ਭਗਵੰਤ ਮਾਨ ਵਲੋਂ ਪੀ.ਏ.ਯੂ. ਨੂੰ ਸੈਂਟਰ ਆਫ਼ ਐਕਸੀਲੈਂਸ ਪ੍ਰਾਜੈਕਟ ਦੇਣ ਲਈ ਭਾਰਤ ਸਰਕਾਰ ਦਾ ਧਨਵਾਦ
Published : Apr 1, 2022, 8:01 am IST
Updated : Apr 1, 2022, 8:01 am IST
SHARE ARTICLE
image
image

ਭਗਵੰਤ ਮਾਨ ਵਲੋਂ ਪੀ.ਏ.ਯੂ. ਨੂੰ ਸੈਂਟਰ ਆਫ਼ ਐਕਸੀਲੈਂਸ ਪ੍ਰਾਜੈਕਟ ਦੇਣ ਲਈ ਭਾਰਤ ਸਰਕਾਰ ਦਾ ਧਨਵਾਦ

ਚੰਡੀਗੜ੍ਹ, 31 ਮਾਰਚ (ਭੁੱਲਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦੇਸ਼ ਦੀ ਪ੍ਰਮੁੱਖ ਖੇਤੀਬਾੜੀ ਯੂਨੀਵਰਸਿਟੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਨੂੰ  ਸੈਂਟਰ ਆਫ਼ ਐਕਸੀਲੈਂਸ (ਸੀ.ਓ.ਈ) ਪ੍ਰਾਜੈਕਟ 'ਡਿਵੈਲਪਮੈਂਟ ਐਂਡ ਇੰਟੀਗ੍ਰੇਸ਼ਨ ਆਫ਼ ਐਡਵਾਂਸਡ ਜੀਨੋਮਿਕ ਤਕਨਾਲੋਜੀਜ਼ ਫਾਰ ਟਾਰਗੇਟਿਡ ਬਰੀਡਿੰਗ' ਦੇਣ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ | ਭਾਰਤ ਸਰਕਾਰ ਦੇ ਬਾਇਓਟੈਕਨਾਲੋਜੀ ਵਿਭਾਗ (ਡੀ.ਬੀ.ਟੀ) ਵੱਲੋਂ ਪੀਏਯੂ ਲਈ ਮਨਜ਼ੂਰ ਕੀਤੇ ਗਏ ਸੀ.ਓ.ਈ. ਪ੍ਰਾਜੈਕਟ ਨੂੰ  ਫਸਲੀ ਵਿਭਿੰਨਤਾ ਲਈ ਅਹਿਮ ਦੱਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਹ ਅਤਿ-ਆਧੁਨਿਕ ਖੋਜ ਸੰਸਥਾ ਕਰਾਪ ਬਰੀਡਿੰਗ ਪ੍ਰੋਗਰਾਮਾਂ ਵਿੱਚ ਐਡਵਾਂਸਡ ਜੀਨੋਮਿਕ ਤਕਨਾਲੋਜੀਜ਼ ਦੇ ਵਿਕਾਸ ਅਤੇ ਏਕੀਕਰਣ ਨੂੰ  ਯਕੀਨੀ ਬਣਾਉਣ ਵਿੱਚ ਵੀ ਸਹਾਈ ਸਿੱਧ ਹੋਵੇਗੀ, ਜਿਸ ਨਾਲ ਫਸਲੀ ਵਿਭਿੰਨਤਾ ਨੂੰ  ਉਤਸ਼ਾਹਿਤ ਕਰਨ, ਟੀਚੇ ਵਾਲੀਆਂ ਫਸਲਾਂ ਦੀ ਉਤਪਾਦਕਤਾ ਵਧਾਉਣ ਅਤੇ ਰਾਜ ਭਰ ਵਿੱਚ ਕਿਸਾਨਾਂ ਦਾ ਮੁਨਾਫਾ ਵਧਾਉਣ ਵਿੱਚ ਮਦਦ ਮਿਲੇਗੀ |  ਗੌਰਤਲਬ ਹੈ ਕਿ ਡੀਬੀਟੀ ਨੂੰ  ਬੁਨਿਆਦੀ ਢਾਂਚੇ ਦੀ ਮਜਬੂਤੀ, ਖੇਤੀ ਬਾਇਓਟੈਕਨਾਲੋਜੀ ਵਿੱਚ ਅਤਿ ਆਧੁਨਿਕ ਖੋਜ ਲਈ ਖੋਜ ਗਤੀਵਿਧੀਆਂ, ਮਨੁੱਖੀ ਸਰੋਤ, ਯਾਤਰਾ, ਸਮਰੱਥਾ ਨਿਰਮਾਣ ਲਈ ਉੱਨਤ ਸਿਖਲਾਈਆਂ ਅਤੇ ਵਰਕਸ਼ਾਪਾਂ ਲਗਾਉਣ ਵਾਸਤੇ ਪੰਜ ਸਾਲਾਂ ਦੀ ਮਿਆਦ ਲਈ 27.91 ਕਰੋੜ ਰੁਪਏ ਦੀ ਗ੍ਰਾਂਟ ਪ੍ਰਦਾਨ ਕੀਤੀ ਗਈ ਹੈ | ਭਗਵੰਤ ਮਾਨ ਨੇ ਅੱਗੇ ਕਿਹਾ ਕਿ ਇਹ ਖੋਜ ਪ੍ਰੋਜੈਕਟ ਵਧੀਆ ਝਾੜ ਦੀ ਸਮਰੱਥਾ ਵਾਲੀਆਂ ਫਸਲਾਂ ਦੀਆਂ ਕਿਸਮਾਂ ਦੇ ਵਿਕਾਸ, ਪੈਦਾ ਹੋ ਰਹੀਆਂ ਬਿਮਾਰੀਆਂ ਪ੍ਰਤੀ ਸਹਿਣਸ਼ੀਲਤਾ, ਖੁਰਾਕ ਅਤੇ ਪੋਸ਼ਣ ਸੁਰੱਖਿਆ ਪ੍ਰਾਪਤ ਕਰਨ ਲਈ ਪੌਸ਼ਟਿਕ ਗੁਣਵੱਤਾ ਵਿੱਚ ਸੁਧਾਰ ਲਈ ਵੀ ਅਹਿਮ ਸਾਬਤ ਹੋਵੇਗਾ |
  ਜ਼ਿਕਰਯੋਗ ਹੈ ਕਿ ਕਣਕ ਅਤੇ ਚੌਲਾਂ ਨੇ ਫਸਲੀ ਪ੍ਰਣਾਲੀ ਵਿੱਚ ਇੱਕ ਵੱਡੀ ਤਬਦੀਲੀ ਲਿਆਂਦੀ ਹੈ ਅਤੇ ਨਤੀਜੇ ਵਜੋਂ ਹੋਰ ਫਸਲਾਂ ਹੇਠ ਰਕਬਾ ਖਾਸ ਤੌਰ 'ਤੇ ਪੰਜਾਬ ਵਿੱਚ ਬਹੁਤ ਘੱਟ ਗਿਆ ਹੈ | ਇਸ ਫ਼ਸਲੀ ਚੱਕਰ ਦੇ ਨਤੀਜੇ ਵਜੋਂ ਪਾਣੀ ਦੀ ਦੁਰਵਰਤੋਂ ਅਤੇ ਖਾਦਾਂ ਦੀ ਵਰਤੋਂ ਵਧਣ ਦੇ ਨਾਲ ਨਾਲ ਮਿੱਟੀ ਦੀ ਸਿਹਤ ਵਿੱਚ ਗਿਰਾਵਟ ਆਈ ਹੈ | ਦਾਲਾਂ, ਤੇਲ ਬੀਜਾਂ, ਸਬਜੀਆਂ ਅਤੇ ਫਲਾਂ ਦੀਆਂ ਫਸਲਾਂ 'ਤੇ ਖੋਜ ਗਤੀਵਿਧੀਆਂ ਨੂੰ  ਮਜਬੂਤ ਕਰਨ ਅਤੇ ਕਿਸਾਨਾਂ ਨੂੰ  ਆਰਥਿਕ ਤੌਰ 'ਤੇ ਵਿਵਹਾਰਕ ਬਦਲ ਪ੍ਰਦਾਨ ਕਰਨ ਲਈ ਆਪਣੀਆਂ ਤਰਜੀਹਾਂ 'ਤੇ ਮੁੜ ਵਿਚਾਰ ਕਰਨ ਦੀ ਸਖਤ ਲੋੜ ਹੈ |
  ਇਸ ਦੌਰਾਨ ਵਧੀਕ ਮੁੱਖ ਸਕੱਤਰ ਅਤੇ ਵਾਈਸ ਚਾਂਸਲਰ, ਪੀਏਯੂ ਡੀ. ਕੇ. ਤਿਵਾੜੀ ਨੇ ਇਸ ਵੱਡੀ ਪ੍ਰਾਪਤੀ ਲਈ ਸੀਓਈ ਦੀ ਟੀਮ ਨੂੰ  ਵਧਾਈ ਦਿੱਤੀ ਹੈ | ਉਨਾਂ ਅੱਗੇ ਕਿਹਾ ਕਿ ਪੀਏਯੂ ਦੇ ਵਿਗਿਆਨੀਆਂ ਅੱਗੇ ਵੱਡੀਆਂ ਚੁਣੌਤੀਆਂ ਹਨ, ਫਿਰ ਵੀ ਉਨਾਂ ਦੀ ਲਗਨ ਅਤੇ ਵਚਨਬੱਧਤਾ ਸਫਲ ਸਿੱਟੇ ਲਿਆਵੇਗੀ ਜਿਸ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ  ਇੱਕ ਨਵੀਂ ਦਿਸ਼ਾ ਮਿਲੇਗੀ |

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement