ਮੁੱਖ ਮੰਤਰੀ ਨੇ ਬਕਾਇਆ ਆਰ.ਸੀ. ਤੇ ਡਰਾਈਵਿੰਗ ਲਾਇਸੈਂਸ ਦੀ ਸਥਿਤੀ ਦਾ ਲਿਆ ਜਾਇਜ਼ਾ

By : KOMALJEET

Published : Apr 1, 2023, 7:32 pm IST
Updated : Apr 1, 2023, 7:32 pm IST
SHARE ARTICLE
CM REVIEWS SITUATION IN WAKE OF PENDING RCs and DLs
CM REVIEWS SITUATION IN WAKE OF PENDING RCs and DLs

ਡਿਜੀਲਾਕਰ ਜਾਂ ਐਮ. ਪਰਿਵਾਹਨ ਐਪ ਤੋਂ ਡਾਊਨਲੋਡ ਕੀਤੇ ਲਾਇਸੈਂਸ /ਆਰ.ਸੀ. ਨੂੰ ਮੰਨਿਆ ਜਾਵੇ ਪ੍ਰਮਾਣਿਕ

ਡਰਾਈਵਿੰਗ ਲਾਇਸੈਂਸ ਅਤੇ ਰਜਿਸਟਰੇਸ਼ਨ ਸਰਟੀਫਿਕੇਟਾਂ ਦੇ ਨਾਂ 'ਤੇ ਆਮ ਜਨਤਾ ਨੂੰ ਬੇਲੋੜਾ ਖੱਜਲ-ਖੁਆਰ ਨਾ ਹੋਣ ਦਿੱਤਾ ਜਾਵੇ : ਮੁੱਖ ਮੰਤਰੀ ਦੀ ਪੁਲਿਸ ਨੂੰ ਹਦਾਇਤ

ਸੂਬਾ ਸਰਕਾਰ ਵੱਲੋਂ ਨਵੇਂ ਆਰ.ਸੀ. ਅਤੇ ਲਾਇਸੈਂਸਾਂ ਦੀ ਛਪਾਈ ਲਈ ਚਿੱਪ ਦੀ ਕਮੀ ਨੂੰ ਦੂਰ ਕਰਨ ਲਈ ਕੀਤੇ ਜਾ ਰਹੇ ਹਨ ਠੋਸ ਯਤਨ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਵਿਭਾਗ ਨੂੰ ਰਜਿਸਟ੍ਰੇਸ਼ਨ ਸਰਟੀਫਿਕੇਟ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸ (ਡੀ.ਐਲ.) ਦੇ ਕਾਰਨ ਆਮ ਲੋਕਾਂ ਦੀ ਹੋ ਰਹੀ ਬੇਲੋੜੀ ਖੱਜਲ-ਖੁਆਰੀ ਤੋਂ ਬਚਾਉਣ ਦੇ ਨਿਰਦੇਸ਼ ਦਿੱਤੇ ਹਨ।

ਅੱਜ ਇੱਥੇ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸਾਂ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਲਈ ਸਮਾਰਟ ਚਿਪ ਬਣਨ ਵਿੱਚ ਭਾਰੀ ਕਮੀ ਕਾਰਨ ਆਮ ਲੋਕਾਂ ਨੂੰ ਕਾਫੀ ਦਿੱਕਤਾਂ ਪੇਸ਼ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਸਮੱਸਿਆ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਲਈ ਪੁਖਤਾ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਹਦਾਇਤ ਕੀਤੀ ਹੈ ਕਿ  ਲੋੜੀਂਦੀਆਂ ਸੋਧਾਂ ਕਰ ਕੇ ਸਾਰੀ ਪ੍ਰਕਿਰਿਆ ਨੂੰ ਸੁਚਾਰੂ ਤੇ ਦਰੁਸਤ ਕੀਤਾ ਜਾਵੇ ਤਾਂ ਜੋ ਛੇਤੀ ਤੋਂ ਛੇਤੀ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਦੀ ਛਪਾਈ ਨੂੰ ਯਕੀਨੀ ਬਣਾਇਆ ਜਾ ਸਕੇ।

ਪੜ੍ਹੋ ਪੂਰੀ ਖ਼ਬਰ :  ਮਹਿੰਗਾਈ ਦੀ ਮਾਰ! ਫਿਰ ਮਹਿੰਗਾ ਹੋਇਆ ਅਮੂਲ ਦੁੱਧ

ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਇਸ ਤੋਂ ਪਹਿਲਾਂ ਸਥਿਤੀ ਹੋਰ  ਵਿਗੜੇ , ਉਨਾਂ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਜਿਨਾਂ ਨੇ ਇਸ ਤੋਂ ਪਹਿਲਾਂ ਸੁਧਾਰ ਲਈ ਕੋਈ ਕਦਮ ਨਹੀਂ ਚੁੱਕੇ। ਉਨ੍ਹਾਂ ਅਧਿਕਾਰੀਆਂ ਨੂੰ ਮਾਮਲੇ ਦੀ ਸਮਾਂਬੱਧ ਢੰਗ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਰਿਪੋਰਟ ਸੌਂਪਣ ਲਈ ਵੀ ਕਿਹਾ ਤਾਂ ਜੋ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਮਝਣ ਦੀ ਲੋੜ ਹੈ ਕਿ ਨਵੇਂ ਡਰਾਈਵਿੰਗ ਲਾਇਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਨ ਵਿੱਚ ਦੇਰੀ ਦੇਸ਼ ਤੋਂ ਬਾਹਰੋਂ ਮੰਗਵਾਈਆਂ ਗਈਆਂ ਚਿੱਪਾਂ ਦੀ ਘਾਟ ਕਾਰਨ ਹੋਈ ਹੈ।

ਪੜ੍ਹੋ ਪੂਰੀ ਖ਼ਬਰ : ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਖ਼ਿਲਾਫ਼ ਪੰਜਾਬ ਸਰਕਾਰ ਦਾ ਵੱਡਾ ਕਦਮ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਾਂਚ ਕੀਤੀ ਈ-ਮੇਲ

ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦਾ ਪੂਰਵ ਅਨੁਮਾਨ ਲਗਾਇਆ ਜਾ ਸਕਦਾ ਸੀ ਅਤੇ ਇਸ ਦਾ ਵਿਵਹਾਰਕ ਹੱਲ ਪਹਿਲਾਂ ਹੀ ਕੀਤਾ ਜਾ ਸਕਦਾ ਸੀ।  ਉਨ੍ਹਾਂ ਕਿਹਾ ਕਿ ਸਾਰੇ ਪ੍ਰਵਾਨਿਤ ਲਾਇਸੈਂਸ ਅਤੇ ਆਰ.ਸੀ. ‘ਸਾਰਥੀ ਅਤੇ ਵਾਹਨ ਪੋਰਟਲ’  'ਤੇ ਉਪਲਬਧ ਹਨ ਅਤੇ ਉਨ੍ਹਾਂ ਨੂੰ ਡਿਜੀਲਾਕਰ ਜਾਂ ਕਿਸੇ ਵੀ ਡਿਵਾਈਸ ‘ਤੇ ਡਾਊਨਲੋਡ ਕੀਤਾ ਜਾ ਸਕਦਾ ਹੈ ਅਤੇ ਪ੍ਰਿੰਟ ਵੀ ਲਿਆ ਜਾ ਸਕਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਡਿਜੀਲਾਕਰ ਜਾਂ ਐਮ. ਪਰਿਵਾਹਨ ਐਪ ਤੋਂ ਡਾਊਨਲੋਡ ਕੀਤੇ ਆਰ.ਸੀ./ਡੀ.ਐਲ. ਨੂੰ ਪੁਲਿਸ ਵੱਲੋਂ ਪ੍ਰਮਾਣਿਕ ਦਸਤਾਵੇਜ ਮੰਨਿਆ ਜਾਵੇ ਅਤੇ ਇਹ ਆਨਲਾਈਨ ਦਸਤਾਵੇਜ਼ ਦਿਖਾਉਣ ਵਾਲੇ ਯਾਤਰੀਆਂ ਦਾ  ਚਲਾਨ ਨਹੀਂ ਕੀਤਾ ਜਾਣਾ ਚਾਹੀਦਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement