ਅਸ਼ਵਨੀ ਸ਼ਰਮਾ ਨੇ CM ਵੱਲੋਂ ਪੇਸ਼ ਕੀਤੇ ਮਤੇ ਦਾ ਕੀਤਾ ਵਿਰੋਧ, ਸਦਨ ਵਿਚ ਲੱਗੇ ਸ਼ੇਮ-ਸ਼ੇਮ ਦੇ ਨਾਅਰੇ
Published : Apr 1, 2022, 1:48 pm IST
Updated : Apr 1, 2022, 1:53 pm IST
SHARE ARTICLE
Ashwani Sharma
Ashwani Sharma

ਜਾਬ ਦੇ ਲੋਕਾਂ ਨੂੰ ਆਪਣੀ ਨਾਕਾਮੀ ਛੁਪਾਉਣ ਲਈ ਗੁੰਮਰਾਹ ਕੀਤਾ ਜਾਂਦਾ ਹੈ। ਇਹ ਪ੍ਰਸਤਾਵ ਵੀ ਉਸੇ ਕੜੀ ਦਾ ਹਿੱਸਾ ਹੈ। 

 


ਚੰਡੀਗੜ੍ਹ - ਅੱਜ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਤੇ ਚੰਡੀਗੜ੍ਹ 'ਤੇ ਕੇਂਦਰੀ ਨਿਯਮ ਲਾਗੂ ਕਰਨ ਦੇ ਖਿਲਾਫ਼ ਸਰਕਾਰ ਵੱਲੋਂ ਮਤਾ ਪੇਸ਼ ਕੀਤਾ ਗਿਆ। ਜਿਸ ਦੇ ਪਾਸ ਹੋਣ ਤੋਂ ਬਾਅਦ ਮਤੇ 'ਤੇ ਬਹਿਸ ਵੀ ਹੋਈ। ਜਿਸ ਦੌਰਾਨ ਭਾਜਪਾ ਦੇ ਸੂਬਾ ਪ੍ਰਧਾਨ ਅਸਵਨੀ ਸ਼ਰਮਾ ਨੇ ਵੀ ਸਪੀਚ ਦਿੱਤੀ ਤੇ ਕਿਹਾ ਕਿ ਮੈਨੂੰ ਮੁੱਖ ਮੰਤਰੀ ਦੇ ਪ੍ਰਸਤਾਵ ਦੇ ਇਰਾਦੇ 'ਤੇ ਸ਼ੱਕ ਹੈ। ਮੈਂ ਇਸ ਦਾ ਵਿਰੋਧ ਕਰਦਾ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਇਹ ਰਵਾਇਤ ਚੱਲ ਰਹੀ ਹੈ ਕਿ ਪੰਜਾਬ ਦੇ ਲੋਕਾਂ ਨੂੰ ਆਪਣੀ ਨਾਕਾਮੀ ਛੁਪਾਉਣ ਲਈ ਗੁੰਮਰਾਹ ਕੀਤਾ ਜਾਂਦਾ ਹੈ। ਇਹ ਪ੍ਰਸਤਾਵ ਵੀ ਉਸੇ ਕੜੀ ਦਾ ਹਿੱਸਾ ਹੈ। 

Ashwani SharmaAshwani Sharma

ਸ਼ਰਮਾ ਨੇ ਸਵਾਲ ਕੀਤਾ ਕਿ ਚੰਡੀਗੜ੍ਹ ਵਿਚ ਪਹਿਲਾਂ ਕੇਂਦਰੀ ਨਿਯਮ ਲਾਗੂ ਹੁੰਦੇ ਸਨ। ਉਸ ਸਮੇਂ ਜਦੋਂ ਪੰਜਾਬ ਦਾ ਪੈਮਾਨਾ ਵਧਿਆ ਤਾਂ ਉਨ੍ਹਾਂ ਦੀ ਮੰਗ 'ਤੇ ਇਹ ਨਿਯਮ ਲਾਗੂ ਕੀਤੇ ਗਏ। ਉਨ੍ਹਾਂ ਕਿਹਾ ਕਿ ਇਹ ਸੋਚਣਾ ਚਾਹੀਦਾ ਹੈ ਕਿ ਚੰਡੀਗੜ੍ਹ ਦੇ ਮੁਲਾਜ਼ਮਾਂ ਨੂੰ ਇਸ ਦੀ ਲੋੜ ਕਿਉਂ ਪਈ। ਸ਼ਰਮਾ ਨੇ ਕਿਹਾ ਕਿ 1 ਨਵਬੰਰ 1966 ਤੋਂ ਲੈ ਕੇ 31 ਦਸੰਬਰ 1985 ਤੱਕ ਕੇਂਦਰ ਦੇ ਸਰਵਿਸ ਨਿਯਮ ਲਾਗੂ ਸਨ। ਇਸ ਤੋਂ ਅੱਗੇ ਜਦੋਂ ਸਪੀਕਰ ਨੇ ਸ਼ਰਮਾ ਨੂੰ ਟੋਕਿਆ ਕਿ ਉਨ੍ਹਾਂ ਕੋਲ 2 ਮਿੰਟ ਹਨ, ਪਰ ਉਹ 4 ਮਿੰਟ ਹੀ ਬੋਲੇ ਹਨ ਤਾਂ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਮੈਨੂੰ ਬੋਲ਼ਣ ਦਿੱਤਾ ਜਾਵੇ ਜੇ ਮੈਨੂੰ ਰੋਕਿਆ ਜਾਂਦਾ ਹੈ ਤਾਂ ਇਸ ਦਾ ਮਤਲਬ ਤਾਂ ਸੈਸ਼ਨ ਵਿਚ ਕੋਈ ਸੱਚ ਨਹੀਂ ਸੁਣਨਾ ਚਾਹੁੰਦਾ।

Vidhan Sabha Speaker Vidhan Sabha Speaker

ਸਪੀਕਰ ਨੇ ਉਹਨਾਂ ਨੂੰ ਅੱਗੇ ਬੋਲਣ ਨਹੀਂ ਦਿੱਤਾ ਗਿਆ ਜਿਸ ਤੋਂ ਬਾਅਦ ਅਸ਼ਵਨੀ ਸ਼ਰਮਾ ਨੇ ਵਾਕਆਊਟ ਕਰ ਦਿੱਤਾ। ਇਸ ਦੌਰਾਨ ਸ਼ੇਮ-ਸ਼ੇਮ ਦੇ ਨਾਅਰੇ ਵੀ ਲਗੇ। ਸਪੀਕਰ ਨੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੂੰ ਬੋਲਣ ਲਈ ਕਿਹਾ। ਅਸ਼ਵਨੀ ਸ਼ਰਮਾ ਨੇ ਵਿਧਾਨ ਸਭਾ ਤੋਂ ਬਾਅਦ ਆ ਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਭ ਨੂੰ ਚੰਡੀਗੜ੍ਹ 'ਤੇ ਕੇਂਦਰੀ ਨਿਯਮ ਲਾਗੂ ਹੋਣ ਦਾ ਸਵਾਗਤ ਕਰਨਾ ਚਾਹੀਦਾ ਹੈ ਤੇ ਜੋ ਵਿਰੋਧ ਕਰ ਰਹੇ ਹਨ ਉਙਨਾਂ ਨੂੰ ਦੱਸਣਾ ਚਾਹੀਦਾ ਹੈ ਕਿ ਇਸ ਨਾਲ ਅਧਿਕਾਰਾਂ ਵਿਚ ਕਮੀ ਕਿਵੇਂ ਆ ਸਕਦੀ ਹੈ।

ਉਹਨਾਂ ਕਿਹਾ ਕਿ ਇਹਨਾਂ ਯੂਯੀ ਦੇ ਮੁਲਾਜ਼ਮਾਂ ਨੇ ਖੁਦ ਮੰਗ ਕਰ ਕੇ ਪੰਜਾਬ ਦਾ ਪੇਅ ਸਕੇਲ ਲਿਆ ਸੀ ਤੇ ਅੱਜ ਆਖ਼ਰ ਕੀ ਲੋੜ ਪੈ ਗਈ ਕਿ ਉਹਨਾਂ ਨੇ ਇਕ ਵਾਰ ਫਿਰ ਕੇਂਦਰ ਦੇ ਪੇਅ ਸਕੇਲ ਨੂੰ ਤਰਜ਼ੀਹ ਦਿੱਤੀ ਹੈ, ਵਿਚਾਰ ਤਾਂ ਇਸ ਗੱਲ 'ਤੇ ਹੋਣਾ ਚਾਹੀਦਾ ਹੈ। ਉਹਨਾਂ ਨੇ ਸਰਕਾਰ ਨੂੰ ਕਿਹਾ ਕਿ ਉਹ 7ਵਾਂ ਪੇਅ ਕਮਿਸ਼ਨ ਲਾਗੂ ਕਰਨ ਲਈ ਕਿਹਾ। ਉਹਨਾਂ ਕਿਹਾ ਕਿ ਪੰਜਾਬ ਅੰਦਰ ਸੱਚ ਨੂੰ ਦਬਾਉਣ ਲਈ ਝੂਠ ਦਾ ਸਹਾਰਾ ਲੈਣ ਦੀ ਆਦਤ ਪੈ ਗਈ ਹੈ। 

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement