ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ
Published : Jul 30, 2017, 5:37 pm IST
Updated : Apr 1, 2018, 7:03 pm IST
SHARE ARTICLE
Drug
Drug

ਪਟਿਆਲਾ, 30 ਜੁਲਾਈ (ਰਾਣਾ ਰੱਖੜਾ) : ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ 920 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

 

ਪਟਿਆਲਾ, 30 ਜੁਲਾਈ (ਰਾਣਾ ਰੱਖੜਾ) : ਥਾਣਾ ਅਰਬਨ ਅਸਟੇਟ ਦੀ ਪੁਲਿਸ ਨੇ 920 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਦੀ ਪਛਾਣ ਮੁਹੰਮਦ ਅਨਬਰ ਪੁੱਤਰ ਨੂਰਲ ਹਸਨ ਵਾਸੀ ਸ਼ਰੀਫ਼ ਨਗਰ ਜ਼ਿਲ੍ਹਾ ਮੁਰਾਦਾਬਾਦ ਯੂ.ਪੀ. ਹਾਲ ਕਿਰਾਏਦਾਰ ਗੁਰੂ ਨਾਨਕ ਨਗਰ ਪਟਿਆਲਾ ਵਜੋਂ ਹੋਈ। ਪੁਲਸ ਮੁਤਾਬਿਕ ਮੁਲਾਜ਼ਮ ਬਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਟੀ.ਪੁਆਇੰਟ ਸਾਧੂ ਬੇਲਾ ਰੋਡ ਫੇਸ 2 ਵਿਖੇ ਅਰਬਨ ਅਸਟੇਟ ਵਿਖੇ ਗਸ਼ਤ ਦੌਰਾਨ ਸੀ, ਜਿਸ ਨੇ ਸ਼ੱਕ ਦੇ ਆਧਾਰ 'ਤੇ ਜਦੋਂ ਇਕ ਵਿਅਕਤੀ ਨੂੰ ਰੋਕ ਕੇ ਚੈਕ ਕੀਤਾ ਤਾਂ ਉਸ ਪਾਸੋਂ 920 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਗਈਆਂ। ਪੁਲਿਸ ਨੇ ਉਕਤ ਦੋਸ਼ੀ ਖਿਲਾਫ਼ 22/61/85 ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।
14 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ
ਇਸੇ ਤਰ੍ਹਾਂ ਥਾਣਾ ਤ੍ਰਿਪੜੀ ਦੀ ਪੁਲਸ ਨੇ 14 ਬੋਤਲਾਂ ਨਾਜਾਇਜ਼ ਸ਼ਰਾਬ ਰੱਖਣ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਦੋਸ਼ੀ ਦੀ ਪਹਿਚਾਣ ਸਨੀ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਭਗਤ ਸਿੰਘ ਨਗਰ ਨੇੜੇ ਪੁਰਾਣਾ ਬਿਸ਼ਨ ਨਗਰ ਪਟਿਆਲਾ ਵਜੋਂ ਹੋਈ। ਪੁਲਸ ਮੁਤਾਬਿਕ ਹੌਲਦਾਰ ਚਰਨ ਸਿੰਘ ਪੁਲਸ ਪਾਰਟੀ ਸਮੇਤ ਕੋਹਲੀ ਸਵੀਟਸ ਪਾਸ ਮੌਜੂਦ ਸੀ, ਜਿਸ ਨੂੰ ਸੂਚਨਾ ਮਿਲੀ ਕਿ ਦੋਸ਼ੀ ਇੰਦਰਾ ਕਾਲੋਨੀ ਵਿਖੇ ਨਜਾਇਜ਼ ਸ਼ਰਾਬ ਦਾ ਧੰਦਾ ਚਲਾਉਂਦਾ ਹੈ। ਹੌਲਦਾਰ ਚਰਨ ਸਿੰਘ ਨੇ ਮੌਕੇ 'ਤੇ ਜਾਕੇ ਜਦੋਂ ਰੇਡ ਕੀਤੀ ਤਾਂ ਦੋਸ਼ੀ ਵਿਅਕਤੀ ਕੋਲੋਂ 14 ਬੋਤਲਾਂ ਠੇਕਾ ਦੇਸੀ ਬਾਬੀ ਚੰਡੀਗੜ੍ਹ ਦੀ ਸ਼ਰਾਬ ਕੀਤੀ ਗਈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਕਾਰਵਾਈ ਆਰੰਭ ਦਿਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement