ਸਿਆਸੀ ਰੈਲੀਆਂ ਦੌਰਾਨ ਨਹੀਂ ਵੱਜਣਗੇ ਉੱਚੀ-ਉੱਚੀ ਸਪੀਕਰ
Published : Apr 1, 2019, 8:08 pm IST
Updated : Apr 1, 2019, 8:27 pm IST
SHARE ARTICLE
Loud Speakers
Loud Speakers

ਸ਼ੋਰ ਪ੍ਰਦੂਸ਼ਣ ਦੀ ਨਿਗਰਾਨੀ ਲਈ ਨੋਡਲ ਅਫ਼ਸਰ ਨਿਯੁਕਤ

ਚੰਡੀਗੜ੍ਹ : ਮੁੱਖ ਚੋਣ ਅਫਸਰ ਡਾ. ਐਸ. ਕਰੁਣਾ ਰਾਜੂ ਨੇ ਅੱਜ ਕੁਲਦੀਪ ਕੁਮਾਰ ਵਾਤਾਵਰਣ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਲੋਕ ਸਭਾ ਚੋਣਾਂ 2019 ਦੇ ਮੱਦੇਨਜਰ ਲਾਗੂ ਆਦਰਸ਼ ਚੋਣ ਜ਼ਾਬਤੇ ਦੌਰਾਨ ਆਵਾਜ਼ ਪ੍ਰਦੂਸ਼ਣ ਨਾਲ ਸਬੰਧਤ ਮਾਮਲਿਆਂ ਨੂੰ ਨਜਿੱਠਣ ਲਈ ਨੋਡਲ ਅਫਸਰ ਨਿਯੁਕਤ ਕੀਤਾ ਹੈ। ਉਹ ਆਦਰਸ਼ ਚੋਣ ਜ਼ਾਬਤੇ ਦੌਰਾਨ ਆਵਾਜ਼ ਪ੍ਰਦੂਸ਼ਣ (ਰੈਗੁਲੇਸ਼ਨ ਅਤੇ ਕੰਟਰੋਲ) ਰੂਲ 2000 ਨੂੰ ਲਾਗੂ ਕਰਨਾ ਯਕੀਨੀ ਬਨਾਉਣਗੇ।

DjDj

ਡਾ. ਰਾਜੂ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ 2019 ਚੋਣ ਪ੍ਰਚਾਰ ਲਈ ਉਮੀਦਵਾਰਾਂ ਵੱਲੋਂ ਲਾਊਡ ਸਪੀਕਰ ਜਾਂ ਕਿਸੇ ਵੀ ਤਰ੍ਹਾਂ ਦੇ ਸਾਊਂਡ ਐਮਪਲੀਫਾਇਰ ਦੀ ਵਰਤੋਂ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕੀਤੀਆਂ ਹਨ। ਲਾਊਡ ਸਪੀਕਰ ਜਾਂ ਸਾਊਂਡ ਐਮਪਲੀਫਾਇਰ, ਜੋ ਕਿ ਕਿਸੇ ਵੀ ਤਰ੍ਹਾਂ ਦੇ ਵਾਹਨ ਜਾਂ ਕਿਸੇ ਇੱਕ ਜਗ੍ਹਾ 'ਤੇ ਪੱਕੇ ਤੌਰ ਤੇ ਲਗਾ ਕੇ ਜਨਤਕ ਮੀਟਿੰਗ, ਜਲਸੇ-ਜਲੂਸ, ਜਾਂ ਫਿਰ ਕਿਸੇ ਚੱਲਦੇ-ਫਿਰਦੇ ਵਾਹਨ ਤੇ ਲਗਾ ਕੇ ਜਾਂ ਕਿਸੇ ਹੋਰ ਤਰੀਕੇ ਚੋਣ ਪ੍ਰਚਾਰ ਲਈ ਵਰਤੋਂ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਨਹੀਂ ਕੀਤੀ ਜਾ ਸਕਦੀ। 

ਉਨ੍ਹਾਂ ਦੱਸਿਆ ਕਿ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਜੇਕਰ ਕਿਸੇ ਵੱਲੋਂ ਲਾਊਡ ਸਪੀਕਰ ਜਾਂ ਸਾਊਂਡ ਐਮਪਲੀਫਾਇਰ ਦੀ ਵਰਤੋਂ ਕੀਤੀ ਗਈ ਤਾਂ ਇਹ ਸਬੰਧਤ ਵਿਭਾਗ ਵੱਲੋਂ ਜ਼ਬਤ ਕੀਤੇ ਜਾਣਗੇ ਅਤੇ ਨਾਲ ਹੀ ਇਸ ਦੇ ਨਾਲ ਲੱਗਿਆ ਹੋਇਆ ਹੋਰ ਸਮਾਨ ਵੀ ਜ਼ਬਤ ਕੀਤਾ ਜਾਵੇਗਾ। ਜਿਸ ਕਿਸੇ ਵਾਹਨ 'ਤੇ ਬਿਨਾਂ ਪ੍ਰਵਾਨਗੀ ਲਾਊਡ ਸਪੀਕਰ ਜਾਂ ਸਾਊਂਡ ਐਮਪਲੀਫਾਇਰ ਦੀ ਵਰਤੋਂ ਕੀਤੀ ਗਈ ਤਾਂ ਇਹ ਸਬੰਧਤ ਵਿਭਾਗ ਵੱਲੋਂ ਜ਼ਬਤ ਕੀਤੇ ਜਾਣਗੇ ਅਤੇ ਨਾਲ ਹੀ ਇਸ ਦੇ ਨਾਲ ਲੱਗਿਆ ਹੋਇਆ ਹੋਰ ਸਮਾਨ ਵੀ ਜ਼ਬਤ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Patiala Kutmaar Viral Video : ਨੌਜਵਾਨਾਂ ਦੀ ਦੇਖੋ ਸੜਕ ਵਿਚਕਾਰ ਸ਼ਰੇਆਮ ਗੁੰਡਾਗਰਦੀ

13 Dec 2025 4:37 PM

CM Mann Vs CM Saini: ਖੇਡ ਮੈਦਾਨ ਬਣੇ ਮੌ.ਤ ਦੀ ਮੰਜ਼ਿਲ, ਖੇਡ ਮੈਦਾਨ ‘ਚੋਂ ਖਿਡਾਰੀਆਂ ਦੀ ਲਾ.ਸ਼ਾਂ ਆਉਣਗੀਆਂ

13 Dec 2025 4:36 PM

ਆਖ਼ਰ ਕਦੋਂ ਮਿਲੇਗੀ MP Amritpal Singh ਨੂੰ Parole ?

13 Dec 2025 7:33 AM

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM
Advertisement