ਚਾਰ ਨਗਰ ਨਿਗਮਾਂ ਦੀਆਂ ਚੋਣਾ ਲਈ ਆਮ ਆਦਮੀ ਪਾਰਟੀ ਨੇ ਖਿਚੀ ਤਿਆਰੀ
Published : Apr 1, 2022, 6:31 pm IST
Updated : Apr 1, 2022, 6:31 pm IST
SHARE ARTICLE
Aam Aadmi Party gears up for upcoming municipal elections
Aam Aadmi Party gears up for upcoming municipal elections

-‘ਆਪ’ ਪੰਜਾਬ ਦੇ ਪ੍ਰਭਾਰੀ ਜਰਨੈਲ ਸਿੰਘ ਨੇ ਪਾਰਟੀ ਅਹੁਦੇਦਾਰਾਂ ਨਾਲ ਕੀਤੀ ਬੈਠਕ

-ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾ ਵਿੱਚ ਵੀ ‘ਆਪ’ ਪ੍ਰਾਪਤ ਕਰੇਗੀ ਵੱਡੀ ਜਿੱਤ, ਚਾਰੇ ਨਿਗਮਾਂ ਦੇ ਮੇਅਰ ਹੋਣਗੇ ‘ਆਪ’ ਦੇ: ਜਰਨੈਲ ਸਿੰਘ

ਚੰਡੀਗੜ੍ਹ-  ਪੰਜਾਬ ਵਿੱਚ ਇਸ ਸਾਲ ਦੇ ਅੰਤ ਵਿੱਚ ਹੋਣ ਵਾਲੀਆਂ ਚਾਰ ਨਗਰ ਨਿਗਮਾਂ ਦੀਆਂ ਚੋਣਾ ਬਾਰੇ ਆਮ ਆਦਮੀ ਪਾਰਟੀ (ਆਪ) ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ ਨੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਜ਼ਿਲ੍ਹਾ ਪ੍ਰਧਾਨਾਂ, ਲੋਕ ਸਭਾ ਇੰਚਾਰਜਾਂ ਅਤੇ ਜ਼ਿਲ੍ਹਾ ਸਕੱਤਰਾਂ ਸਮੇਤ ਹੋਰ ਆਹੁਦੇਦਾਰਾਂ ਨਾਲ ਬੈਠਕ ਕਰਕੇ ਨਗਰ ਨਿਗਮ ਚੋਣਾ ਬਾਰੇ ਰਣਨੀਤੀ ’ਤੇ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਟਿਆਲਾ, ਲੁਧਿਆਣਾ, ਅੰਮ੍ਰਿਤਸਰ ਅਤੇ ਜਲੰਧਰ ਨਗਰ ਨਿਗਮਾਂ ਦੀਆਂ ਚੋਣਾ ਦਸੰਬਰ 2022 ਵਿੱਚ ਕਰਵਾਈਆਂ ਜਾਣੀਆਂ ਹਨ। 

Jarnail Singh Jarnail Singh

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪਾਰਟੀ ਆਗੂਆਂ ਨੂੰ ਸੰਬੋਧਨ ਕਰਦਿਆਂ ਜਰਨੈਲ ਸਿੰਘ ਨੇ ਚਾਰ ਨਗਰ ਨਿਗਮਾਂ ਦੀਆਂ ਚੋਣਾ ਲੜਨ ਲਈ ਤਿਆਰੀਆਂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾ ਦੌਰਾਨ ਆਮ ਆਦਮੀ ਪਾਰਟੀ ਨੇ ਸਾਰੇ ਜ਼ਿਲਿ੍ਹਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਦੇ ਵੱਡੇ ਵੱਡੇ ਆਗੂ ਚੋਣਾ ਹਾਰ ਗਏ ਹਨ। ਪਟਿਆਲਾ ਜ਼ਿਲ੍ਹੇ ਦੀਆਂ ਸਾਰੀਆਂ ਸੀਟਾਂ ’ਤੇ ਆਮ ਆਦਮੀ ਪਾਰਟੀ ਨੂੰ ਸ਼ਾਨਦਾਰ ਜਿੱਤ ਹਾਸਲ ਹੋਈ ਹੈ ਅਤੇ ਪਟਿਆਲਾ ਤੋਂ ਆਉਣ ਵਾਲੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਆਪਣੀ ਸੀਟ ਵੀ ਬੁਰੀ ਤਰ੍ਹਾਂ ਹਾਰ ਗਏ। ਇਸੇ ਤਰ੍ਹਾਂ ਲੁਧਿਆਣਾ ਜ਼ਿਲ੍ਹੇ ਦੀਆਂ ਕੁੱਲ 14 ਸੀਟਾਂ ਵਿੱਚੋਂ ‘ਆਪ’ ਨੇ 13 ਸੀਟਾਂ ਜਿੱਤੀਆਂ ਅਤੇ ਅੰਮ੍ਰਿਤਸਰ ਵਿੱਚੋਂ ਵੀ ਪਾਰਟੀ ਨੇ 11 ਵਿਚੋਂ 9 ਸੀਟਾਂ ’ਤੇ ਜਿੱਤ ਪ੍ਰਾਪਤ ਕੀਤੀ।

Ajitpal Singh Kohli

Ajitpal Singh Kohli

ਜਰਨੈਲ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਹੋਈ ਜਿੱਤ ਨਾਲ ਕਈ ਚੰਗੇ ਸੰਕੇਤ ਸਾਹਮਣੇ ਆਏ ਹਨ,  ਜਿਵੇਂ ਪਟਿਆਲਾ ਨਗਰ ਨਿਗਮ ਦੇ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ ‘ਆਪ’ ’ਚ ਸ਼ਾਮਲ ਹਨ ਅਤੇ ਪਟਿਆਲਾ ਸ਼ਹਿਰੀ ਤੋਂ ਵਿਧਾਇਕ ਚੁਣੇ ਗਏ ਹਨ। ਵਿਧਾਇਕ ਕੋਹਲੀ ਦੀ ਪਟਿਆਲਾ ਸ਼ਹਿਰ ਦੇ ਲੋਕਾਂ ਵਿੱਚ ਚੰਗੀ ਪਹਿਚਾਣ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਨਿਗਮ ਦੇ ਮੇਅਰ ਕਰਮਜੀਤ ਸਿੰਘ ਰਿੰਟੂ ਵੀ ‘ਆਪ’ ਦੇ ਆਗੂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ’ਚ ‘ਆਪ’ ਦੀ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਲੋਕਾਂ ਲਈ ਵੱਡੇ ਫ਼ੈਸਲੇ ਕਰ ਰਹੇ ਹਨ। ਪੰਜਾਬ ਚੋਣਾ ’ਚ ਹੋਈ ਵੱਡੀ ਜਿੱਤ ਦੇ ਨਾਲ ਨਾਲ ਸਰਕਾਰ ਦੇ ਕੰਮਾਂ ਅਤੇ ਫ਼ੈਸਲਿਆਂ ਦਾ ਵੀ ਨਿਗਮ ਚੋਣਾ ਵਿੱਚ ਪਾਰਟੀ ਨੂੰ ਵੱਡਾ ਲਾਭ ਮਿਲੇਗਾ। ਇਸ ਲਈ ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾ ਦੀ ਤਰ੍ਹਾਂ ਨਿਗਮ ਚੋਣਾ ਵਿੱਚ ਵੀ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ ਅਤੇ ਚਾਰੇ ਨਿਗਮਾਂ ਵਿੱਚ ਆਪਣੇ ਮੇਅਰ ਬਣਾਏਗੀ।

 

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement