ਪੰਜਾਬ ਵਿਧਾਨ ਸਭਾ 'ਚ ਭਗਵੰਤ ਮਾਨ ਨੇ ਚੰਡੀਗੜ੍ਹ ਮੁੱਦੇ 'ਤੇ ਕੇਂਦਰ ਖ਼ਿਲਾਫ਼ ਪੇਸ਼ ਕੀਤਾ ਮਤਾ
Published : Apr 1, 2022, 1:05 pm IST
Updated : Apr 1, 2022, 1:05 pm IST
SHARE ARTICLE
CM Bhagwant Mann
CM Bhagwant Mann

ਹਰਪਾਲ ਚੀਮਾ ਤੇ ਪ੍ਰਤਾਪ ਬਾਜਵਾ ਵਿਚਕਾਰ ਹੋਈ ਤਿੱਖੀ ਬਹਿਸ

 

ਚੰਡੀਗੜ੍ਹ: ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਕੇਂਦਰੀ ਸੇਵਾ ਨਿਯਮ ਲਾਗੂ ਕਰਨ ਦੇ ਕੇਂਦਰ ਦੇ ਫੈਸਲੇ ਵਿਰੁੱਧ ਅੱਜ ਇਕ ਰੋਜ਼ਾ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਮਤਾ ਪਾਸ ਕੀਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਚੰਡੀਗੜ੍ਹ ਦੇ ਮਾਮਲਿਆਂ ਨਾਲ ਸਬੰਧਤ ਇਹ ਪ੍ਰਸਤਾਵ ਲੈ ਕੇ ਆਏ ਹਨ, ਜਿਸ 'ਤੇ ਚਰਚਾ ਸ਼ੁਰੂ ਹੋ ਗਈ ਹੈ।  ਭਗਵੰਤ ਮਾਨ ਨੇ ਕਿਹਾ ਕਿ ਕਿਸੇ ਵੀ ਸੂਬੇ ਦੀ ਰਾਜਧਾਨੀ ਮੂਲ ਸੂਬੇ ਕੋਲ ਹੀ ਰਹਿੰਦੀ ਹੈ। ਉਨ੍ਹਾਂ ਨੇ ਚੰਡੀਗੜ੍ਹ ਨੂੰ ਮੁਕੰਮਲ ਤੌਰ 'ਤੇ ਪੰਜਾਬ ਨੂੰ ਦੇਣ ਦੀ ਮੰਗ ਕੀਤੀ। 

CM Bhagwant MannCM Bhagwant Mann

 

ਮਤਾ ਪੇਸ਼ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਪੁਨਰਗਠਨ ਐਕਟ ਤਹਿਤ ਚੰਡੀਗੜ੍ਹ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਬਣਾਇਆ ਗਿਆ ਸੀ। ਪੰਜਾਬ ਦਾ ਕੁਝ ਹਿੱਸਾ ਚੰਡੀਗੜ੍ਹ ਨੂੰ ਦਿੱਤਾ ਗਿਆ ਸੀ। ਕੇਂਦਰ ਸਰਕਾਰ ਨੇ ਹਾਲ ਹੀ ਵਿੱਚ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੀਆਂ ਅਸਾਮੀਆਂ ਲਈ ਸਾਰੀਆਂ ਸਰਕਾਰਾਂ ਨੂੰ ਕਿਹਾ ਹੈ। ਪਹਿਲਾਂ ਇਹ ਅਸਾਮੀਆਂ ਪੰਜਾਬ ਤੋਂ ਭਰੀਆਂ ਜਾਂਦੀਆਂ ਸਨ। ਚੰਡੀਗੜ੍ਹ ਵਿੱਚ ਵੀ ਕੇਂਦਰ ਨੇ ਬਾਹਰੋਂ ਅਧਿਕਾਰੀ ਤਾਇਨਾਤ ਕਰ ਦਿੱਤੇ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ ਕੇਂਦਰੀ ਕਾਨੂੰਨ ਲਾਗੂ ਕਰ ਦਿੱਤਾ ਗਿਆ ਹੈ। ਚੰਡੀਗੜ੍ਹ ਨੂੰ ਪੰਜਾਬ ਦੀ ਰਾਜਧਾਨੀ ਬਣਾਇਆ ਗਿਆ ਸੀ।

 

CM Bhagwant MannCM Bhagwant Mann

ਉਨ੍ਹਾਂ ਕਿਹਾ ਕਿ ਜਦੋਂ ਵੀ ਕਿਸੇ ਸੂਬੇ ਦੀ ਵੰਡ ਹੋਈ ਤਾਂ ਰਾਜਧਾਨੀ ਮੂਲ ਰਾਜ ਕੋਲ ਹੀ ਰਹੀ। ਇਸ ਲਈ ਚੰਡੀਗੜ੍ਹ 'ਤੇ ਪੰਜਾਬ ਦਾ ਦਾਅਵਾ ਹੈ। ਇਸ ਤੋਂ ਪਹਿਲਾਂ ਵੀ ਸਦਨ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਕਈ ਮਤੇ ਪਾਸ ਕੀਤੇ। ਚੰਡੀਗੜ੍ਹ ਤੁਰੰਤ ਪੰਜਾਬ ਨੂੰ ਦੇਣ ਦਾ ਮਤਾ ਪਾਸ ਕੀਤਾ ਜਾ ਰਿਹਾ ਹੈ। ਕੇਂਦਰ ਨੂੰ ਕੋਈ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ ਜਿਸ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਚੰਡੀਗੜ੍ਹ ਦਾ ਸੰਤੁਲਨ ਵਿਗੜਦਾ ਹੋਵੇ।

PHOTOPHOTO

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement