ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ: ਹਰਜੋਤ ਬੈਂਸ
Published : Apr 1, 2023, 5:52 pm IST
Updated : Apr 1, 2023, 5:52 pm IST
SHARE ARTICLE
photo
photo

emofficepunjab@gmail.com ਰਾਹੀਂ ਵਿਦਿਆਰਥੀ ਅਤੇ ਮਾਪੇ ਕਰ ਸਕਦੇ ਹਨ ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ

 

ਚੰਡੀਗੜ੍ਹ : ਪੰਜਾਬ ਰਾਜ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਰਾਜ ਦੇ ਨਿੱਜੀ ਸਕੂਲਾਂ ਵਲੋਂ ਕਿਤਾਬ ਅਤੇ ਫੰਡਾਂ ਦੇ ਨਾਮ ਤੇ ਕੀਤੀ ਜਾ ਰਹੀ ਲੁੱਟ ਦਾ ਸਖ਼ਤ ਨੋਟਿਸ ਲੈਂਦਿਆਂ ਇਸ ਲੁੱਟ ਨੂੰ ਰੋਕਣ ਲਈ ਸਿੱਖਿਆ ਮੰਤਰੀ ਟਾਸਕ ਫੋਰਸ ਦਾ ਗਠਨ ਕੀਤਾ ਹੈ।

ਸਿੱਖਿਆ ਮੰਤਰੀ ਟਾਸਕ ਫੋਰਸ ਸੂਬੇ ਦੇ ਹਰੇਕ ਜ਼ਿਲ੍ਹੇ ਵਿਚ ਬਣਾਈ ਗਈ ਹੈ ਜਿਸ ਵਿਚ ਉਸ ਜ਼ਿਲ੍ਹੇ ਦੇ ਤਿੰਨ- ਤਿੰਨ ਪ੍ਰਿੰਸੀਪਲਾਂ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਟਾਸਕ ਫੋਰਸ ਸਿੱਖਿਆ ਮੰਤਰੀ ਨੂੰ ਪ੍ਰਾਪਤ ਸ਼ਿਕਾਇਤ ਦੀ ਜਾਂਚ ਦਾ ਕੰਮ ਕਰੇਗੀ ਅਤੇ ਆਪਣੀ ਰਿਪੋਰਟ ਰੈਗੂਲੇਟਰੀ ਅਥਾਰਟੀ ਨੂੰ ਸੌਂਪੇਗੀ।

ਇਸ ਫੈਂਸਲੇ ਸਬੰਧੀ ਇਕ ਵੀਡੀਓ ਸੰਦੇਸ਼ ਰਾਹੀਂ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਬੀਤੇ ਕਈ ਦਿਨਾਂ ਤੋਂ ਨਿੱਜੀ ਸਕੂਲਾਂ ਵਲੋਂ ਕਿਤਾਬਾਂ/ਕਾਪੀਆਂ ਅਤੇ ਵੱਖ ਵੱਖ ਫੰਡਾਂ ਦੇ ਨਾਮ ਤੇ ਮਾਪਿਆਂ ਦੀ ਲੁੱਟ ਕਰਨ ਦੀ ਸ਼ਿਕਾਇਤਾਂ ਮਿਲ ਰਹੀਆਂ ਸਨ। ਇਸ ਸਬੰਧੀ ਕੁਝ ਦਿਨ ਪਹਿਲਾਂ ਰਾਜ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਰਾਹੀਂ ਨਿੱਜੀ ਸਕੂਲਾਂ ਨੂੰ ਇਕ ਪੱਤਰ ਜਾਰੀ ਕਰਕੇ ਸਕੂਲ ਰੈਗੂਲੇਟਰੀ ਅਥਾਰਟੀ ਵਲੋਂ ਕਿਤਾਬਾਂ/ਕਾਪੀਆਂ ਅਤੇ ਫ਼ੀਸ/ਫੰਡਾਂ ਸਬੰਧੀ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਸੀ।

ਉਨ੍ਹਾਂ ਦੱਸਿਆ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਸ਼ਿਕਾਇਤ ਮਿਲੀਆਂ ਹਨ। ਜਿਨ੍ਹਾਂ ਦਾ ਮੁੱਖ ਮੰਤਰੀ ਨੇ ਗੰਭੀਰ ਨੋਟਿਸ ਲੈਂਦਿਆਂ ਹਦਾਇਤ ਕੀਤੀ ਕੀ ਮਹਿੰਗੇ ਪ੍ਰਕਾਸ਼ਕਾਂ ਦੀਆਂ ਕਿਤਾਬਾਂ ਲਗਾ ਕੇ ਨਿੱਜੀ ਸਕੂਲਾਂ ਵਲੋਂ ਕੀਤੀ ਜਾਂਦੀ ਲੁੱਟ ਨੂੰ ਹਰਗਿਜ਼ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਬੈਂਸ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਬਹੁਤ ਹੈਰਾਨੀ ਹੋਈ ਹੈ ਕਿ ਨਿੱਜੀ ਸਕੂਲ਼ਾਂ ਵਲੋਂ ਇਕ ਕਲਾਸ ਦੀਆਂ ਕਿਤਾਬਾਂ ਹੀ 7000 ਰੁਪਏ ਦੀ ਵੇਚੀਆਂ ਜਾ ਰਹੀਆਂ ਹਨ ਜਿਨ੍ਹਾਂ ਵਿਚ ਪਹਿਲੀ ਜਮਾਤ ਦੇ ਗਣਿਤ ਵਿਸ਼ੇ ਦੀ ਕਿਤਾਬ ਹੀ 600 ਰੁਪਏ ਦੀ ਹੈ।

ਸਕੂਲ ਸਿੱਖਿਆ ਮੰਤਰੀ ਵਲੋਂ ਨਿੱਜੀ ਸਕੂਲਾਂ ਦੇ ਮਾਲਕਾਂ ਅਤੇ ਮੈਨੇਜਮੈਂਟਾਂ ਨੂੰ ਹਦਾਇਤ ਕੀਤੀ ਕਿ ਉਹ ਸਕੂਲਾਂ ਵਿਚ ਸਿਰਫ਼ ਐਨ.ਸੀ.ਈ.ਆਰ.ਟੀ. ਦੀਆਂ ਹੀ ਕਿਤਾਬਾਂ ਲਗਾਉਣ।

ਬੈਂਸ ਨੇ ਕਿਹਾ ਕਿ ਨਿਯਮਾਂ ਅਨੁਸਾਰ ਛੋਟੇ ਸ਼ਹਿਰਾਂ ਵਿੱਚ ਸਥਿਤ ਸਕੂਲ ਨੂੰ ਤਿੰਨ ਤੋਂ ਪੰਜ ਦੁਕਾਨ ਦੇ ਨਾਮ ਸਕੂਲ ਦੇ ਬਾਹਰ ਲਿਖ ਕੇ ਲਗਾਉਣੇ ਹੁੰਦੇ ਹਨ ਅਤੇ ਵੱਡੇ ਸ਼ਹਿਰਾਂ, ਜਿਵੇਂ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਆਦਿ ਵੀ ਵੀਹ -ਵੀਹ ਦੁਕਾਨਾਂ ਦੀ ਲਿਸਟ ਸਕੂਲ ਬਾਹਰ ਲਗਾਉਣੀ ਹੁੰਦੀ ਹੈ ਜਿੱਥੋਂ ਵਿਦਿਆਰਥੀ ਕਿਤਾਬ ਖਰੀਦ ਸਕਣ।

ਉਨ੍ਹਾਂ ਇਸ ਮੌਕੇ emofficepunjab@gmail.com  ਈਮੇਲ ਵੀ ਜਾਰੀ ਕੀਤੀ ਜਿਸ  ਰਾਹੀਂ ਵਿਦਿਆਰਥੀ ਅਤੇ ਮਾਪੇ  ਨਿੱਜੀ ਸਕੂਲਾਂ ਵਲੋਂ ਕੀਤੀ ਜਾ ਰਹੀ ਲੁੱਟ ਦੀ ਸ਼ਿਕਾਇਤ ਸਿੱਧੇ ਤੌਰ ਸਿੱਖਿਆ ਮੰਤਰੀ ਨੂੰ ਕਰ ਸਕਦੇ ਹਨ।

ਉਨ੍ਹਾਂ ਨੇ ਸਮੂਹ ਨਿੱਜੀ ਸਕੂਲਾਂ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਕਿ ਉਹ 30 ਅਪ੍ਰੈਲ 2023 ਤੱਕ ਨਿਯਮਾਂ ਅਨੁਸਾਰ ਸਕੂਲ ਵਲੋਂ ਕੀਤੀ ਗਏ ਫ਼ੀਸ/ਫੰਡਾਂ ਦੇ ਵਾਧੇ, ਸਕੂਲ ਦੇ ਇੰਨਫਰਾਸਟਕਚਰ ਸਬੰਧੀ ਸਬੰਧੀ ਜਾਣਕਾਰੀ ਭਰ ਕੇ ਜਮ੍ਹਾ ਕਰਵਾਉਣ ਹੈ। ਉਨ੍ਹਾਂ ਇਹ ਵੀ ਕਿਹਾ ਨਿੱਜੀ ਸਕੂਲਾਂ ਵਲੋਂ ਜਮ੍ਹਾਂ ਕਰਵਾਈ ਗਈ ਜਾਣਕਾਰੀ ਸਬੰਧੀ ਅਚਨਚੇਤੀ ਚੈਕਿੰਗ ਵੀ ਜਾਂਚ ਵੀ ਕਰਵਾਈ ਜਾਵੇਗੀ।

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੀ ਸਿੱਖਿਆ ਨੂੰ ਵਪਾਰ ਨਹੀਂ ਬਣਨ ਦੇਵੇਗੀ। ਹਰ ਕੰਮ ਕਾਨੂੰਨ ਅਤੇ ਨਿਯਮਾਂ ਅਨੁਸਾਰ ਹੋਵੇਗਾ ਅਤੇ ਇਹਨਾਂ ਦੀ ਉਲ਼ੰਘਣਾ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
 

SHARE ARTICLE

ਏਜੰਸੀ

Advertisement

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM
Advertisement