ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ-ਏ-ਕੌਮ ਐਵਾਰਡ ਲਿਆ ਜਾਵੇ ਵਾਪਸ - ਬਲਜੀਤ ਸਿੰਘ ਦਾਦੂਵਾਲ 
Published : Apr 1, 2022, 6:24 pm IST
Updated : Apr 1, 2022, 6:24 pm IST
SHARE ARTICLE
Baljit Singh Daduwal, Parkash Singh Badal
Baljit Singh Daduwal, Parkash Singh Badal

ਪ੍ਰਕਾਸ਼ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਦੀਆਂ ਸੰਸਥਾਵਾਂ ਨੂੰ ਛੱਡ ਕੇ ਘਰ ਬੈਠ ਕੇ ਵਾਹਿਗੁਰੂ ਦਾ ਜਾਪ ਕਰਨਾ ਚਾਹੀਦਾ ਹੈ।

 

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਿਛਲੇ ਦਿਨੀਂ ਇਹ ਬਿਆਨ ਦਿਤਾ ਗਿਆ ਸੀ ਕਿ ਸ੍ਰੀ ਦਰਬਾਰ ਸਾਹਿਬ ’ਚ ਇਕ ਪ੍ਰਾਈਵੇਟ ਚੈਨਲ ਵੱਲੋਂ ਪ੍ਰਸਾਰਣ ਬੰਦ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਸੈਟੇਲਾਈਟ ਚੈਨਲ ਬਣਵਾਉਣਾ ਚਾਹੀਦਾ ਹੈ। ਇਸ ਤੋਂ ਬਾਅਦ ਹੀ ਇਸ ’ਤੇ ਸਿਆਸਤ ਪੂਰੀ ਤਰ੍ਹਾਂ ਭਖ ਗਈ। ਇਸ ਮਾਮਲੇ ਨੂੰ ਲੈ ਕੇ ਅੱਜ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚ. ਜੀ. ਪੀ. ਸੀ.) ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਦੀ ਵੀ ਬਿਆਨ ਸਾਹਮਣੇ ਆਿਆ ਹੈ।

Parkash Singh BadalParkash Singh Badal

ਦਾਦੂਵਾਲ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਬਿਆਨ ਦਾ ਸਵਾਗਤ ਕੀਤਾ। ਦਾਦੂਵਾਲ ਨੇ ਕਿਹਾ ਕਿ ਇਹ ਬਿਆਨ ਸ੍ਰੀ ਅਕਾਲ ਤਖਤ ਸਾਹਿਬ ਨੂੰ ਬਹੁਤ ਪਹਿਲਾਂ ਦੇ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਾਰ ਹਾਰ ਜਾਣ ਤੋਂ ਬਾਅਦ ਉਨ੍ਹਾਂ ਨੂੰ ਆਪਣਾ ਪੰਥ ਰਤਨ ਫ਼ਖ਼ਰ-ਏ-ਕੌਮ ਐਵਾਰਡ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਆਪ ਹੀ ਵਾਪਸ ਕਰ ਦੇਣਾ ਚਾਹੀਦਾ ਹੈ ਅਤੇ ਸ਼੍ਰੋਮਣੀ ਕਮੇਟੀ ਦੀਆਂ ਸੰਸਥਾਵਾਂ ਨੂੰ ਛੱਡ ਕੇ ਘਰ ਬੈਠ ਕੇ ਵਾਹਿਗੁਰੂ ਦਾ ਜਾਪ ਕਰਨਾ ਚਾਹੀਦਾ ਹੈ।

Baljit Singh Daduwal Baljit Singh Daduwal

ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੀ ਵੀ ਸ਼੍ਰੋਮਣੀ ਅਕਾਲੀ ਦਲ ਦੀ ਅਜਿਹੀ ਹਾਰ ਨਹੀਂ ਹੋਈ, ਜਿਸ ਤਰ੍ਹਾਂ ਇਸ ਵਾਰ ਹੋਈ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਸ਼੍ਰੋਮਣੀ ਅਕਾਲੀ ਦਲ ਜਿੱਤਦੀ ਸੀ ਜਾਂ ਫਿਰ ਵਿਰੋਧੀ ਧਿਰ ’ਚ ਆਉਂਦੀ ਸੀ ਪਰ ਇਸ ਵਾਰ ਤਾਂ ਬਾਦਲ ਪਰਿਵਾਰ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਦਾਦੂਵਾਲ ਨੇ ਅੱਗੇ ਬੋਲਦਿਆਂ ਕਿਹਾ ਕਿ ਇਸ ਦਾ ਕਾਰਨ ਇਹ ਬਣਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਿੱਤੇ ਹੋਏ ਵਿਧਾਇਕ ਇਕ ਸਕੂਟਰੀ ’ਤੇ ਬੈਠ ਕੇ ਹੀ ਵਿਧਾਨ ਸਭਾ ਪਹੁੰਚ ਸਕਦੇ ਹਨ। ਆਉਣ ਵਾਲੇ ਦਿਨਾਂ ’ਚ ਦਿੱਲੀ ਦੀ ਤਰਜ਼ ’ਤੇ ਅਕਾਲੀ ਦਲ ਹਰਿਆਣਾ ਵੀ ਸਥਾਪਿਤ ਕੀਤਾ ਜਾਵੇਗਾ, ਜੋ ਹਰਿਆਣਾ ਦੇ ਸਿੱਖਾਂ ਦੀ ਆਵਾਜ਼ ਬੁਲੰਦ ਕਰੇਗਾ।
 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement