
ਸਾਰਿਆਂ ਵਿਅਕਤੀਆਂ ਨੂੰ ਟੀਕਾਕਰਨ ਕਰਵਾਉਣ ਦੀ ਕੀਤੀ ਅਪੀਲ
ਚੰਡੀਗੜ੍ਹ: ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਵੀਰਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1, ਚੰਡੀਗੜ੍ਹ ਵਿਖੇ ਕੋਰੋਨਾ ਵਾਇਰਸ ਦਾ ਟੀਕਾ ਲਗਵਾਇਆ ਹੈ। ਮੁੱਖ ਸਕੱਤਰ ਨੇ 45 ਸਾਲ ਅਤੇ ਇਸ ਤੋਂ ਵੱਧ ਉਮਰ ਵਾਲੇ ਸਾਰਿਆਂ ਵਿਅਕਤੀਆਂ ਨੂੰ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ।
Vini Mahajan
ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਇਕ ਟੀਕਾਕਰਨ ਕੈਂਪ ਵਿਸ਼ੇਸ਼ ਤੌਰ 'ਤੇ ਅੱਜ ਪੰਜਾਬ ਸਿਵਲ ਸਕੱਤਰੇਤ ਵਿਖੇ ਸਰਕਾਰੀ ਕਰਮਚਾਰੀਆਂ ਲਈ ਲਗਾਇਆ ਗਿਆ।
ਦੱਸ ਦੇਈਏ ਕਿ ਕੋਰੋਨਾ ਟੀਕਾ ਲਗਾਉਣ ਦੀ ਮੁਹਿੰਮ ਦੇਸ਼ ਵਿਚ 16 ਜਨਵਰੀ ਨੂੰ ਸ਼ੁਰੂ ਹੋਈ ਸੀ। ਦੇਸ਼ ਭਰ ਵਿਚ 6,51,17,896 ਲੋਕਾਂ ਨੂੰ ਕੋਰੋਨਾ ਟੀਕੇ ਲਗਾਏ ਜਾ ਚੁੱਕੇ ਹਨ। ਟੀਕਾਕਰਨ ਦਾ ਦੂਜਾ ਪੜਾਅ 13 ਫ਼ਰਵਰੀ ਨੂੰ ਸ਼ੁਰੂ ਹੋਇਆ ਸੀ।