
ਲੋਕਤੰਤਰ ਨੂੰ ਬਚਾਉਣ ਲਈ ਭਾਜਪਾ ਵਿਰੁਧ ਇਕਜੁਟ ਹੋਣ ਦੀ ਕੀਤੀ ਅਪੀਲ
ਕੋਲਕਾਤਾ, 31 ਮਾਰਚ : ਬੰਗਾਲ ’ਚ ਦੂਜੇ ਪੜਾਅ ਦੀਆਂ ਵੋਟਾਂ ਨਾਲ ਇਕ ਦਿਨ ਪਹਿਲਾਂ ਤਿ੍ਰਣਮੂਲ ਕਾਂਗਰਸ ਦੀ ਪ੍ਰਮੁੱਖ ਮਮਤਾ ਬੈਨਰਜੀ ਨੇ ਬੁਧਵਾਰ ਨੂੰ ਵਿਰੋਧੀ ਦਲਾਂ ਦੇ ਨੇਤਾਵਾਂ ਨੂੰ ਚਿੱਠੀ ਲਿਖੀ ਹੈ। ਇਸ ਚਿੱਠੀ ਰਾਹੀਂ ਮਮਤਾ ਨੇ ਲੋਕਤੰਤਰ ਬਚਾਉਣ ਲਈ ਵਿਰੋਧੀ ਧਿਰ ਦੇ ਦਲਾਂ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ ਹੈ। ਨੰਦੀਗ੍ਰਾਮ ’ਚ ਚੋਣ ਪ੍ਰਚਾਰ ਮੰਗਲਵਾਰ ਸ਼ਾਮ ਨੂੰ ਖ਼ਤਮ ਹੋਣ ਤੋਂ ਬਾਅਦ ਟੀਐਮਸੀ ਨੇਤਾ ਮਮਤਾ ਬੈਨਰਜੀ ਨੇ ਅੱਜ ਗ਼ੈਰ-ਬੀਜੇਪੀ ਨੇਤਾਵਾਂ ਨੂੰ ਵਿਅਕਤੀਤਗ ਰੂਪ ਨੇ ਚਿੱਠੀ ਭੇਜੀ ਹੈ। ਮਮਤਾ ਬੈਨਰਜੀ ਨੇ ਚਿੱਠੀ ’ਚ ਲੋਕਤੰਤਰ ਨੂੰ ਬਚਾਉਣ ਲਈ ਸਾਰੇ ਵਿਰੋਧੀ ਦਲਾਂ ਨੂੰ ਬੀਜੇਪੀ ਦੇ ਵਿਰੁਧ ਇਕਜੁਟ ਹੋਣ ਦੀ ਗੱਲ ਕੀਤੀ ਹੈ।
ਮਮਤਾ ਨੇ ਜਿਨ੍ਹਾਂ ਨੇਤਾਵਾਂ ਨੂੰ ਚਿੱਠੀ ਲਿਖੀ ਹੈ ਉਸ ’ਚ ਕਾਂਗਰਸ ਨੇਤਾ ਸੋਨੀਆ ਗਾਂਧੀ ਅਤੇ ਅਰਵਿੰਦ ਕੇਜਰੀਵਾਲ ਵਰਗੇ ਨੇਤਾਵਾਂ ਦੇ ਨਾਮ ਪ੍ਰਮੁੱਖ ਹਨ। ਕਾਂਗਰਸ ਪ੍ਰਮੁੱਖ ਸੋਨੀਆ ਗਾਂਧੀ ਤੋਂ ਇਲਾਵਾ ਮਮਤਾ ਬੈਨਰਜੀ ਨੇ ਐਨਸੀਪੀ ਨੇਤਾ ਸ਼ਰਦ ਪਵਾਰ, ਡੀਐਮਕੇ ਪ੍ਰਮੁੱਖ ਅੇਮਕੇ ਸਟਾਲਿਨ, ਸਮਾਜਵਾਦੀ ਪਾਰਟੀ ਦੇ ਪ੍ਰਮੁੱਖ ਅਖਿਲੇਸ਼ ਯਾਦਵ, ਆਰਜੇਡੀ ਨੇਤਾ ਤੇਜਸਵੀ ਯਾਦਵ, ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਕੇਐਸ ਰੈੱਡੀ, ਫਾਰੂਕ ਅਬਦੁੱਲਾ, ਮਹਿਬੂਬਾ ਮੁਫ਼ਤੀ ਅਤੇ ਸ਼੍ਰੀ ਦੀਪਾਂਕਰ ਭੱਟਾਚਾਰੀਆ ਨੂੰ ਵੀ ਪੱਤਰ ਲਿਖਿਆ ਹੈ। (ਏਜੰਸੀ)