ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀਆਂ ਭੇਂਟ
Published : Jul 31, 2017, 5:40 pm IST
Updated : Apr 1, 2018, 3:56 pm IST
SHARE ARTICLE
Shaheed Udham Singh
Shaheed Udham Singh

ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜੰਗ-ਏ-ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ 78ਵੇਂ ਸ਼ਹੀਦੀ ਦਿਹਾੜੇ ਮੌਕੇ ਹੋਏ ਰਾਜ ਪਧਰੀ ਸ਼ਰਧਾਂਜਲੀ ਸਮਾਗਮ ਨੂੰ..

ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ (ਦਰਸ਼ਨ ਸਿੰਘ ਚੌਹਾਨ) : ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਜੰਗ-ਏ-ਆਜ਼ਾਦੀ ਦੇ ਮਹਾਨ ਸਪੂਤ ਸ਼ਹੀਦ ਊਧਮ ਸਿੰਘ ਦੇ 78ਵੇਂ ਸ਼ਹੀਦੀ ਦਿਹਾੜੇ ਮੌਕੇ ਹੋਏ ਰਾਜ ਪਧਰੀ ਸ਼ਰਧਾਂਜਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਯਤੀਮ ਅਤੇ ਲਾਵਾਰਸ ਹਾਲਾਤ ਵਿਚ ਪਲੇ ਮਹਾਨ ਯੋਧੇ ਦੀ ਕੁਰਬਾਨੀ ਨੂੰ ਦੁਨੀਆਂ ਵਿਚ ਵਸਦੇ ਲੋਕ ਕਦੇ ਵੀ ਭੁਲਾ ਨਹੀਂ ਸਕਣਗੇ। ਉਨ੍ਹਾਂ ਕਿਹਾ ਕਿ ਊਧਮ ਸਿੰਘ ਨੇ 21 ਸਾਲ ਦੇ ਲੰਮੇ ਅਰਸੇ ਬਾਅਦ ਵਿਦੇਸ਼ੀ ਧਰਤੀ 'ਤੇ ਜਾ ਕੇ ਗੋਰੇ ਅੰਗਰੇਜ਼ ਨੂੰ ਮੌਤ ਦੇ ਘਾਟ ਉਤਾਰ ਕੇ ਨਿਹੱਥੇ ਪੰਜਾਬੀਆਂ ਉਪਰ ਕੀਤੇ ਜੁਲਮਾਂ ਦਾ ਬਦਲਾ ਲਿਆ। ਉਨ੍ਹਾਂ ਕਿਹਾ ਕਿ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਤੋਂ ਨੌਜਵਾਨ ਪੀੜ੍ਹੀ ਨੂੰ ਸੇਧ ਲੈਣ ਦੀ ਲੋੜ ਹੈ।
ਨਵੀਂ ਅਨਾਜ ਮੰਡੀ ਵਿਖੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਧਰਮਸੋਤ ਨੇ ਕਿਹਾ ਕਿ ਕਾਂਗਰਸ ਦੀ ਅਗਵਾਈ ਹੇਠ ਬਣੀਆਂ ਸਰਕਾਰਾਂ ਸਮੇਂ ਸ਼ਹੀਦਾਂ ਦਾ ਸਨਮਾਨ ਕੀਤਾ ਗਿਆ ਹੈ ਜਦਕਿ ਹੋਰਨਾਂ ਪਾਰਟੀਆਂ ਨੇ ਸ਼ਹੀਦਾਂ ਦੇ ਨਾਮ 'ਤੇ ਸਿਰਫ਼ ਰਾਜਨੀਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਲ 1972 ਵਿਚ ਕਾਂਗਰਸ ਦੀ ਸਰਕਾਰ ਸਮੇਂ ਊਧਮ ਸਿੰਘ ਦੀ ਆਖ਼ਰੀ ਇੱਛਾ ਮੁਤਾਬਕ ਉਸ ਦੀਆਂ ਅਸਥੀਆਂ ਪੂਰੇ ਸਰਕਾਰੀ ਸਨਮਾਨਾਂ ਨਾਲ ਵਿਦੇਸ਼ ਤੋਂ ਲਿਆ ਕੇ ਸ਼ਹੀਦ ਦੀ ਜਨਮ ਭੂਮੀ 'ਤੇ ਸਸਕਾਰ ਕੀਤਾ ਗਿਆ ਅਤੇ ਢੁਕਵੀਂ ਯਾਦਗਾਰ ਬਣਵਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਊਧਮ ਸਿੰਘ ਦੀ ਯਾਦ ਵਿਚ ਬਣਨ ਵਾਲੇ ਮੈਮੋਰੀਅਲ ਦੀ ਉਸਾਰੀ ਲਈ ਲੋੜੀਂਦਾ ਪੈਸਾ ਮੁਹਈਆ ਕਰਵਾਏਗੀ। ਉਨ੍ਹਾਂ ਪਿਛਲੀ ਅਕਾਲੀ ਭਾਜਪਾ ਸਰਕਾਰ 'ਤੇ ਟਕੋਰ ਕਰਦਿਆਂ ਕਿਹਾ ਕਿ ਹਲਕੇ ਦੀ ਨੁਮਾਇੰਦਗੀ ਕਰਨ ਵਾਲੇ ਸੂਬੇ ਦੇ ਖ਼ਜ਼ਾਨਾ ਮੰਤਰੀ ਰਹੇ ਪਰਮਿੰਦਰ ਸਿੰਘ ਢੀਂਡਸਾ ਸ਼ਹੀਦ ਦੀ ਯਾਦਗਾਰ ਲਈ ਖ਼ਜ਼ਾਨੇ ਦਾ ਮੂੰਹ ਨਹੀਂ ਖੋਲ੍ਹ ਸਕੇ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਊਧਮ ਸਿੰਘ ਦੀ ਯਾਦ ਨਾਲ ਜੁੜੀਆਂ ਹੋਰ ਮੰਗਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਪੂਰੀਆਂ ਕਰਵਾਈਆਂ ਜਾਣਗੀਆਂ।
ਯੂਥ ਕਾਂਗਰਸ ਦੇ ਪ੍ਰਧਾਨ ਤੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਨੌਜਵਾਨਾਂ ਨੂੰ ਸੱਦਾ ਦਿਤਾ ਕਿ ਊਧਮ ਸਿੰਘ ਦੇ ਨਕਸ਼ੇ ਕਦਮਾਂ 'ਤੇ ਚੱਲ ਕੇ ਨਸ਼ਿਆਂ ਵਰਗੀਆਂ ਅਲਾਮਤਾਂ ਤੋਂ ਦੂਰ ਰਹਿ ਕੇ ਦੇਸ਼ ਦੀ ਤਰੱਕੀ ਵਿਚ ਬਣਦਾ ਯੋਗਦਾਨ ਪਾਉਣ। ਸਾਬਕਾ ਲੋਕ ਸਭਾ ਮੈਂਬਰ ਤੇ ਵਿਧਾਇਕ ਵਿਜੇਇੰਦਰ ਸਿੰਗਲਾ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਦੀ ਜ਼ਿੰਮੇਵਾਰੀ ਸਰਕਾਰਾਂ ਦੀ ਹੁੰਦੀ ਹੈ।ਸੂਬੇ ਦੀ ਸਰਕਾਰ ਊਧਮ ਸਿੰਘ ਦੀ ਯਾਦ ਨਾਲ ਜੁੜੀ ਹਰ ਮੰਗ ਪੂਰੀ ਕਰਨ ਲਈ ਦ੍ਰਿੜ ਸੰਕਲਪ ਹੈ। ਯੂਥ ਕਾਂਗਰਸ ਦੀ ਸੂਬਾ ਮੀਤ ਪ੍ਰਧਾਨ ਹਲਕਾ ਇੰਚਾਰਜ ਦਾਮਨ ਥਿੰਦ ਬਾਜਵਾ ਨੇ ਭਾਵੁਕ ਤਕਰੀਰ ਕਰਦਿਆਂ ਕਿਹਾ ਕਿ ਊਧਮ ਸਿੰਘ ਦੀ ਜਨਮ ਭੂਮੀ ਦੇ ਵਿਕਾਸ ਲਈ ਪੂਰੀ ਵਾਹ ਲਾਉਣਗੇ। ਹਲਕਾ ਅਮਰਗੜ੍ਹ ਦੇ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਕਿਹਾ ਕਿ ਅੱਜ ਵੀ ਕਈ ਹਲਕਿਆਂ ਅੰਦਰ ਰਾਜਸੀ ਆਗੂਆਂ ਦੀ ਸ਼ਹਿ 'ਤੇ ਨਸ਼ੇ ਦਾ ਕਾਰੋਬਾਰ ਜ਼ੋਰਾਂ 'ਤੇ ਹੈ ਪਰ ਅਧਿਕਾਰੀ ਅਜਿਹੇ ਲੋਕਾਂ ਨੂੰ ਹੱਥ ਨਹੀਂ ਪਾ ਰਹੇ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਨੇ ਕਿਹਾ ਕਿ ਸੁਨਾਮ ਦੇ ਜੰਮਪਲ ਊਧਮ ਸਿੰਘ ਦੀ ਲਾਮਿਸਾਲ ਸ਼ਹਾਦਤ ਨੇ ਲੋਕਾਂ ਦਾ ਸਿਰ ਦੁਨੀਆਂ ਵਿਚ ਉੱਚਾ ਕੀਤਾ ਹੈ। ਇਸ ਮੌਕੇ ਦਲਬੀਰ ਸਿੰਘ ਗੋਲਡੀ ਵਿਧਾਇਕ, ਰਾਹੁਲਇੰਦਰ ਸਿੱਧੂ, ਸਾਬਕਾ ਮੰਤਰੀ ਗੁਰਚਰਨ ਸਿੰਘ ਦਿੜਬਾ, ਅਧਿਆਪਕ ਆਗੂ ਸਰਿੰਦਰ ਸਿੰਘ ਭਰੂਰ, ਸੰਜੇ ਗੋਇਲ, ਮੁਨੀਸ਼ ਸੋਨੀ, ਅਜੈਬ ਸਿੰਘ ਰਟੋਲ, ਨਵਦੀਵ ਸਿੰਘ ਮੋਖਾ, ਮੁਲਖਾ ਸਿੰਘ ਕੁੰਨਰਾ, ਘਣਸ਼ਾਮ ਕਾਂਸਲ, ਗੀਤਾ ਸ਼ਰਮਾ,ਰਿੰਪਲ ਧਾਲੀਵਾਲ, ਹਰਿੰਦਰ ਸਿੰਘ ਲਖਮੀਰਵਾਲਾ, ਮਲਕੀਤ ਸਿੰਘ ਥਿੰਦ, ਪ੍ਰਿਤਪਾਲ ਸ਼ਰਮਾ ਸਮੇਤ ਹੋਰ ਆਗੂ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement