''ਆੜ੍ਹਤੀਆਂ ਨੂੰ ਉਸੇ ਤਰੀਕੇ ਮੂਰਖ ਬਣਾਇਆ ਜਾ ਰਿਹੈ ਜਿਵੇਂ ਸਮਾਜ ਦੇ ਹੋਰ ਵਰਗਾਂ ਨੂੰ ਧੋਖਾ ਦਿੱਤਾ''
Published : Apr 1, 2021, 6:29 pm IST
Updated : Apr 1, 2021, 6:30 pm IST
SHARE ARTICLE
Sukhbir Badal
Sukhbir Badal

ਮੁੱਖ ਮੰਤਰੀ ਉਹ ਪੱਤਰ ਜਨਤਕ ਕਰਨ ਜੋ ਉਹਨਾਂ ਨੇ ਡੀ ਬੀ ਟੀ ਦੇ ਮਾਮਲੇ ਵਿਚ ਪ੍ਰਧਾਨ ਮੰਤਰੀ ਨੂੰ ਲਿਖਿਆ : ਪ੍ਰੋ. ਚੰਦੂਮਾਜਰਾ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਸੇ ਤਰੀਕੇ ਆੜ੍ਹਤੀਆਂ ਨੁੰ ਝੁਠੇ ਭਰੋਸੇ ਦੇ ਰਹੇ ਹਨ ਜਿਵੇਂ ਉਹਨਾਂ ਨੇ ਸਮਾਜ ਦੇ ਹਰ ਵਰਗ ਨੁੰ ਧੋਖਾ ਦਿੱਤਾ ਤੇ ਪਾਰਟੀ ਨੇ ਉਹਨਾਂ ਨੂੰ ਉਹ ਪੱਤਰ ਜਨਤਕ ਕਰਨ ਵਾਸਤੇ ਆਖਿਆ ਜੋ ਉਹਨਾਂ ਨੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਦੀ ਯੋਜਨਾ ਬਾਰੇ ਕਥਿਤ ਤੌਰ ’ਤੇ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ।

Prem Singh Chandumajra Prem Singh Chandumajra

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਐਮ ਪੀ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਇਹ ਬਹੁਤ ਹੀ ਹਾਸੋਹੀਣਾ ਹੈ ਕਿ ਮੁੱਖ ਮੰਤਰੀ ਆੜ੍ਹਤੀਆਂ ਨੂੰ ਭਰੋਸਾ ਦੇ ਰਹੇ ਹਨ ਕਿ ਡੀ ਬੀ ਟੀ ਸਕੀਮ ਤਹਿਤ ਜਿਣਸਾਂ ਦੀ ਸਰਕਾਰੀ ਖਰੀਦ ਲਈ ਅਦਾਇਗੀ ਆੜ੍ਹਤੀਆਂ ਰਾਹੀਂ ਕਰਨ ਦੀ ਵਿਵਸਥਾ ਜਾਰੀ ਰਹੇਗੀ ਜਦਕਿ ਉਹਨਾਂ ਦੀ ਆਪਣੀ ਸਰਕਾਰ ਨੇ ਕੇਂਦਰ ਨੂੰ ਇਹ ਭਰੋਸਾ ਦੁਆਇਆ ਹੈ ਕਿ  ਕਿਸਾਨਾਂ ਦੇ ਖਾਤਿਆਂ ਵਿਚ ਸਿੱਧਾ ਪੈਸੇ ਭੇਜਣ ਦੀ ਨਵੀਂ ਵਿਵਸਥਾ ਆਉਂਦੇ ਨਵੇਂ ਹਾੜੀ ਸੀਜ਼ਨ ਤੋਂ ਲਾਗੂ ਹੋ ਜਾਵੇਗੀ।

congresscongress

ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕੇਂਦਰ ਵੱਲੋਂ ਤਜਵੀਜ਼ਸ਼ੁਦਾ ਨਵੀਂ ਪ੍ਰਣਾਲੀ ਲਾਗੂ ਕਰਨ ਅਤੇ ਸਮੇਂ ਦੀ ਕਸਵੱਟੀ ’ਤੇ ਖਰੀ ਉਤਰੀ ਵਿਵਸਥਾ ਖਤਮ ਕਰਨ ਦਾ ਭਰੋਸਾ ਦੁਆਏ ਨੂੰ ਡੇਢ ਸਾਲ ਤੋਂ ਵੱਧ ਦਾ ਸਮਾਂ ਲੰਘ ਗਿਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕੇਂਦਰੀ ਖੁਰਾਕ ਸਪਲਾਈ ਮੰਤਰੀ ਜਾਂ ਪ੍ਰਧਾਨ ਮੰਤਰੀ ਨੂੰ ਮਿਲ ਕੇ ਨਵੀਂ ਵਿਵਸਥਾ ਪੰਜਾਬ ਵਿਚ ਲਾਗੂ ਨਾ ਹੋਣੀ ਯਕੀਨੀ ਬਣਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਉਹਨਾਂ ਕਿਹਾ ਕਿ ਹੁਣ ਵੀ ਉਹ ਆੜ੍ਹਤੀਆਂ ਨਾਲ ਆਪਣੀ ਮੀਟਿੰਗ ਦੌਰਾਨ ਪ੍ਰਧਾਨ ਮੰਤਰੀ ਨੂੰ ਮਿਲਣ ਦੀ ਗੱਲ ਕਰ ਰਹੇ ਪਰ ਉਹਨਾਂ ਨੇ ਨਵੀਂ ਵਿਵਸਥਾ ਪੰਜਾਬ ਵਿਚ ਲਾਗੂ ਨਾ ਹੋਣੀ ਯਕੀਨੀ ਬਣਾਉਣ ਵਾਸਤੇ ਕੋਈ ਵੀ ਠੋਸ ਕਦਮ ਨਹੀਂ ਚੁੱਕਿਆ।

PM ModiPM Modi

ਪੰਜਾਬੀਆਂ ਨੂੰ ਕੇਂਦਰ ਦੇ ਸੂਬੇ ਪ੍ਰਤੀ ਵਿਤਕਰੇ ਭਰਪੂਰ ਰਵੱਈਆ ਵਿਰੁੱਧ ਲੜਾਈ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਇਹ ਸਪਸ਼ਟ ਹੈਕਿ ਕੇਂਦਰ ਸਰਕਾਰ ਪੰਜਾਬੀਆਂ ਨੂੰ ਤਿੰਨ ਖੇਤੀ ਕਾਨੁੰਨਾਂ ਖਿਲਾਫ ਲੜਾਈ ਦੀ ਅਗਵਾਈ ਕਰਨ ਲਈ ਸਜ਼ਾ ਦੇਣੀ ਚਾਹੁੰਦੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕੇਂਦਰ ਦੇ ਸਾਹਮਣੇ ਨਾ ਡੱਟ ਕੇ ਕੇਸ ਹੋਰ ਕਮਜ਼ੋਰ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਤਾਂ ਕੇਂਦਰ ਕੋਲੋਂ ਪੇਂਡੂ ਵਿਕਾਸ ਫੰਡ ਦੇ ਹਿੱਸੇ ਦੇ 800 ਕਰੋੜ ਰੁਪਏ ਲੈਣ ਦਾ ਮਾਮਲਾ ਵੀ ਜ਼ੋਰਦਾਰ ਢੰਗ ਨਾਲ ਨਹੀਂ ਚੁੱਕਿਆ।

MSPMSP

ਅਕਾਲੀ ਆਗੂ ਨੇ ਕਿਹਾ ਕਿ ਫੂਡ ਕਾਰਪੋਰੇਸ਼ਨ ਆਫ ਇੰਡੀਆ ਯਾਨੀ ਐਫ ਸੀ ਆਈ ਵੱਲੋਂ ਐਲਾਨੇ ਨਵੇਂ ਨਿਯਮ ਵੀ ਪੰਜਾਬ ਵਿਚੋਂ ਐਮ ਐਸ ਪੀ ਅਨੁਸਾਰ ਸਰਕਾਰੀ ਖਰੀਦ ਰੋਕਣ ਦੇ ਯਤਨਾਂ ਦੀ ਸਾਜ਼ਿਸ਼ ਦਾ ਹਿੱਸਾ ਹਨ। ਉਹਨਾਂ ਕਿਹਾ ਕਿ ਇਹਨਾਂ ਨਵੇਂ ਨਿਯਮਾਂ ਵਿਚ ਨਮੀ ਦੀ ਮਾਤਰਾ ਘਟਾਈ ਗਈ ਹੈ ਤੇ ਦਾਣਾ ਟੁੱਟਿਆ ਹੋਣ ਦਾ ਪੱਧਰ ’ਤੇ ਇਸ ਤਰੀਕੇ ਘਟਾ ਦਿੱਤਾ ਗਿਆ ਕਿ ਜਿਸ ਨਾਲ ਪੰਜਾਬ ਵਿਚੋਂ ਜਿਣਸਾਂ ਦੀ ਸਰਕਾਰੀ ਖਰੀਦ ਬਹੁਤ ਜ਼ਿਆਦਾ ਘੱਟ ਜਾਵੇਗੀ।

ਮੁੱਖ ਮੰਤਰੀ ਨੂੰ ਭਰੋਸੇ ਦੇਣ ਦੀ ਥਾਂ ਕਿਸਾਨਾਂ ਦੇ ਨਾਲ ਨਾਲ ਆੜ੍ਹਤੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਠੋਸ ਕਦਮ ਚੁੱਕਣ ਲਈ ਕਹਿੰਦਿਆ ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਖਰੀਦ ਤਕਰੀਬਨ ਇਕ ਹਫਤੇ ਵਿਚ ਸ਼ੁਰੂ ਹੋਣ ਵਾਲੀ ਹੈ ਤੇ ਜਦੋਂ ਤੱਕ ਸੂਬਾ ਸਰਕਾਰ ਕੇਂਦਰ ਨਾਲ ਸਾਰੇ ਮਸਲੇ ਹੱਲ ਨਹੀਂ ਕਰਦੀ, ਇਸ ਨਾਲ ਸੂਬੇ ਦੇ ਕਿਸਾਨਾਂ ਨੂੰ ਵੱਡੀਆਂ ਮੁਸ਼ਕਿਲਾਂ ਹੋਣੀਆਂ ਤੈਅ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement