ਵੋਟਰਾਂ ਦੀ ਸਹੂਲਤ ਲਈ ਮੋਬਾਈਲ ਐਪਲੀਕੇਸ਼ਨਾਂ ਦੀ ਸ਼ੁਰੂਆਤ
Published : Apr 1, 2019, 8:16 pm IST
Updated : Apr 1, 2019, 8:16 pm IST
SHARE ARTICLE
Election Commission mobile apps
Election Commission mobile apps

ਵੋਟਰ ਹੈਲਪਲਾਈਨ ਮੋਬਾਈਲ ਐਪ ਜਾਂ www.nvsp.in ਪੋਰਟਲ ਜਾਂ 1950 ਹੈਲਪਲਾਈਨ ਨੰਬਰ 'ਤੇ ਕਾਲ ਕਰ ਕੇ ਹਾਸਲ ਕਰ ਸਕਦੇ ਹਨ ਜਾਣਕਾਰੀ

ਚੰਡੀਗੜ੍ਹ : ਚੋਣਾਂ ਨਾਲ ਸਬੰਧਤ ਕੰਮਾਂ ਨੂੰ ਸੁਖਾਲਾ ਬਨਾਉਣ ਅਤੇ ਭਾਰਤੀ ਚੋਣ ਕਮਿਸ਼ਨ ਨੂੰ ਅੱਜ ਦੇ ਸਮੇਂ ਦਾ ਹਾਣੀ ਬਨਾਉਣ ਦੇ ਮਕਸਦ ਨਾਲ ਭਾਰਤੀ ਚੋਣ ਕਮਿਸ਼ਨ ਨੇ ਕਈ ਆਈ.ਟੀ. ਇਨੀਸ਼ੀਏਟਿਵ ਲਏ ਹਨ। ਇਸ ਇਨੀਸ਼ੀਏਟਿਵ ਤਹਿਤ ਭਾਰਤੀ ਚੋਣ ਕਮਿਸ਼ਨਰ ਨੇ ਕਈ ਵੋਟਰ ਫਰੈਂਡਲੀ ਮੋਬਾਈਲ ਐਪ, ਵੈਬਸਾਇਟ ਅਤੇ ਹੈਲਪਲਾਈਨ ਸ਼ੁਰੂ ਕੀਤੀ ਹੈ।   

ਇਸ ਸਬੰਧੀ ਮੁੱਖ ਚੋਣ ਅਫ਼ਸਰ (ਸੀ.ਈ.ਓ.) ਪੰਜਾਬ ਡਾ. ਐਸ. ਕਰੁਣਾ ਰਾਜੂ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀਆਂ ਐਪਲੀਕੇਸ਼ਨਾਂ ਵਿੱਚੋਂ ਇੱਕ 'ਸੁਵਿਧਾ ਐਪ' ਹੈ। ਉਮੀਦਵਾਰਾਂ ਅਤੇ ਰਾਜਨੀਤਿਕ ਪਾਰਟੀਆਂ ਵੱਲੋਂ ਮੀਟਿੰਗ, ਰੈਲੀਆਂ ਆਦਿ ਕਰਨ ਤੋਂ ਪਹਿਲਾਂ ਮਨਜ਼ੂਰੀਆਂ ਲੈਣ ਸਬੰਧੀ ਅਪਲਾਈ ਕਰਨ ਲਈ ਇਹ ਇੱਕ ਸਿੰਗਲ ਵਿੰਡੋ ਸਿਸਟਮ ਹੈ। ਇਹ ਸਾਰੀ ਕਾਰਵਾਈ ਐਂਡਰਾਇਡ ਐਪ ਜ਼ਰੀਏ ਵੀ ਕੀਤੀ ਜਾ ਸਕਦੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਉਮੀਦਵਾਰਾਂ/ਪਾਰਟੀਆਂ ਦੁਆਰਾ ਬੇਨਤੀ  ਕਰਨ ਦੇ 24 ਘੰਟੇ ਅੰਦਰ ਮਨਜ਼ੂਰੀਆਂ ਦੇਣ ਸਬੰਧੀ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ।

cVIGIL - AppcVIGIL - App

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ 'ਸੀਵਿਜ਼ਲ' ਨਾਮੀ ਇੱਕ ਹੋਰ ਮਹੱਤਵਪੂਰਨ ਐਪ ਟਾਈਮ-ਸਟੈਂਪਡ, ਆਦਰਸ਼ ਚੋਣ ਜ਼ਾਬਤੇ ਦੇ ਪ੍ਰਮਾਣ ਅਧਾਰਤ ਸਬੂਤ/ਖ਼ਰਚਾ ਹੱਦ ਦੀ ਉਲੰਘਣਾ, ਆਟੋ ਲੋਕੇਸ਼ਨ ਡਾਟਾ ਨਾਲ ਲਾਈਵ ਫ਼ੋਟੋ/ਵੀਡੀਓ ਦੀ ਸਹੂਲਤ ਪ੍ਰਦਾਨ ਕਰਦੀ ਹੈ। ਕੋਈ ਵੀ ਨਾਗਰਿਕ ਮੋਬਾਈਲ ਐਪ ਜ਼ਰੀਏ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਫਿਰ ਉੱਡਣ ਦਸਤੇ ਮਾਮਲੇ ਦੀ ਪੜਤਾਲ ਕਰਦੇ ਹਨ ਅਤੇ ਰਿਟਰਨਿੰਗ ਅਫ਼ਸਰ ਫ਼ੈਸਲਾ ਲੈਂਦਾ ਹੈ। ਸੀ-ਵਿਜ਼ਲ ਦਾ ਸਟੇਟਸ ਸੀਵਿਜ਼ਲ ਸ਼ਿਕਾਇਤਕਰਤਾ ਨਾਲ ਨਿਰਧਾਰਿਤ ਸਮਾਂ ਸੀਮਾ ਅੰਦਰ ਸਾਂਝਾ ਕੀਤਾ ਜਾ ਸਕਦਾ ਹੈ। 

Voter Helpline AppVoter Helpline App

'ਵੋਟਰ ਹੈਲਪਲਾਈਨ' ਨਾਮੀ ਇੱਕ ਹੋਰ ਐਂਡਰਾਇਡ ਅਧਾਰਤ ਮੋਬਾਈਲ ਐਪ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਇਹ ਐਪ ਸਾਰੇ ਨਾਗਰਿਕਾਂ ਨੂੰ ਵੋਟਰ ਸੂਚੀ ਵਿੱਚ ਆਪਣਾ ਨਾਮ ਲੱਭਣ, ਆਨਲਾਈਨ ਫਾਰਮ ਜਮਾਂ ਕਰਵਾਉਣ, ਐਪਲੀਕੇਸ਼ਨ ਦਾ ਸਟੇਟਸ ਚੈੱਕ ਕਰਨ,  ਮੋਬਾਇਲ ਐਪ 'ਤੇ ਸ਼ਿਕਾਇਤ ਦਰਜ ਕਰਵਾਉਣ ਅਤੇ ਜਵਾਬ ਹਾਸਲ ਕਰਨ ਦੇ ਨਾਲ ਨਾਲ ਬੂਥ ਲੈਵਲ ਅਧਿਕਾਰੀਆਂ, ਚੋਣ ਰਜਿਸਟ੍ਰੇਸ਼ਨ ਅਧਿਕਾਰੀਆਂ ਅਤੇ ਜਿਲਾਂ ਚੋਣ ਅਫ਼ਸਰਾਂ ਨਾਲ ਸੰਪਰਕ ਕਰਨ ਸਬੰਧੀ ਵੇਰਵੇ ਹਾਸਲ ਕਰਨ ਦੀ ਸਹੂਲਤ ਪ੍ਰਦਾਨ ਕਰਦੀ ਹੈ। ਇਹ ਸਾਰੀ ਜਾਣਕਾਰੀ  ਤੁਸੀਂ ਵੋਟਰ ਹੈਲਪਲਾਈਨ ਮੋਬਾਇਲ ਐਪ ਜਾਂ www.nvsp.in  ਪੋਰਟਲ ਜਾਂ 1950 ਹੈਲਪਲਾਈਨ ਨੰਬਰ 'ਤੇ ਕਾਲ ਕਰਕੇ ਹਾਸਲ ਕਰ ਸਕਦੇ ਹੋ। ਇਸੇ ਤਰਜ਼ 'ਤੇ ਨਾਗਰਿਕ 1950 'ਤੇ ਐਸ.ਐਮ.ਐਸ. ਭੇਜ ਕੇ ਐਸ.ਐਮ.ਐਸ. ਸੇਵਾ ਦਾ ਲਾਭ ਵੀ ਉਠਾ ਸਕਦੇ ਹਨ ਅਤੇ ਇਹ ਬਿਲਕੁਲ ਮੁਫ਼ਤ ਹੈ। 

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਦੇ ਨਾਲ ਹੀ ਪਰਸਨਜ਼ ਵਿਦ ਡਿਸਏਬਿਲਟੀ (ਪੀ.ਡਬਲਿਊ.ਡੀਜ਼) ਦੀ ਸਹੂਲਤ ਲਈ 'ਪੀ.ਡਬਲਿਊ.ਡੀ. ਐਪ' ਵੀ ਸ਼ੁਰੂ ਕੀਤੀ ਗਈ ਹੈ। ਇਸ ਐਪ ਪਰਸਨਜ਼ ਵਿਦ ਡਿਬਏਬਿਲਟੀ ਲਈ ਨਵੀਂ ਰਜਿਸਟ੍ਰੇਸ਼ਨ ਲਈ ਬੇਨਤੀ ਕਰਨ, ਪਤੇ ਵਿੱਚ ਤਬਦੀਲੀ, ਵੇਰਵੇ ਵਿੱਚ ਤਬਦੀਲੀ ਅਤੇ ਆਪਣੇ ਆਪ ਨੂੰ ਪੀ.ਡਬਲਿਊ.ਡੀ ਵਜੋਂ ਮਾਰਕ ਕਰਨ ਦੀਆਂ ਸਹੂਲਤਾਂ ਉਪਲੱਬਧ ਕਰਵਾਉਂਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement