ਪੰਜਾਬ ਕੈਬਨਿਟ ਦੀ ਮੀਟਿੰਗ 'ਚ ਤਿੰਨ ਮਹੀਨੇ ਦੀ ਆਬਕਾਰੀ ਨੀਤੀ ਨੂੰ ਪ੍ਰਵਾਨਗੀ
Published : Apr 1, 2022, 7:56 am IST
Updated : Apr 1, 2022, 7:56 am IST
SHARE ARTICLE
image
image

ਪੰਜਾਬ ਕੈਬਨਿਟ ਦੀ ਮੀਟਿੰਗ 'ਚ ਤਿੰਨ ਮਹੀਨੇ ਦੀ ਆਬਕਾਰੀ ਨੀਤੀ ਨੂੰ ਪ੍ਰਵਾਨਗੀ

18 ਮਿੰਟ ਚੱਲੀ ਬੈਠਕ 470 ਕਰੋੜ ਰੁਪਏ ਵਧ ਮਾਲੀਆ ਵਸੂਲੀ ਦਾ ਟੀਚਾ

ਠੇਕਿਆਂ ਦੀ ਗਿਣਤੀ 'ਚ ਵਾਧਾ ਨਹੀਂ ਪਰ ਕੋਟੇ 'ਚ 10 ਫ਼ੀ ਸਦੀ ਵਾਧਾ

ਚੰਡੀਗੜ੍ਹ, 31 ਮਾਰਚ (ਗੁਰਉਪਦੇਸ਼ ਭੁੱਲਰ) : ਭਗਵੰਤ ਮਾਨ ਸਰਕਾਰ ਦੀ ਅੱਜ ਪੰਜਾਬ ਸਕੱਤਰੇਤ 'ਚ 18 ਕੁ ਮਿੰਟ ਦਾ ਸਮਾਂ ਚੱਲੀ ਕੈਬਨਿਟ ਮੀਟਿੰਗ 'ਚ ਤਿੰਨ ਮਹੀਨਿਆਂ ਦੀ ਆਬਕਾਰੀ ਨੀਤੀ ਨੂੰ  ਪ੍ਰਵਾਨਗੀ ਦੇ ਦਿਤੀ ਗਈ | ਇਸ ਤੋਂ ਸਪਸ਼ਟ ਹੈ ਕਿ ਇਹ ਨੀਤੀ ਤਾਂ ਪਹਿਲਾਂ ਹੀ ਤਿਆਰ ਕਰ ਲਈ ਗਈ ਸੀ ਤੇ ਕੈਬਨਿਟ 'ਚ ਇਸ ਤੋਂ ਵਿਸਥਾਰ 'ਚ ਕੋਈ ਚਰਚਾ ਕੀਤੇ ਬਿਨਾਂ ਇਸ ਨੂੰ  ਰਸਮੀ ਪ੍ਰਵਾਨਗੀ ਹੀ ਦਿਤੀ ਗਈ ਹੈ | ਇਸ ਨੀਤੀ ਦੀ ਜ਼ਿਕਰਯੋਗ ਗੱਲ ਹੈ ਕਿ ਤਿੰਨ ਮਹੀਨੇ ਦੀ ਇਸ ਨੀਤੀ ਰਾਹੀਂ 470 ਕਰੋੜ ਰੁਪਏ ਵਧੇਰੇ ਮਾਲੀਆ ਵਸੂਲਣ ਦਾ ਟੀਚਾ ਰਖਿਆ ਗਿਆ ਹੈ | ਠੇਕਿਆ ਦੀ ਗਿਣਤੀ ਭਾਵੇਂ ਨਹੀਂ ਵਧਾਈ ਗਈ ਪਰ ਸ਼ਰਾਬ ਦੇ ਕੋਟੇ 'ਚ 10 ਫ਼ੀ ਸਦੀ ਵਾਧਾ ਕੀਤਾ ਗਿਆ ਹੈ | 1910 ਕਰੋੜ ਦੇ ਮਾਲੀਏ ਦੀ ਵਸੂਲੀ ਦਾ ਟੀਚਾ ਰਖਿਆ ਗਿਆ ਹੈ ਜੋ ਪਹਿਲਾਂ ਤਿੰਨ ਮਹੀਨਿਆਂ 'ਚ 1440.10 ਕਰੋੜ ਸੀ | ਸ਼ਰਾਬ ਦੇ ਰੇਟ ਵਧਣਗੇ |
ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਦੌਰਾਨ ਸਾਲ 2022-23, ਦੇ 1 ਅਪ੍ਰੈਲ ਤੋਂ 30 ਜੂਨ ਤਕ ਦੇ ਸਮੇਂ ਲਈ ਆਬਕਾਰੀ ਨੀਤੀ ਨੂੰ  ਪ੍ਰਵਾਨਗੀ ਦਿਤੀ ਗਈ | ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਦੇ ਅਨੁਸਾਰ ਤਿੰਨ ਮਹੀਨੇ ਲਈ ਨਵਿਆਈ ਇਸ ਆਬਕਾਰੀ ਨੀਤੀ ਦੇ ਤਹਿਤ ਸ਼ਰਾਬ ਕਾਰੋਬਾਰ ਵਿਚ ਸਥਿਰਤਾ ਬਰਕਾਰ ਰੱਖਣ ਦੇ ਮਕਸਦ ਨਾਲ ਮੌਜੂਦਾ ਲਾਇਸੈਂਸ ਧਾਰਕ ਜੋ ਆਪਣੇ ਗਰੁੱਪ/ਜੋਨ ਲਈ ਵਿੱਤੀ ਸਾਲ 2021-22 ਨਾਲੋਂ ਘੱਟੋ-ਘੱਟ ਗਰੰਟੀ ਮਾਲੀਏ ਉੱਪਰ 1.75 ਫ਼ੀ ਸਦ ਵਾਧੂ ਦੇਣ ਨੂੰ  ਤਿਆਰ ਹਨ, ਉਹ ਕਾਰੋਬਰੀ ਆਪਣਾ ਕੰਮ ਜਾਰੀ ਰੱਖ ਸਕਣਗੇ |ਜਦਕਿ ਸ਼ਰਾਬ ਦੇ ਠੇਕਿਆਂ ਦੇ ਗਰੁੱਪਾਂ/ਜੋਨਾਂ ਦੀ ਗਿਣਤੀ ਪਹਿਲਾਂ ਵਾਲੀ ਹੀ ਰਹੇਗੀ |ਬੁਲਾਰੇ ਨੇ ਅੱਗੇ ਦਸਿਆ ਕਿ ਇਨਾਂ ਤਿੰਨ ਮਹੀਨਿਆਂ ਲਈ ਸੂਬੇ ਦੇ ਗਰੁੱਪਾਂ/ਜੋਨਾਂ ਦਾ ਘੱਟੋ ਘੱਟ ਗਰੰਟੀ ਮਾਲੀਆ 1440.96 ਕਰੋੜ ਰੁਪਏ ਹੈ ਜਦਕਿ ਘੱਟ ਸਮੇਂ ਦੀ ਇਸ ਆਬਕਾਰੀ ਨੀਤੀ ਤੋਂ 1910 ਕਰੋੜ ਰੁਪਏ ਦੇ ਮਾਲੀਏ ਦਾ ਟੀਚਾ ਮਿੱਥਿਆ ਗਿਆ ਹੈ | ਇਸ ਸਮੇਂ ਦੌਰਨ ਵਧ ਮਾਲੀਆ ਇੱਕਤਰ ਕਰਨ ਲਈ ਹਰੇਕ ਗਰੁੱਪ/ਜੋਨ ਲਈ ਦੇਸੀ ਸ਼ਰਾਬ, ਅੰਗਰੇਜੀ ਸ਼ਰਾਬ, ਬੀਅਰ ਅਤੇ ਆਈ.ਐਫ.ਐਲ ਦੇ ਘੱਟੋ ਘੱਟ ਗਰੰਟਿਡ ਕੋਟੇ ਨੂੰ  ਪਿਛਲੇ ਸਾਲ ਦੀ ਪਹਿਲੀ ਤਿਮਾਹੀ ਨਾਲੋ 10 ਫ਼ੀ ਸਦੀ ਵਧਾ ਦਿਤਾ ਗਿਆ ਹੈ | ਬੁਲਾਰੇ ਨੇ ਇਹ ਵੀ ਜਾਣਕਾਰੀ ਦਿਤੀ ਕਿ ਛੋਟੇ (ਪ੍ਰਚੂਨ) ਲਾਇਸੈਂਸ ਧਾਰਕਾਂ ਨੂੰ  ਉਨਾਂ ਦੀ ਲੋੜ ਅਨੁਸਾਰ ਸ਼ਰਾਬ ਚੱਕਣ ਦੀ ਪ੍ਰਵਾਨਗੀ ਦਿੰਦਿਆਂ ਵਾਧੂ ਨਿਸ਼ਚਿਤ ਲਾਇਸੈਂਸ ਫ਼ੀਸ ਵਿਚ ਵਾਧਾ ਕੀਤਾ ਗਿਆ ਹੈ |ਫਿਕਸਡ ਅਤੇ ਓਪਨ ਕੋਟੇ ਦੀ ਰੇਸ਼ੀਓ ਵਿੱਤੀ ਸਾਲ 2021-22 ਦੀ ਤਰਾਂ 30:70 ਹੀ ਰਖਿਆ ਗਿਆ ਹੈ |     ਬੁਲਾਰੇ ਨੇ ਅੱਗੇ ਦਸਿਆ ਕਿ ਸ਼ਰਾਬ ਦੀ ਆਵਾਜਾਈ ਨੂੰ  ਨਿਯੰਤਰਨ ਕਰਨ ਲਈ ਵਿੱਤੀ ਸਾਲ 2022-23 ਦੌਰਾਨ ਆਈ.ਟੀ ਅਧਾਰਤ ਟ੍ਰੈਕ ਐਂਡ ਟ੍ਰੇਸ ਸਿਸਟਮ ਲਾਗੂ ਕੀਤਾ ਜਾਵੇਗਾ |

 

 

 

SHARE ARTICLE

ਏਜੰਸੀ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement