ਹਲਕਾ ਬੁਢਲਾਡਾ ਦੇ ਸ਼ਹਿਰ ਵਾਸੀਆਂ ਨੇ ਚੋਣਾਂ ਦਾ ਬਾਈਕਾਟ ਕੀਤਾ
Published : Apr 1, 2019, 4:26 pm IST
Updated : Apr 1, 2019, 4:26 pm IST
SHARE ARTICLE
People boycott Lok Sabha elections
People boycott Lok Sabha elections

ਬਾਈਕਾਟ ਦੌਰਾਨ ਆਪਣੇ ਘਰਾਂ 'ਤੇ ਲਗਾਈਆਂ ਕਾਲੀਆਂ ਝੰਡੀਆਂ

ਚੰਡੀਗੜ੍ਹ : ਲੋਕ ਸਭਾ ਚੋਣਾਂ ਦੀ ਪੁੱਠੀ ਗਿਣਤੀ ਸ਼ੁਰੂ ਹੋ ਚੁੱਕੀ ਹੈ। 11 ਅਪ੍ਰੈਲ ਤੋਂ ਪਹਿਲੇ ਗੇੜ 'ਚ ਵੋਟਾਂ ਪੈਣਗੀਆਂ। ਪੰਜਾਬ 'ਚ 19 ਮਈ ਨੂੰ ਵੋਟਾਂ ਪੈਣੀਆਂ ਹਨ। ਸਿਆਸੀ ਪਾਰਟੀਆਂ ਨੇ ਆਪੋ-ਆਪਣੇ ਉਮੀਦਵਾਰਾਂ ਨੂੰ ਲੋਕਾਂ ਤਕ ਪਹੁੰਚ ਕਰਨ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਜਿੱਥੇ ਵੱਖ-ਵੱਖ ਪਿੰਡਾਂ-ਸ਼ਹਿਰਾਂ 'ਚ ਰੈਲੀਆਂ, ਮੀਟਿੰਗਾਂ ਦਾ ਦੌਰ ਸ਼ੁਰੂ ਹੋ ਗਿਆ ਹੈ, ਉਥੇ ਹੀ ਲੋਕ ਸਭਾ ਹਲਕਾ ਬਠਿੰਡਾ ਦੇ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਸ਼ਹਿਰ ਦੇ ਵਾਸੀਆਂ ਨੇ ਲੋਕ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ।

People boycott Lok Sabha elections-1People boycott Lok Sabha elections-1

ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਇਲਾਕੇ ਦਾ ਵਿਕਾਸ ਪੱਖੋਂ ਬੁਰਾ ਹਾਲ ਹੈ ਅਤੇ ਸਿਆਸਤਦਾਨ ਇਸ ਵਲ ਅੱਖਾਂ ਮੀਟੀ ਬੈਠੇ ਹਨ। ਪਿਛਲੇ ਕਈ ਸਾਲਾਂ ਤੋਂ ਉਹ ਸ਼ਹਿਰ ਦੇ ਵਿਕਾਸ ਲਈ ਉਹ ਸਿਆਸਤਦਾਨਾਂ ਅੱਗੇ ਤਰਲੇ ਕਰਦੇ ਹੰਭ ਗਏ ਅਤੇ ਹੁਣ ਮਜਬੂਰੀ ਵਸ ਉਨ੍ਹਾਂ ਨੂੰ ਇਹ ਵੱਡਾ ਫੈਸਲਾ ਲੈਣਾ ਪਿਆ ਹੈ। ਲੋਕਾਂ ਨੇ ਇਸ ਬਾਈਕਾਟ ਦੇ ਚਲਦਿਆਂ ਆਪਣੇ ਘਰਾਂ ਉੱਤੇ ਕਾਲੀਆਂ ਝੰਡੀਆਂ ਲਗਾ ਦਿੱਤੀਆਂ ਹਨ। ਲੋਕਾਂ ਦਾ ਕਹਿਣਾ ਹੈ ਕਿ ਸੜਕਾਂ ਟੁੱਟੀਆਂ ਪਈਆਂ ਹਨ। ਸੀਵਰੇਜ, ਸਾਫ਼ ਪਾਣੀ ਅਤੇ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਹਾਲ ਬਹੁਤ ਮਾੜਾ ਹੋਇਆ ਪਿਆ ਹੈ।

ਜ਼ਿਕਰਯੋਗ ਹੈ ਕਿ ਬਠਿੰਡਾ ਲੋਕ ਸਭਾ ਹਲਕੇ 'ਚ ਇੱਕ ਦਹਾਕੇ ਤੋਂ ਹਰਸਿਮਰਤ ਕੌਰ ਬਾਦਲ ਦਾ ਕਬਜ਼ਾ ਹੈ ਅਤੇ ਹਲਕੇ ਵਿਚ ਕਈ ਥਾਵਾਂ ਉੱਤੇ ਲੋਕਾਂ ਨੇ ਵਿਕਾਸ ਨਾ ਹੋਣ ਦਾ ਇਲਜ਼ਾਮ ਲਗਾਉਂਦਿਆਂ ਇਸ ਵਾਰ ਦੀਆਂ ਲੋਕ ਸਭਾ ਚੋਣਾਂ ਦਾ ਬਾਈਕਾਟ ਕੀਤਾ ਹੋਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM
Advertisement