
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਮੰਗਦਾ ਜੁਆਬ ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ
ਅੰਮ੍ਰਿਤਸਰ - ਅੰਮ੍ਰਿਤਸਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰੋਨਾ ਤੋਂ ਸਿਹਤਯਾਬ ਹੋਣ ਤੋਂ ਬਾਅਦ ਅੱਜ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਜਿਥੇ ਉਹਨਾਂ ਵੱਲੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਗਿਆ ਉਥੇ ਹੀ ਉਹਨਾਂ ਸਿਹਤਯਾਬੀ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
Sukhbir Badal
ਇਸ ਮੌਕੇ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਵਾਹਿਗੁਰੂ ਦਾ ਬਹੁਤ ਸ਼ੁਕਰਗੁਜ਼ਾਰ ਹਾਂ ਜਿਸ ਨੇ ਕਰੋਨਾ ਵਰਗੀ ਬੀਮਾਰੀ ਤੋਂ ਸਿਹਤਯਾਬ ਕਰ ਪੰਜਾਬ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਦਿੱਲੀ ਦੀ ਸਰਕਾਰ ਵੱਲੋਂ ਬਹੁਤ ਵੱਡਾ ਵਾਰ ਸਿੱਖ ਕੌਮ 'ਤੇ ਕਰਦਿਆਂ ਅਤੇ ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਤੇ ਕਾਬਜ ਹੋਣ ਦੀ ਕੋਸ਼ਿਸ਼ ਨਾਲ ਸਾਡੀ ਪਾਰਟੀ ਨੂੰ ਦਿੱਲੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚੋਂ ਡੀਰਿਕੋਗਨਾਇਜ਼ ਕਰ ਦਿੱਤਾ ਪਰ ਵਾਹਿਗੁਰੂ ਦੀ ਮੇਹਰ ਸਦਕਾ ਸਾਨੂੰ ਉਸ ਫੈਸਲੇ ਤੇ ਸਟੇਅ ਮਿਲ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਪਹਿਲਾਂ ਮਹੰਤਾ ਤੋਂ ਗੁਰੂ ਘਰਾਂ ਨੂੰ ਮੁਕਤ ਕਰਵਾਇਆ ਸੀ ਹੁਣ ਇਹਨਾਂ ਸਰਕਾਰਾਂ ਤੋਂ ਮੁਕਤ ਕਰਵਾਂਵਾਗੇ।
Captain Amarinder Singh, Sukhbir Badal
ਚੋਣਾਂ ਦੇ ਮੱਦੇ ਨਜ਼ਰ ਸ੍ਰੋਮਣੀ ਅਕਾਲੀ ਦਲ ਦੀਆਂ ਰੈਲੀਆਂ ਤੇ ਕੈਪਟਨ ਸਰਕਾਰ ਵੱਲੋਂ ਕਰੋਨਾ ਦਾ ਬਹਾਨਾ ਬਣਾਉਣ ਤੇ ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਭ ਤੋਂ ਜ਼ਿਆਦਾ ਫੇਲ੍ਹ ਮੁੱਖ ਮੰਤਰੀ ਸਾਬਿਤ ਹੋਇਆ ਹੈ ਜਿਨ੍ਹਾਂ ਨੇ ਗੁਟਕਾ ਸਾਹਿਬ ਦੀਆਂ ਸੌਹਾਂ ਖਾ ਜਨਤਾ ਦੀ ਭਾਵਨਾਵਾਂ ਨਾਲ ਖਿਲਵਾੜ ਕੀਤਾ ਹੈ।ਇਹ ਜਿਨ੍ਹਾਂ ਮਰਜੀ ਵੱਡੇ ਕਿਸ਼ੋਰ ਵਰਗੇ ਮੰਤਰੀਆਂ ਨੂੰ ਲੈ ਆਉਣ ਪਰ ਜਨਤਾ ਇਸ ਵਾਰ ਇਹਨਾ ਦੇ ਬਹਿਕਾਵੇ ਵਿਚ ਆਉਣ ਵਾਲੀ ਨਹੀ 2022 ਦੀਆਂ ਵੋਟਾਂ ਵਿਚ ਸ੍ਰੋਮਣੀ ਅਕਾਲੀ ਦਲ ਬੜੇ ਹੀ ਪ੍ਰਭਾਵਸ਼ਾਲੀ ਢੰਗ ਨਾਲ ਸਾਰੀਆਂ ਸਟੇਟਾਂ ਵਿਚ ਚੋਣਾਂ ਤੇ ਉਮੀਦਵਾਰ ਖੜ੍ਹੇ ਕਰੇਗੀ ਅਤੇ ਜਿੱਤ ਹਾਸਿਲ ਕਰੇਗੀ।
ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਮੰਗਦਾ ਜੁਆਬ ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ। ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ 'ਤੇ ਪਹੁੰਚ ਰਹੇ ਹਨ।