ਮਨਪ੍ਰੀਤ ਸਿੰਘ ਛਤਵਾਲ ਨੂੰ ਸੇਵਾਮੁਕਤੀ ’ਤੇ
Published : Apr 1, 2022, 12:43 am IST
Updated : Apr 1, 2022, 12:43 am IST
SHARE ARTICLE
image
image

ਮਨਪ੍ਰੀਤ ਸਿੰਘ ਛਤਵਾਲ ਨੂੰ ਸੇਵਾਮੁਕਤੀ ’ਤੇ

ਚੰਡੀਗੜ੍ਹ, 31 ਮਾਰਚ (ਸ.ਸ.ਸ.) : ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਵਲੋਂ ਅੱਜ ਇਥੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਦੀ ਅਗਵਾਈ ਹੇਠ ਪੰਜਾਬ ਕੇਡਰ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਮਨਪ੍ਰੀਤ ਸਿੰਘ ਛਤਵਾਲ ਨੂੰ ਪੰਜਾਬ ਸਿਵਲ ਸਕੱਤਰੇਤ-1 ਵਿਖੇ ਸੇਵਾਮੁਕਤੀ ਮੌਕੇ ਨਿੱਘੀ ਵਿਦਾਇਗੀ ਦਿਤੀ ਗਈ। ਇਸ ਮੌਕੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਗੁਰਲਵਲੀਨ ਸਿੰਘ ਸਿੱਧੂ ਦਾ ਵੀ ਸਨਮਾਨ ਕੀਤਾ ਗਿਆ।
ਸੰਖੇਪ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਮੁੱਖ ਮੰਤਰੀ ਪੰਜਾਬ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ. ਵੇਣੂ ਪ੍ਰਸਾਦ ਦੀ ਅਗਵਾਈ ਵਿੱਚ ਪੰਜਾਬ ਆਈ.ਏ.ਐਸ. ਆਫੀਸਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ 2005 ਬੈਚ ਦੇ ਆਈ.ਏ.ਐਸ. ਅਧਿਕਾਰੀ ਮਨਪ੍ਰੀਤ ਸਿੰਘ ਛਤਵਾਲ, ਜੋ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ, ਦੇ ਸੇਵਾਮੁਕਤੀ ਤੋਂ ਬਾਅਦ ਸਿਹਤਮੰਦ ਅਤੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕੀਤੀ। ਇਸ ਅਧਿਕਾਰੀ ਵਲੋਂ ਨਿਭਾਈਆਂ ਗਈਆਂ ਸ਼ਾਨਦਾਰ ਅਤੇ ਬੇਮਿਸਾਲ ਸੇਵਾਵਾਂ ਨੂੰ ਯਾਦ ਕਰਦਿਆਂ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ, ਸ੍ਰੀ ਏ.ਵੇਣੂ ਪ੍ਰਸਾਦ, ਪ੍ਰਮੁੱਖ ਸਕੱਤਰ ਉਦਯੋਗ ਅਤੇ ਵਣਜ ਸ੍ਰੀ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਸ੍ਰੀ ਹੁਸਨ ਲਾਲ, ਸਕੱਤਰ ਪੰਜਾਬ ਸਕੂਲ ਸਿੱਖਿਆ ਸ੍ਰੀ ਅਜੋਏ ਸਰਮਾ ਅਤੇ ਸਕੱਤਰ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਸ੍ਰੀ ਗੁਰਕਿਰਤ ਕਿਰਪਾਲ ਸਿੰਘ ਨੇ ਉਨ੍ਹਾਂ ਨਾਲ ਅਪਣੇ ਨਜ਼ਦੀਕੀ ਸਬੰਧਾਂ ਬਾਰੇ ਗੱਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਵਿਸ਼ਾਲ ਪ੍ਰਸ਼ਾਸਕੀ ਤਜਰਬਾ ਆਉਣ ਵਾਲੇ ਸਿਵਲ ਅਧਿਕਾਰੀਆਂ ਦਾ ਹਮੇਸ਼ਾ ਮਾਰਗ ਦਰਸ਼ਨ ਕਰਦਾ ਰਹੇਗਾ ਅਤੇ ਉਨ੍ਹਾਂ ਨੂੰ ਵੱਖ-ਵੱਖ ਵਿਭਾਗਾਂ ਵਿਚ ਵੱਖ-ਵੱਖ ਅਹਿਮ ਅਹੁਦਿਆਂ ’ਤੇ ਨਿਭਾਈਆਂ ਵੱਡਮੁੱਲੀਆਂ ਸੇਵਾਵਾਂ ਲਈ ਹਮੇਸ਼ਾ ਯਾਦ ਰਖਿਆ ਜਾਵੇਗਾ। ਸਾਰੇ ਅਧਿਕਾਰੀਆਂ ਨੇ ਉਨ੍ਹਾਂ ਦੇ ਜੀਵਨ ਦੀ ਦੂਜੀ ਪਾਰੀ ਵਿਚ ਉਨ੍ਹਾਂ ਦੇ ਉਜਵਲ ਅਤੇ ਸਿਹਤਮੰਦ ਭਵਿੱਖ ਦੀ ਕਾਮਨਾ ਕੀਤੀ।
ਇਸ ਮੌਕੇ ਸੀ.ਈ.ਓ. ਇਨਵੈਸਟ ਪੰਜਾਬ ਸ੍ਰੀ ਰਜਤ ਅਗਰਵਾਲ, ਸਕੱਤਰ ਵਿੱਤ ਵਿਭਾਗ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ, ਸਕੱਤਰ ਖੇਤੀਬਾੜੀ ਵਿਭਾਗ ਸ੍ਰੀ ਦਿਲਰਾਜ ਸਿੰਘ ਸੰਧਾਵਾਲੀਆ, ਵਿਸ਼ੇਸ਼ ਸਕੱਤਰ ਸਥਾਨਕ ਸਰਕਾਰਾਂ ਸ੍ਰੀਮਤੀ ਸੁਰਭੀ ਮਲਿਕ, ਵਿਸ਼ੇਸ਼ ਸਕੱਤਰ ਆਮ ਰਾਜ ਪ੍ਰਬੰਧ ਸ੍ਰੀ ਅਮਿਤ ਤਲਵਾੜ, ਵਧੀਕ ਸਕੱਤਰ-ਕਮ-ਸਟਾਫ ਅਫ਼ਸਰ, ਮੁੱਖ ਸਕੱਤਰ ਸ੍ਰੀਮਤੀ ਸਾਕਸ਼ੀ ਸਾਹਨੀ ਅਤੇ ਮੁੱਖ ਮੰਤਰੀ ਦੇ ਵਧੀਕ ਸਕੱਤਰ ਸ੍ਰੀ ਜਤਿੰਦਰ ਜੋਰਵਾਲ ਵੀ ਮੌਜੂਦ ਸਨ।
 

SHARE ARTICLE

ਏਜੰਸੀ

Advertisement

ਪੈਕਟਾਂ ਵਾਲੇ ਖਾਣੇ ਨੂੰ ਕਿਉਂ ਤਰਜ਼ੀਹ?... ਬਿਮਾਰੀਆਂ ਨੂੰ ਖੁਦ ਸੱਦਾ ਦੇਣਾ ਕਿੰਨਾ ਸਹੀ?...

18 Jul 2025 9:08 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 18/07/2025

18 Jul 2025 9:06 PM

ਭੀਖ ਮੰਗਣ ਵਾਲੇ ਨਿਆਣਿਆਂ ਤੇ ਉਨ੍ਹਾਂ ਦੇ ਮਾਪਿਆਂ ਦਾ ਰੈਸਕਿਊ, ਪੂਰੇ ਪੰਜਾਬ 'ਚ ਭਿਖਾਰੀਆਂ ਦੇ ਕੀਤੇ ਜਾਣਗੇ DNA ਟੈਸਟ

17 Jul 2025 7:49 PM

ਕਿਸਾਨ ਲੈਣਗੇ ਸਿਆਸਤਦਾਨਾਂ ਦੀ ਕਲਾਸ, ਸੱਦ ਲਈ ਸਭ ਤੋਂ ਵੱਡੀ ਬੈਠਕ, ਜ਼ਮੀਨ ਦੀ ਸਰਕਾਰੀ ਖ਼ਰੀਦ ਖ਼ਿਲਾਫ਼ ਲਾਮੰਬਦੀ

17 Jul 2025 7:47 PM

'Punjab 'ਚ ਚਿੱਟਾ ਲਿਆਉਣ ਵਾਲੇ ਹੀ ਅਕਾਲੀ ਨੇ' ਅਕਾਲ ਤਖ਼ਤ ਸਾਹਿਬ 'ਤੇ Sukhbir ਨੇ ਕਿਉਂ ਕਬੂਲੀ ਸੀ ਬੇਅਦਬੀ ਦੀ ਗੱਲ ?

17 Jul 2025 5:24 PM
Advertisement