ਪੰਜਾਬ ਵਿਧਾਨ ਸਭਾ ਸੈਸ਼ਨ: ਹਰਪਾਲ ਚੀਮਾ ਤੇ ਪ੍ਰਤਾਪ ਬਾਜਵਾ ਵਿਚਕਾਰ ਹੋਈ ਤਿੱਖੀ ਬਹਿਸ
Published : Apr 1, 2022, 12:18 pm IST
Updated : Apr 1, 2022, 12:18 pm IST
SHARE ARTICLE
Harpal Cheema, Partap Singh Bajwa
Harpal Cheema, Partap Singh Bajwa

ਪੰਜਾਬ ਸਰਕਾਰ ਨੂੰ ਇਹ ਮਾਮਲਾ ਸੁਪਰੀਮ ਕੋਰਟ ਵਿਚ ਵੀ ਉਠਾਉਣਾ ਚਾਹੀਦਾ ਹੈ- ਪ੍ਰਤਾਪ ਬਾਜਵਾ

 

ਚੰਡੀਗੜ੍ਹ - ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਸੀਐਮ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ਵਿਚ ਪ੍ਰਸਤਾਵ ਪੇਸ਼ ਕੀਤਾ ਹੈ। ਇਸ ਤੋਂ ਬਾਅਦ ਪ੍ਰਸਤਾਵ 'ਤੇ ਚਰਚਾ ਕੀਤੀ ਗਈ। ਇਸ ਮਤੇ 'ਤੇ ਕਾਂਗਰਸ ਵੱਲੋਂ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਵਿਚ ਭਾਜਪਾ ਨੂੰ ਵੋਟਾਂ ਨਹੀਂ ਮਿਲੀਆਂ, ਇਸ ਲਈ ਬਦਲੇ ਦੀ ਭਾਵਨਾ ਨਾਲ ਕੰਮ ਕੀਤਾ ਜਾ ਰਿਹਾ ਹੈ। ਇਸ ਲਈ ਪ੍ਰਸਤਾਵ ਨੂੰ ਲੈ ਕੇ ਸਰਬ ਪਾਰਟੀ ਵਫ਼ਦ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਇਹ ਮਾਮਲਾ ਸੁਪਰੀਮ ਕੋਰਟ ਵਿਚ ਵੀ ਉਠਾਉਣਾ ਚਾਹੀਦਾ ਹੈ।

Manpreet Singh Ayali

Manpreet Singh Ayali

ਮਨਪ੍ਰੀਤ ਇਆਲੀ 
ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਇਆਲੀ ਨੇ ਕਿਹਾ ਕਿ ਜਦੋਂ ਪੰਜਾਬ ਅਤੇ ਹਰਿਆਣਾ ਵੱਖ ਹੋਏ ਸਨ, ਉਸ ਸਮੇਂ ਚੰਡੀਗੜ੍ਹ ਸਾਨੂੰ ਦਿੱਤਾ ਜਾਣਾ ਚਾਹੀਦਾ ਸੀ। ਚੰਡੀਗੜ੍ਹ ਨੂੰ 10 ਸਾਲਾਂ ਲਈ ਅਸਥਾਈ ਯੂਟੀ ਬਣਾਇਆ ਗਿਆ ਸੀ। 1970 ਵਿਚ ਇੰਦਰਾ ਗਾਂਧੀ ਅਤੇ 1975 ਵਿਚ ਰਾਜੀਵ ਗਾਂਧੀ ਨੇ ਐਲਾਨ ਕੀਤਾ ਪਰ ਚੰਡੀਗੜ੍ਹ ਪੰਜਾਬ ਨੂੰ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਲਾਗੂ ਕਰਨਾ ਇੱਕ ਸਾਜ਼ਿਸ਼ ਹੈ। ਸਾਨੂੰ ਕਿਸਾਨ ਅੰਦੋਲਨ ਵਾਂਗ ਅੰਦੋਲਨ ਕਰਨਾ ਪਵੇਗਾ। ਅਕਾਲੀ ਦਲ ਇਸ ਮੁੱਦੇ 'ਤੇ ਸਰਕਾਰ ਦੇ ਨਾਲ ਹੈ।

Bhagwant Mann Bhagwant Mann

ਇਸ ਦੌਰਾਨ ਵਿਰੋਧੀ ਵਿਧਾਇਕਾਂ ਨੇ ਇਹ ਵੀ ਕਿਹਾ ਕਿ ਮਾਨ ਸਰਕਾਰ ਇਹ ਅਹਿਮ ਪ੍ਰਸਤਾਵ ਪਹਿਲੀ ਅਪ੍ਰੈਲ ਨੂੰ ਲਿਆ ਰਹੀ ਹੈ। ਉਹਨਾਂ ਨੇ ਅਪ੍ਰੈਲ ਫੂਲ ਦੇ ਬਹਾਨੇ ਸਰਕਾਰ ਨੂੰ ਤਾਅਨੇ ਮਾਰੇ। ਇਸ 'ਤੇ ਸੀਐਮ ਮਾਨ ਨੇ ਕਿਹਾ ਕਿ ਇਹ ਨਿਯਮ ਅੱਜ ਚੰਡੀਗੜ੍ਹ 'ਚ ਲਾਗੂ ਕੀਤਾ ਜਾ ਰਿਹਾ ਹੈ। ਇਸੇ ਲਈ ਉਹ ਅੱਜ ਇਹ ਪ੍ਰਸਤਾਵ ਪੇਸ਼ ਕਰ ਰਹੇ ਹਨ। ਇਹ ਇੱਕ ਗੰਭੀਰ ਵਿਸ਼ਾ ਹੈ ਅਤੇ ਇਸ ਦਾ ਮਜ਼ਾਕ ਨਹੀਂ ਉਡਾਇਆ ਜਾਣਾ ਚਾਹੀਦਾ।  ਇਸ ਤੋਂ ਬਾਅਦ ਵਿਧਾਨ ਸਬਾ ਵਿਚ ਹਰਪਾਲ ਚੀਮਾ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਤਿੱਖੀ ਬਹਿਸ ਹੋਈ

Harpal CheemaHarpal Cheema

ਇਸ ਦੌਰਾਨ ਹੰਗਾਮੇ ਦਰਮਿਆਨ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਕਾਂਗਰਸ ਨੂੰ ਵਿਰੋਧੀ ਧਿਰ ਦੇ ਨੇਤਾ (LOP) ਦਾ ਐਲਾਨ ਕਰਨ ਲਈ ਕਿਹਾ ਜਿਸ ਨਾਲ ਕਾਂਗਰਸੀ ਗੁੱਸੇ ਵਿਚ ਆ ਗਏ। ਹਰਪਾਲ ਚੀਮਾ ਪਾਸ ਹੋਏ ਮਤੇ ਦਾ ਸਮਰਥਨ ਕਰਨ ਲਗੇ ਸਨ ਕਿ ਇਸ ਦੌਰਾਨ ਜਦੋਂ ਕਾਂਗਰਸੀ ਵਿਧਾਇਕ ਉਹਨਾਂ ਨੂੰ ਬੋਲਣ ਤੋਂ ਰੋਕਣ ਲੱਗੇ ਤਾਂ ਹੰਗਾਮਾ ਸ਼ੁਰੂ ਹੋ ਗਿਆ। ਇਸ ਤੋਂ ਹਰਪਾਲ ਚੀਮਾ ਵੀ ਬੜਕ ਉਠੇ ਅਤੇ ਉਨ੍ਹਾਂ ਕਿਹਾ ਕਿ ਧੱਕੇਸ਼ਾਹੀ ਨਹੀਂ ਚੱਲੇਗੀ। ਹਾਲਾਂਕਿ ਕਾਂਗਰਸੀ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਨੇ ਇਸ ਦਾ ਸਖ਼ਤ ਵਿਰੋਧ ਕੀਤਾ ਹੈ।

ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਚੰਡੀਗੜ੍ਹ ਮੁੱਦੇ 'ਤੇ ਕੇਂਦਰ ਸਰਕਾਰ ਨੂੰ ਘੇਰਨ ਲਈ ਮਤਾ ਪੇਸ਼ ਕੀਤਾ ਗਿਆ ਸੀ। ਇਸ ਮੌਕੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਮਸਲੇ ਇਕੱਲੇ ਭਗਵੰਤ ਮਾਨ ਹੀ ਲੋਕ ਸਭਾ 'ਚ ਚੁੱਕਦੇ ਰਹੇ ਹਨ, ਜਿਸ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਇਸ 'ਤੇ ਇਤਰਾਜ਼ ਜ਼ਾਹਰ ਕੀਤਾ ਅਤੇ ਉਹਨਾਂ ਨੇ ਕਿਹਾ ਕਿ ਸਿਰਫ ਭਗਵੰਤ ਮਾਨ ਹੀ ਨਹੀਂ, ਸਗੋਂ ਬਾਕੀ ਸੰਸਦ ਮੈਂਬਰ ਵੀ ਪੰਜਾਬ ਦੇ ਮਸਲੇ ਚੁੱਕਦੇ ਹਨ। ਇਸ ਤੋਂ ਬਾਅਦ ਸਦਨ 'ਚ ਰੌਲਾ-ਰੱਪਾ ਸ਼ੁਰੂ ਹੋ ਗਿਆ ਤਾਂ ਹਰਪਾਲ ਚੀਮਾ ਨੇ ਬਾਜਵਾ 'ਤੇ ਤੰਜ ਕੱਸਦਿਆਂ ਪੁੱਛਿਆ ਕਿ ਕਾਂਗਰਸ ਦਾ ਵਿਰੋਧੀ ਧਿਰ ਦਾ ਨੇਤਾ ਕੌਣ ਹੈ, ਪਹਿਲਾਂ ਉਸ ਨੂੰ ਅੱਗੇ ਲੈ ਕੇ ਆਓ।

Partap Bajwa Partap Bajwa

ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ 'ਤੇ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਨੇ ਪਿਛਲੇ ਸਾਢੇ 4 ਸਾਲਾਂ ਦੌਰਾਨ ਕੁੱਝ ਨਹੀਂ ਕੀਤਾ ਤੇ ਹੁਣ ਵੀ ਉਙਨਾਂ ਦੀ ਬਦਮਾਸ਼ੀ ਨਹੀਂ ਚੱਲੇਗੀ। ਇਸ ਤੋਂ ਬਾਅਦ ਮੁ4ਖ ਮੰਤਰੀ ਭਗਵੰਤ ਮਾਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਕਿਹਾ ਕਿ ਇਨ੍ਹਾਂ ਸਾਲਾਂ ਦੌਰਾਨ ਸਿਸਵਾਂ ਮਹਿਲ ਦੇ ਦਰਵਾਜ਼ੇ ਹੀ ਖੁੱਲ੍ਹਵਾ ਲੈਂਦੇ, ਇਹੀ ਬਹੁਤ ਸੀ। ਸੀ.ਐਮ.ਭਗਵੰਤ ਮਾਨ ਨੇ ਕਿਹਾ ਕਿ ਅੱਜ ਚੰਡੀਗੜ੍ਹ ਵਿਚ ਇਹ ਨਿਯਮ ਲਾਗੂ ਹੋ ਰਿਹਾ ਹੈ। ਇਸ ਦਾ ਵਿਰੋਧ ਕਰ ਰਹੇ ਹਨ। ਤੁਸੀਂ ਪਿਛਲੇ 5 ਸਾਲਾਂ ਵਿਚ ਕੀ ਕੀਤਾ ਹੈ? ਸਿਸਵਾਂ ਮਹਿਲ ਦੇ ਦਰਵਾਜ਼ੇ 5 ਸਾਲਾਂ ਤੋਂ ਨਹੀਂ ਖੁੱਲ੍ਹੇ।

ਹੁਣ ਤੁਸੀਂ ਬੈਠ ਕੇ ਸੁਣੋ ਮੈਨੂੰ ਪਤਾ ਹੈ ਜਦੋਂ ਸੱਤਾ ਜਾਂਦੀ ਹੈ ਤਾਂ ਮੁਸ਼ਕਲ ਹੁੰਦਾ ਹੈ ਸੁਣਨਾ ਪਰ ਮੈਂ ਵੀ 7 ਸਾਲ ਸੰਸਦ ਵਿਚ ਰਿਹਾ ਹਾਂ, ਮੈਨੂੰ ਪਤਾ ਹੈ ਕਿ ਸਾਰਿਆਂ ਨੂੰ ਕਿਵੇਂ ਬਿਠਾਉਣਾ ਹੈ। ਕਾਂਗਰਸੀ ਵਿਧਾਇਕ ਪ੍ਰਤਾਪ ਬਾਜਵਾ ਨੇ ਧੱਕੇਸ਼ਾਹੀ ਸ਼ਬਦ ਦੀ ਵਰਤੋਂ 'ਤੇ ਇਤਰਾਜ਼ ਜਤਾਇਆ ਹੈ। ਇਸ ਤੋਂ ਅੱਗੇ ਭਾਜਪਾ ਦੇ ਪੰਜਾਬ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਸ ਮੁੱਦੇ ਨੂੰ ਬੇਲੋੜੀ ਅਹਿਮੀਅਤ ਦੇ ਰਹੀ ਹੈ। ਪੰਜਾਬ ਦੇ ਮੁਲਾਜ਼ਮ ਵੀ ਉੱਤਰ ਪ੍ਰਦੇਸ਼ ਵਿਚ ਕੰਮ ਕਰਦੇ ਹਨ। ਚੰਡੀਗੜ੍ਹ ਬਾਰੇ ਪੰਜਾਬ ਦਾ ਖਦਸ਼ਾ ਬੇਲੋੜਾ ਹੈ। ਇਜਲਾਸ ਬੁਲਾ ਕੇ ਪੰਜਾਬ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement