ਕੋਵਿਡ ਨੂੰ  ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਚੇਤਾਵਨੀ
Published : Apr 1, 2021, 12:35 am IST
Updated : Apr 1, 2021, 12:35 am IST
SHARE ARTICLE
image
image

ਕੋਵਿਡ ਨੂੰ  ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਚੇਤਾਵਨੀ

ਕਿਹਾ, ਹਫ਼ਤੇ 'ਚ ਹਾਲਾਤ ਵਿਚ ਸੁਧਾਰ ਨਾ ਹੋਇਆ ਤਾਂ ਹੋਰ ਸਖ਼ਤ ਪਾਬੰਦੀਆਂ ਲਾਉਣੀਆਂ ਪੈਣਗੀਆਂ


ਚੰਡੀਗੜ੍ਹ, 31 ਮਾਰਚ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਸੂਬੇ ਵਿਚ ਕੋਵਿਡ ਦੀ ਸਥਿਤੀ ਜੋ ਕਿ ਕੇਸਾਂ ਅਤੇ ਮੌਤਾਂ ਦੀ ਗਿਣਤੀ ਵਧਣ ਨਾਲ ਵੱਡੇ ਪੱਧਰ 'ਤੇ ਪਹੁੰਚ ਗਈ ਹੈ, ਵਿਚ ਅਗਲੇ ਹਫ਼ਤੇ ਤਕ ਸੁਧਾਰ ਨਾ ਹੋਇਆ ਤਾਂ ਸਖ਼ਤ ਪਾਬੰਦੀਆਂ ਲਗਾਈਆਂ ਜਾਣਗੀਆਂ |
ਸਿਹਤ, ਪ੍ਰਸ਼ਾਸਨਿਕ ਤੇ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਮੁੜ ਸਮੀਖਿਆ 8 ਅਪ੍ਰੈਲ ਨੂੰ  ਕੀਤੀ ਜਾਵੇਗੀ ਅਤੇ ਜੇ ਕੋਵਿਡ ਦਾ ਵਾਧਾ ਬੇਕਾਬੂ ਰਿਹਾ ਤਾਂ ਹੋਰ ਪਾਂਬੰਦੀਆਂ ਲਗਾਈਆਂ ਜਾ ਸਕਦੀਆਂ ਹਨ | ਉਨ੍ਹਾਂ ਕਿਹਾ,''ਮੈਂ ਇਕ ਹਫ਼ਤੇ ਤਕ ਪ੍ਰਸਥਿਤੀਆਂ ਦੇਖਾਂਗਾ ਅਤੇ ਫਿਰ ਜੇ ਕੋਈ ਸੁਧਾਰ ਨਾ ਹੋਇਆ ਤਾਂ ਸਾਨੂੰ ਸਖ਼ਤ ਪਾਬੰਦੀਆਂ ਲਗਾਉਣੀਆਂ ਪੈ ਸਕਦੀਆਂ ਹਨ |'' ਤੇਜ਼ੀ ਨਾਲ ਟੀਕਾਕਰਨ ਦੀ ਲੋੜ ਦਸਦਿਆਂ ਖ਼ਾਸ ਕਰ ਕੇ ਅਜਿਹੇ ਸਥਾਨਾਂ ਜਿਥੇ 300 ਤੋਂ ਵੱਧ ਕੇਸ ਆ ਰਹੇ ਹਨ, ਕੈਪਟਨ ਅਮਰਿੰਦਰ ਸਿੰਘ ਨੇ ਅਧਿਕਾਰੀਆਂ ਨੂੰ  ਨਿਰਦੇਸ਼ ਦਿਤੇ ਕਿ ਕੋਵਿਡ ਨਾਲ ਬੁਰੀ ਤਰ੍ਹਾਂ ਪ੍ਰਭਾਵਤ ਜ਼ਿਲਿ੍ਹਆਂ ਵਿਚ ਮੁਹੱਲਾ ਪੱਧਰ 'ਤੇ ਯੋਗ ਲੋਕਾਂ ਤਕ ਪਹੁੰਚ ਬਣਾਈ ਜਾਵੇ | ਉਨ੍ਹਾਂ ਨਾਲ ਹੀ ਬੁਰੀ ਤਰ੍ਹਾਂ ਗ੍ਰਸਤ ਸ਼ਹਿਰਾਂ ਲੁਧਿਆਣਾ, ਜਲੰਧਰ, ਮੁਹਾਲੀ ਤੇ ਅੰਮਿ੍ਤਸਰ ਵਿਚ ਕੋਵਿਡ ਇਹਤਿਆਤਾਂ ਅਤੇ ਪ੍ਰੋਟੋਕਲ ਦੀ ਵੀ ਸਖ਼ਤੀ ਨਾਲ ਪਾਲਣਾ ਦੇ ਆਦੇਸ਼ ਦਿਤੇ |
ਸੂਬੇ ਦੀ ਕੋਵਿਡ ਮਾਹਰਾਂ ਦੀ ਕਮੇਟੀ ਦੇ ਚੇਅਰਮੈਨ ਡਾ.ਕੇ.ਕੇ.ਤਲਵਾੜ ਨੇ ਦਸਿਆ ਕਿ ਸ਼ਹਿਰੀ ਖੇਤਰਾਂ ਵਿਚ ਪਾਬੰਦੀਆਂ ਨੂੰ  ਹੋਰ ਲਾਗੂ ਕਰਨ ਦੀ ਲੋੜ ਹੈ ਜਿਥੇ ਵੱਧ ਕੇਸ ਸਾਹਮਣੇ ਆ ਰਹੇ ਹਨ | ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਿਹਾ ਕਿ 19 ਮਾਰਚ ਤੋਂ ਬਿਨਾਂ ਮਾਸਕ ਤੋਂ ਚਲਣ-ਫਿਰਨ ਵਾਲੇ 1.30 ਲੱਖ ਲੋਕਾਂ ਦੇ ਆਰ.ਟੀ.-ਪੀ.ਸੀ.ਆਰ. ਟੈਸਟ ਕੀਤੇ ਗਏ ਹਨ ਜਿਨ੍ਹਾਂ ਵਿਚੋਂ 391imageimage ਪਾਜ਼ੇਟਿਵ ਪਾਏ ਗਏ | 

SHARE ARTICLE

ਏਜੰਸੀ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement