ਹੁਸ਼ਿਆਰਪੁਰ ਵਿਚਲੇ ਭੰਗੀ ਚੋਅ ਨੂੰ ਪਟਿਆਲਾ ਦੀ ਵੱਡੀ ਤੇ ਛੋਟੀ ਨਦੀ ਦੀ ਤਰਜ਼ ’ਤੇ ਕੀਤਾ ਜਾਵੇਗਾ ਵਿਕਸਤ : ਬ੍ਰਹਮ ਸ਼ੰਕਰ ਜਿੰਪਾ
Published : Apr 1, 2022, 12:44 am IST
Updated : Apr 1, 2022, 12:44 am IST
SHARE ARTICLE
image
image

ਹੁਸ਼ਿਆਰਪੁਰ ਵਿਚਲੇ ਭੰਗੀ ਚੋਅ ਨੂੰ ਪਟਿਆਲਾ ਦੀ ਵੱਡੀ ਤੇ ਛੋਟੀ ਨਦੀ ਦੀ ਤਰਜ਼ ’ਤੇ ਕੀਤਾ ਜਾਵੇਗਾ ਵਿਕਸਤ : ਬ੍ਰਹਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 31 ਮਾਰਚ (ਨਛੱਤਰ ਸਿੰਘ) : ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬ੍ਰਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪਟਿਆਲਾ ਦੀ ਵੱਡੀ ਅਤੇ ਛੋਟੀ ਨਦੀ ਦੀ ਤਰਜ਼ ‘ਤੇ ਹੁਸ਼ਿਆਰਪੁਰ ਸ਼ਹਿਰ ਵਿਚਲੇ ਭੰਗੀ ਚੋਅ ਦੇ ਨਵੀਨੀਕਰਨ ਲਈ ਪ੍ਰਾਜੈਕਟ ਤਿਆਰ ਕਰਨ ਦੇ ਨਿਰਦੇਸ਼ ਦਿੰਦਿਆਂ ਸੂਬੇ ਵਿਚ ਚਲ ਰਹੇ ਸਾਰੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨਾ ਯਕੀਨੀ ਬਣਾਉਣ ਲਈ ਕਿਹਾ। 
ਇਥੇ ਸੈਕਟਰ-26 ਸਥਿਤ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਜਲ ਸਰੋਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵਲੋਂ ਪੰਜਾਬ ਵਾਸੀਆਂ ਨੂੰ ਸਾਫ਼-ਸੁਥਰਾ, ਈਮਾਨਦਾਰ ਅਤੇ ਪਾਰਦਰਸ਼ੀ ਸ਼ਾਸਨ ਦੇਣ ਦੇ ਕੀਤੇ ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਪਾਰਦਰਸ਼ਤਾ ਬਰਕਰਾਰ ਰੱਖੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਡੈਮਾਂ ਦੀ ਉਸਾਰੀ ਦੌਰਾਨ ਹਾਦਸੇ ਦੌਰਾਨ ਫੌਤ ਹੋਏ ਮਜ਼ਦੂਰਾਂ ਦੇ ਪਰਵਾਰਕ ਮੈਂਬਰ ਨੂੰ ਜੇਕਰ ਅਜੇ ਤਕ ਨੌਕਰੀ ਨਹੀਂ ਦਿਤੀ ਗਈ ਤਾਂ ਉਨ੍ਹਾਂ ਨੂੰ ਤਰਜੀਹੀ ਆਧਾਰ ’ਤੇ ਸਰਕਾਰੀ ਨੌਕਰੀ ਦਿਤੀ ਜਾਵੇ ਅਤੇ ਅਜਿਹੇ ਪਰਵਾਰਾਂ ਦੇ ਮੁੜ ਵਸੇਬੇ ਨੂੰ ਯਕੀਨੀ ਬਣਾਇਆ ਜਾਵੇ।
ਮੌਨਸੂਨ ਦੀ ਸ਼ੁਰੂਆਤ ਨੂੰ ਧਿਆਨ ਵਿਚ ਰਖਦਿਆਂ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਬਰਸਾਤ ਦੇ ਮੌਸਮ ਤੋਂ ਪਹਿਲਾਂ ਹੜ੍ਹ ਰੋਕੂ ਕਾਰਜ ਮੁਕੰਮਲ ਕਰ ਲੈਣ, ਜਿਸ ਸਬੰਧੀ ਉਹ ਜਲਦੀ ਸਮੀਖਿਆ ਮੀਟਿੰਗ ਕਰਨਗੇ। ਉਨ੍ਹਾਂ ਨੇ ਵਿਭਾਗ ਨੂੰ ਫੀਲਡ ਵਿਚ ਚਲ ਰਹੇ ਕੰਮਾਂ ਦੀ ਪ੍ਰਗਤੀ ਦੀ ਜਾਣਕਾਰੀ ਸਥਾਨਕ ਵਿਧਾਇਕਾਂ ਨੂੰ ਦੇਣ ਲਈ ਵੀ ਕਿਹਾ।
ਜਲ ਸਰੋਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸਰਵਜੀਤ ਸਿੰਘ ਨੇ ਮੰਤਰੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਿਭਾਗ ਦੀਆਂ ਮੁੱਖ ਗਤੀਵਿਧੀਆਂ, ਪਹਿਲਕਦਮੀਆਂ ਅਤੇ ਅੰਕੜਿਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਸ਼ਾਹਪੁਰ ਕੰਢੀ ਬੈਰੇਜ ਦੇ ਨਿਰਮਾਣ, ਰਾਜਸਥਾਨ ਫੀਡਰ, ਸਰਹਿੰਦ ਫੀਡਰ, ਕੰਢੀ ਕੈਨਾਲ ਅਤੇ ਯੂ.ਬੀ.ਡੀ.ਸੀ. ਦੀ ਲਾਹੌਰ ਬ੍ਰਾਂਚ ਦੀ ਰੀਲਾਈਨਿੰਗ ਬਾਰੇ ਵਿਸ਼ੇਸ਼ ਤੌਰ ’ਤੇ ਜਾਣਕਾਰੀ ਦਿਤੀ ਅਤੇ ਇਸ ਦੇ ਨਾਲ ਹੀ ਪੰਜਾਬ ਦੇ ਨਹਿਰੀ ਪਾਣੀ ਅਤੇ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਾਰੇ ਜਾਣੂ ਕਰਵਾਇਆ। ਕੈਬਨਿਟ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਜਿਸ ਖੇਤਰ ਵਿਚ ਪਾਣੀ ਸੁਖਾਲਾ ਉਪਲਬਧ ਹੈ, ਉਥੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਨੀਤੀ ਤਿਆਰ ਕੀਤੀ ਜਾਵੇ। ਸ੍ਰੀ ਸਰਵਜੀਤ ਸਿੰਘ ਨੇ ਮੰਤਰੀ ਨੂੰ ਦਸਿਆ ਕਿ ਪੰਜਾਬ ਸਰਕਾਰ ਨੇ ਉਪਲਬਧ ਪਾਣੀ ਦੀ ਸੁਚੱਜੀ ਵਰਤੋਂ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੰਜਾਬ ਵਾਟਰ ਰੈਗੂਲੇਸ਼ਨ ਐਂਡ ਡਿਵੈੱਲਪਮੈਂਟ ਅਥਾਰਟੀ (ਪੀ. ਡਬਲਿਊ. ਆਰ. ਡੀ. ਏ.) ਦਾ ਗਠਨ ਕੀਤਾ ਹੋਇਆ ਹੈ।
ਵੱਖ-ਵੱਖ ਟੀਚਿਆਂ ਦੀ ਪ੍ਰਾਪਤੀ ਅਤੇ ਚਲ ਰਹੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਲਈ ਵਿਭਾਗ ਦੇ ਇੰਜੀਨੀਅਰਾਂ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਜਿੰਪਾ ਨੇ ਇਸ ਗੱਲ ’ਤੇ ਜ਼ੋਰ ਦਿਤਾ ਕਿ ਸਾਰੇ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਇਨ੍ਹਾਂ ਪ੍ਰਾਜੈਕਟਾਂ ਦਾ ਲਾਭ ਆਮ ਲੋਕਾਂ ਤਕ ਪਹੁੰਚਾਇਆ ਜਾ ਸਕੇ। 

ਉਨ੍ਹਾਂ ਅੱਗੇ ਕਿਹਾ ਕਿ ਕੰਮ ਦੀ ਗੁਣਵੱਤਾ ਨਾਲ ਕਿਸੇ ਵੀ ਕੀਮਤ ’ਤੇ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ।
ਫੋਟੋ- 8sp -31.4
ਕੈਪਸ਼ਨ- ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ, ਸੈਕਟਰ-26, ਚੰਡੀਗੜ੍ਹ ਵਿਖੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।    
 

SHARE ARTICLE

ਏਜੰਸੀ

Advertisement

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

Raja Raj Singh Clash With Police : ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

Panjab university senate issue :ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM

PU Protest:ਨਿਹੰਗ ਸਿੰਘਾਂ ਦੀ ਫ਼ੌਜ ਲੈ ਕੇ Panjab University ਪਹੁੰਚ ਗਏ Raja Raj Singh , ਲਲਕਾਰੀ ਕੇਂਦਰ ਸਰਕਾਰ

09 Nov 2025 3:09 PM

Partap Bajwa | PU Senate Election: ਪੰਜਾਬ ਉੱਤੇ RSS ਕਬਜ਼ਾ ਕਰਨਾ ਚਾਹੁੰਦੀ ਹੈ ਤਾਂ ਹੀ ਅਜਿਹੇ ਫੈਸਲੈ ਲੈ ਰਹੀ ਹੈ

09 Nov 2025 2:51 PM
Advertisement