ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ 100 ਫੀਸਦੀ ਮੁਫਤ ਸਫਰ ਕਰਨ ਦੀ ਸਹੂਲਤ ਦਾ ਵਰਚੁਅਲ ਤੌਰ 'ਤੇ ਆਗਾਜ਼
Published : Apr 1, 2021, 1:57 pm IST
Updated : Apr 1, 2021, 1:57 pm IST
SHARE ARTICLE
Capt Amarinder Singh
Capt Amarinder Singh

 ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਵੀ ਦਰਾਂ ਘਟਾਉਣ ਦੀ ਕੀਤੀ ਅਪੀਲ, 31 ਅਗਸਤ ਤੱਕ ਜੀ.ਪੀ.ਐਸ. ਲਗਾਉਣ ਅਤੇ 25 ਨਵੇਂ ਬੱਸ ਅੱਡਿਆਂ ਦਾ ਕੀਤਾ ਐਲਾਨ

ਚੰਡੀਗੜ੍ਹ -  ਮਹਿਲਾ ਸਸ਼ਕਤੀਕਰਨ ਵੱਲ ਇਕ ਹੋਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਚੱਲਣ ਵਾਲੀਆਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਾ ਵਰਚੁਅਲ ਤੌਰ 'ਤੇ ਆਗਾਜ਼ ਕੀਤਾ। ਮੁੱਖ ਮੰਤਰੀ ਨੇ 85 ਫੀਸਦੀ ਰਿਕਾਰਡ ਵਾਅਦੇ ਪੂਰੀ ਕਰਨ ਦੀ ਗੱਲ ਕਰਦਿਆਂ ਕਿਹਾ, ''ਇਸ ਦੇ ਨਾਲ ਅਸੀਂ ਇਕ ਹੋਰ ਚੋਣ ਮੈਨੀਫੈਸਟੋ ਦਾ ਵਾਅਦਾ ਪੂਰਾ ਕਰ ਦਿੱਤਾ।'' ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 100 ਫੀਸਦੀ ਵਾਅਦਿਆਂ ਨੂੰ ਪੂਰਾ ਕਰਨ ਵੱਲ ਹੋਰ ਅੱਗੇ ਵਧ ਰਹੀ ਹੈ।

PRTCPRTC

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਜਿਨ੍ਹਾਂ ਸੂਬਿਆਂ ਵਿੱਚ ਚੋਣਾਂ ਹੋ ਰਹੀਆਂ ਹਨ, ਉਨ੍ਹਾਂ ਵਿੱਚ ਵੀ ਹੋਰਨਾਂ ਪਾਰਟੀਆਂ ਵੱਲੋਂ ਮਹਿਲਾਵਾਂ ਨੂੰ ਮੁਫਤ ਬੱਸ ਸਫਰ ਦੇ ਵਾਅਦੇ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਹਰ ਕੋਈ ਮਹਿਲਾ ਸਸ਼ਕਤੀਕਰਨ ਦੀ ਗੱਲ ਕਰਦਾ ਹੈ ਪਰ ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕੇ ਹਨ।

ਅਸਲ ਵਿੱਚ ਉਨ੍ਹਾਂ ਦੀ ਸਰਕਾਰ ਨੇ ਔਰਤਾਂ ਲਈ ਟਿਕਟ ਦਰਾਂ ਵਿੱਚ 50 ਫੀਸਦੀ ਕਟੌਤੀ ਦਾ ਵਾਅਦਾ ਕੀਤਾ ਸੀ ਪਰ ਇਸ ਤੋਂ ਵੀ ਇਕ ਕਦਮ ਅੱਗੇ ਵਧਦਿਆਂ ਇਸ ਸਹੂਲਤ ਨੂੰ ਬਿਲਕੁਲ ਮੁਫਤ ਕਰ ਦਿੱਤਾ ਗਿਆ ਹੈ। ਉਨ੍ਹਾਂ ਪ੍ਰਾਈਵੇਟ ਬੱਸ ਅਪਰੇਟਰਾਂ ਨੂੰ ਵੀ ਆਪਣੀ ਸਮਾਜਿਕ ਜ਼ਿੰਮੇਵਾਰੀ ਸਮਝਦਿਆਂ ਦਰਾਂ ਘਟਾਉਣ ਦੀ ਅਪੀਲ ਕੀਤੀ ਹੈ।

ਇਸ ਮੁਫਤ ਸਫਰ ਸਕੀਮ ਦਾ ਸੂਬੇ ਵਿੱਚ 1.31 ਕਰੋੜ ਔਰਤਾਂ ਤੇ ਲੜਕੀਆਂ ਨੂੰ ਫਾਇਦਾ ਹੋਵੇਗਾ। ਸਾਰੀਆਂ ਮਹਿਲਾਵਾਂ ਚਾਹੇ ਉਹ ਕੋਈ ਵੀ ਵਿੱਤੀ ਰੁਤਬਾ ਰੱਖਦੀਆਂ ਹੋਣ, ਸਿਰਫ ਆਧਾਰ ਜਾਂ ਵੋਟਰ ਜਾਂ ਕੋਈ ਵੀ ਯੋਗ ਸ਼ਨਾਖਤੀ ਕਾਰਡ ਦਿਖਾ ਕੇ ਸਾਰੀਆਂ ਗੈਰ ਏ.ਸੀ.ਬੱਸਾਂ ਤੇ ਸੂਬੇ ਅੰਦਰ ਚੱਲਣ ਵਾਲੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਦੀਆਂ ਹਨ।

Photo

ਔਰਤਾਂ ਖਿਲਾਫ ਜੁਰਮ ਨੂੰ ਗੰਭੀਰਤਾ ਨਾਲ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਔਰਤਾਂ ਦੀ ਸੁਰੱਖਿਆ ਲਈ ਵਚਨਬੱਧ ਹੈ ਅਤੇ ਟਰਾਂਸਪੋਰਟ ਵਿਭਾਗ ਵਾਹਨਾਂ ਦੀ ਟਰੈਕਿੰਗ ਲਈ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਬੱਸਾਂ ਵਿੱਚ ਜੀ.ਪੀ.ਐਸ. ਸਿਸਟਮ ਲਗਾਉਣ ਜਾ ਰਿਹਾ ਹੈ। ਇਸ ਤੋਂ ਇਲਾਵਾ ਹੰਗਾਮੀ ਹਾਲਤ ਲਈ ਪੈਨਿਕ ਬਟਨ ਹੋਵੇਗਾ।

ਸਰਕਾਰੀ ਬੱਸਾਂ ਵਿੱਚ ਇਹ ਪ੍ਰਕਿਰਿਆ ਮੁਕੰਮਲ ਹੋਣ ਦੇ ਨੇੜੇ ਹੈ ਅਤੇ ਪ੍ਰਾਈਵੇਟ ਅਪਰੇਟਰਾਂ ਨੂੰ 31 ਅਗਸਤ ਤੱਕ ਪੂਰਾ ਕਰਨ ਲਈ ਆਖਿਆ ਗਿਆ ਹੈ। ਉਨ੍ਹਾਂ ਔਰਤਾਂ ਦੀ ਸੁਰੱਖਿਆ ਲਈ ਨਿਵੇਕਲੀ ਪਹਿਲਕਦਮੀ ਲਈ ਟਰਾਂਸਪੋਰਟ ਵਿਭਾਗ ਦੀ ਸਲਾਹੁਤਾ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਐਲਾਨ ਕੀਤਾ ਕਿ ਸੂਬੇ ਵਿੱਚ ਬਿਹਤਰ ਸੜਕੀ ਨੈਟਵਰਕ ਲਈ 25 ਹੋਰ ਬੱਸ ਅੱਡੇ ਉਸਾਰੇ ਜਾਣਗੇ।

Captain Amrinder singhCaptain Amrinder singh

ਮੁੱਖ ਮੰਤਰੀ ਨੇ ਕਿਹਾ ਕਿ ਮੁਫਤ ਬੱਸ ਸਫਰ ਸਕੀਮ ਸੂਬਾ ਸਰਕਾਰ ਦੀ ਔਰਤਾਂ ਤੇ ਲੜਕੀਆਂ ਦੇ ਸੰਗਠਿਕ ਵਿਕਾਸ ਤੇ ਤਰੱਕੀ ਲਈ ਦੂਰਦ੍ਰਿਸ਼ਟੀ ਦਾ ਪ੍ਰਤੀਕ ਹੈ ਜਿਨ੍ਹਾਂ ਨੂੰ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਚਾਇਤੀ ਰਾਜ ਤੇ ਸਥਾਨਕ ਸਰਕਾਰਾਂ ਸੰਸਥਾਵਾਂ ਵਿੱਚ 50 ਫੀਸਦੀ ਰਾਖਵਾਂਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ 33 ਫੀਸਦੀ ਰਾਖਵਾਂਕਰਨ ਦੀ ਸਹੂਲਤ ਦਿੱਤੀ ਹੈ। ਇਸੇ ਪ੍ਰਤੀਬੱਧਤਾ ਦੀ ਦਿਸ਼ਾ ਵਿੱਚ ਸੂਬੇ 'ਚ 33000 ਔਰਤਾਂ ਨੂੰ ਮੌਜੂਦਾ ਸਾਲ ਵਿੱਚ ਨੌਕਰੀ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਨੂੰ ਕੋਵਿਡ ਦੌਰਾਨ ਪੜ੍ਹਾਈ ਵਿੱਚ ਮੱਦਦ ਲਈ ਸਮਾਰਟਫੋਨ ਮੁਹੱਈਆ ਕਰਵਾਏ ਗਏ ਹਨ।

ਵਰਚੁਅਲ ਤੌਰ 'ਤੇ ਕੀਤੇ ਆਗਾਜ਼ ਸਮਾਰੋਹ ਵਿੱਚ 1036 ਥਾਵਾਂ ਉਤੇ 30000 ਲੋਕ ਜੁੜੇ ਹੋਏ ਸਨ। ਆਪਣੀਆਂ ਦਵਾਈਆਂ ਲੈਣ ਲਈ ਬਾਘਾਪੁਰਾਣਾ ਤੋਂ ਜਲੰਧਰ ਤੱਕ ਸਫਰ ਕਰ ਰਹੀ ਸੁਰਿੰਦਰ ਕੌਰ ਨੇ ਕਿਹਾ ਕਿ ਅੱਜ ਉਸ ਨੂੰ ਸਵੇਰੇ ਬੱਸ ਵਿੱਚ ਬੈਠਦਿਆਂ ਇਸ ਸਕੀਮ ਦਾ ਪਤਾ ਲੱਗਣ ਨਾਲ ਬੜੀ ਖੁਸ਼ਗਵਾਰ ਹੈਰਾਨੀ ਹੋਈ। ਇਹ ਸਕੀਮ ਗਰੀਬ ਪਰਿਵਾਰਾਂ ਦੀਆਂ ਔਰਤਾਂ ਲਈ ਬਹੁਤ ਮੱਦਦਗਾਰ ਹੋਵੇਗੀ।

RAZIA SULTANARAZIA SULTANA

ਇਕ ਨੈਣਾ ਨਾਂ ਦੀ ਮਹਿਲਾ ਨੇ ਕਿਹਾ ਕਿ ਇਹ ਫੈਸਲਾ ਹੁਣ ਉਸ ਨੂੰ ਆਪਣੇ ਪਰਿਵਾਰ ਤੇ ਰਿਸ਼ਤੇਦਾਰਾਂ ਨੂੰ ਬਿਨਾਂ ਕੋਈ ਖਰਚਾ ਕੀਤੇ ਮਿਲਣ ਲਈ ਬਹੁਤ ਸਹਾਈ ਸਿੱਧ ਹੋਵੇਗਾ। ਇਕ ਹੋਰ ਔਰਤ ਨੇ ਇਸ ਮਹਾਨ ਫੈਸਲੇ ਨੂੰ ਮਹਿਲਾਵਾਂ ਦੇ ਸਸ਼ਕਤੀਕਰਨ ਦਾ ਫੈਸਲਾ ਕਰਾਰ ਦਿੱਤਾ। ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਉਨ੍ਹਾਂ ਦਾ ਵਿਭਾਗ ਸਰਕਾਰੀ ਤੇ ਪ੍ਰਾਈਵੇਟ ਟਰਾਂਸਪੋਰਟ ਵਿੱਚ ਔਰਤਾਂ ਦੀ ਸੁਰੱਖਿਆ ਲਈ ਕੰਮ ਜਾਰੀ ਰੱਖੇਗਾ।

ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਇਸ ਸਕੀਮ ਨੂੰ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਔਰਤਾਂ ਦੀ ਭਲਾਈ ਤੇ ਵਿਕਾਸ ਲਈ ਇਕ ਹੋਰ ਅਹਿਮ ਪਹਿਲਕਦਮੀ ਕਰਾਰ ਦਿੱਤਾ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਇਸ ਨੂੰ ਔਰਤਾਂ ਦੇ ਦਿਨ ਦਾ ਤੋਹਫਾ ਦੱਸਦਿਆਂ ਕਿਹਾ ਕਿ ਸੂਬਾ ਸਰਕਾਰ ਦੀ ਮਾਨਸਿਕਤਾ ਉਤਰ ਪ੍ਰਦੇਸ਼ ਤੇ ਅਜਿਹੇ ਹੀ ਹੋਰ ਸੂਬਿਆਂ ਤੋਂ ਵੱਖਰੀ ਹੈ ਜਿਹੜੇ ਔਰਤਾਂ ਖਿਲਾਫ ਜੁਰਮ ਲਈ ਬਦਨਾਮ ਹਨ।

Punjab RoadwaysPunjab Roadways

ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤੋਂ ਸੂਬਾ ਸਰਕਾਰ ਦੀਆਂ ਮਹਿਲਾਵਾਂ ਦੇ ਸਸ਼ਕਤੀਕਰਨ ਦੇ ਸਿਧਾਂਤਾਂ ਦਾ ਝਲਕਾਰਾ ਮਿਲਦਾ ਹੈ। ਉਹ ਸੂਬਾ ਜਿੱਥੇ ਹੁਣ ਪਹਿਲੀ ਵਾਰ ਮਹਿਲਾ ਮੁੱਖ ਸਕੱਤਰ ਬਣਾਈ ਗਈ। ਉਨ੍ਹਾਂ ਸਿੱਖਿਆ ਨੂੰ ਹੁਲਾਰਾ ਦੇਣ ਲਈ ਵਿਦਿਆਰਥੀਆਂ ਲਈ ਮੁਫਤ ਸਫਰ ਲਈ ਵੀ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਵਿਦਿਅਕ ਅਦਾਰਿਆਂ ਤੱਕ ਜਾ ਸਕਣ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਜੰਗ ਨੂੰ ਲੈ ਕੇ Fake news ਫ਼ੈਲਾਉਣ ਵਾਲਿਆਂ ਦੀ ਨਹੀਂ ਖ਼ੈਰ,Ludhiana Police Arrested 2 youth|Operation Sindoor

10 May 2025 5:20 PM

"Pakistan ਜਿੰਨੇ ਮਰਜ਼ੀ ਬੰਬ ਵਰਸਾ ਲਵੇ, ਅਸੀਂ ਭੱਜਣ ਵਾਲੇ ਨਹੀਂ"| Chandigarh Volunteers To Aid In Assistance

10 May 2025 5:18 PM

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM
Advertisement