ਭਾਜਪਾ ਵਾਂਗ ਨਹੀਂ ਹੈ ਕਾਂਗਰਸ, ਅਸਾਮ ਵਿਚ ਸੱਤਾ ’ਚ ਆਉਣ ’ਤੇ ਵਾਅਦੇ ਪੂਰੇ ਕਰਾਂਗੇ: ਰਾਹੁਲ
Published : Apr 1, 2021, 12:59 am IST
Updated : Apr 1, 2021, 12:59 am IST
SHARE ARTICLE
image
image

ਭਾਜਪਾ ਵਾਂਗ ਨਹੀਂ ਹੈ ਕਾਂਗਰਸ, ਅਸਾਮ ਵਿਚ ਸੱਤਾ ’ਚ ਆਉਣ ’ਤੇ ਵਾਅਦੇ ਪੂਰੇ ਕਰਾਂਗੇ: ਰਾਹੁਲ

ਗੁਹਾਟੀ, 31 ਮਾਰਚ : ਕਾਂਗਰਸ ਨੇਤਾ ਰਾਹੁਲ ਗਾਂਧੀ ਬੁਧਵਾਰ ਨੂੰ ਗੁਹਾਟੀ ਵਿਚ ਪ੍ਰਸਿੱਧ ਕਾਮਾਖਯਾ ਮੰਦਰ ਗਏ ਅਤੇ ਉੱਥੇ ਪੂਜਾ ਕੀਤੀ। ਮੰਦਰ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਹੁਲ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਭਾਜਪਾ ਵਰਗੀ ਨਹੀਂ ਹੈ, ਕਾਂਗਰਸ ਚੋਣਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਨਿਭਾਉਂਦੀ ਹੈ। ਇਹ ਪੁੱਛੇ ਜਾਣ ’ਤੇ ਕਿ ਜੇਕਰ ਉਨ੍ਹਾਂ ਦੀ ਪਾਰਟੀ ਸੂਬੇ ਵਿਚ ਚੋਣਾਂ ਜਿੱਤਦੀ ਹੈ ਤਾਂ ਉਹ ਕੀ ਕਰੇਗੀ, ਇਸ ਦਾ ਉਨ੍ਹਾਂ ਜਵਾਬ ਦਿਤਾ ਕਿ ਅਸੀਂ 5 ਚੀਜ਼ਾਂ ਦੀ ਗਰੰਟੀ ਦਿਤੀ ਹੈ। ਕਾਂਗਰਸ ਇਨ੍ਹਾਂ 5 ਵਾਅਦਿਆਂ ਨੂੰ ਕਿਵੇਂ ਪੂਰਾ ਕਰੇਗੀ? ਇਹ ਪੁਛਣ ’ਤੇ ਰਾਹੁਲ ਨੇ ਕਿਹਾ ਕਿ ਤੁਸੀਂ ਜਾਣਦੇ ਹੋ ਕਿ ਵਾਅਦੇ ਦਾ ਮਤਲਬ ਕੀ ਹੁੰਦਾ ਹੈ? ਅਸੀਂ ਭਾਜਪਾ ਵਾਂਗ ਨਹੀਂ ਹਾਂ, ਅਸੀਂ ਜੋ ਵਾਅਦੇ ਕਰਦੇ ਹਾਂ ਉਸ ਨੂੰ ਪੂਰਾ ਵੀ ਕਰਦੇ ਹਾਂ। 
ਰਾਹੁਲ ਨੇ ਅੱਗੇ ਕਿਹਾ ਕਿ ਪੰਜਾਬ, ਛੱਤੀਸਗੜ੍ਹ ਅਤੇ ਕਰਨਾਟਕ ਵਿਚ ਉਨ੍ਹਾਂ ਦੀ ਪਾਰਟੀ ਨੇ ਕਿਸਾਨਾਂ ਦਾ ਕਰਜ਼ ਮੁਆਫ਼ ਕਰਨ ਦਾ ਵਾਅਦਾ ਕੀਤਾ ਸੀ ਅਤੇ ਸੱਤਾ ’ਚ ਆਉਣ ਮਗਰੋਂ ਇਸ ਨੂੰ ਪੂਰਾ ਕੀਤਾ। ਉਨ੍ਹਾਂ ਨੇ 5 ਵਾਅਦਿਆਂ ਵਿਚੋਂ ਇਕ ਦਾ ਜ਼ਿਕਰ ਕਰਦਿਆਂ ਕਿਹਾ ਕਿ ਅਸਾਮ ਵਿਚ ਅਸੀਂ ਚਾਹ ਬਾਗ ਦੇ ਮਜ਼ਦੂਰਾਂ ਦੀ ਦਿਹਾੜੀ ਵਧਾ ਕੇ 365 ਰੁਪਏ ਕਰਨ ਦਾ ਵਾਅਦਾ ਕੀਤਾ ਹੈ। ਕਾਂਗਰਸ ਨੇ ਵਾਅਦਾ ਕੀਤਾ ਹੈ ਕਿ ਉਹ ਵਿਵਾਦਪੂਰਨ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਨੂੰ ਅਸਾਮ ਵਿਚ ਲਾਗੂ ਨਹੀਂ ਕਰੇਗੀ। 5 ਲੱਖ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗੀ। ਸਾਰੇ ਘਰਾਂ ਨੂੰ ਹਰ ਮਹੀਨੇ 200 ਯੂਨਿਟ ਤੱਕ ਮੁਫ਼ਤ ਬਿਜਲੀ ਉਪਲੱਬਧ ਕਰਵਾਏਗੀ। ਘਰੇਲੂ ਮਹਿਲਾਵਾਂ ਨੂੰ 2,000 ਰੁਪਏ ਮਹੀਨਾ ਦੀ ਮਦਦ ਦੇਵੇਗੀ ਅਤੇ ਨਾਲ ਹੀ ਚਾਹ ਬਾਗ ਮਜ਼ਦੂਰਾਂ ਦੀ ਘੱਟੋ-ਘੱਟ ਤਿਹਾੜੀ ਵਧਾਏਗੀ। ਸੂਬੇ ਵਿਚ ਦੂਜੇ ਪੜਾਅ ਲਈ 39 ਚੋਣ ਖੇਤਰਾਂ ਵਿਚ 1 ਅਪ੍ਰੈਲ ਨੂੰ ਵੋਟਿੰਗ ਹੋਵੇਗੀ ਅਤੇ ਆਖਰੀ ਪੜਾਅ ਵਿਚ 40 ਸੀਟਾਂ ’ਤੇ ਵੋਟਿੰਗ ਹੋਵੇਗੀ।    (ਏਜੰਸੀ)
 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement