ਵੀ ਰੱਖੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement