ਬਠਿੰਡਾ 'ਚ ਹਾਦਸੇ ਦੌਰਾਨ ਲੜਕੀ ਦੀ ਮੌਤ: ਟਰੈਕਟਰ ਸਿਰ ਤੋਂ ਲੰਘਿਆ, ਪਿਤਾ ਅਤੇ ਭੈਣ ਗੰਭੀਰ ਜ਼ਖਮੀ
Published : Apr 1, 2023, 5:11 pm IST
Updated : Apr 1, 2023, 5:11 pm IST
SHARE ARTICLE
photo
photo

ਮ੍ਰਿਤਕ ਲੜਕੀ ਨੇ ਅੱਜ 1 ਅਪ੍ਰੈਲ ਨੂੰ ਨਵੀਂ ਨੌਕਰੀ ਜੁਆਇਨ ਕਰਨੀ ਸੀ

 

ਬਠਿੰਡਾ : ਬਠਿੰਡਾ ਚ ਇਕ ਦਰਦਨਾਕ ਸੜਕ ਹਾਦੇਸ ਚ ਮਾਪਿਆਂ ਦੀ ਨੌਜਵਾਨ ਧੀ ਦੀ ਮੌਤ ਹੋ ਗਈ ਹੈ। ਮ੍ਰਿਤਕ ਲੜਕੀ ਨੇ ਅੱਜ 1 ਅਪ੍ਰੈਲ ਨੂੰ ਨਵੀਂ ਨੌਕਰੀ ਜੁਆਇਨ ਕਰਨੀ ਸੀ ਪਰ ਰਸਤੇ ਵਿੱਚ ਲੜਕੀ ਦਾ ਹਾਦਸਾ ਹੋ ਗਿਆ। ਇਨੋਵਾ ਗੱਡੀ ਨਾਲ ਟੱਕਰ ਲੱਗਣ ਕਾਰਨ ਐਕਟਿਵਾ ਡਿੱਗ ਗਈ। ਪਿਤਾ ਅਤੇ ਦੋਵੇਂ ਧੀਆਂ ਸੜਕ 'ਤੇ ਡਿੱਗ ਗਈਆਂ। ਇਕ ਟਰੈਕਟਰ ਬੇਟੀ ਦੇ ਸਿਰ ਤੋਂ ਲੰਘ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਹਾਦਸਾ ਪੰਜਾਬ ਦੇ ਬਠਿੰਡਾ ਸ਼ਹਿਰ ਦੇ ਪਾਰਸ ਨਗਰ ਵਿਖੇ ਵਾਪਰਿਆ। ਮ੍ਰਿਤਕ ਗੋਪਾਲ ਨਗਰ ਦਾ ਰਹਿਣ ਵਾਲਾ ਹੈ। ਉਸ ਦੇ ਪਿਤਾ ਅਤੇ ਭੈਣ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਨੇ ਲੜਕੀ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ 304 ਤਹਿਤ ਕੇਸ ਦਰਜ ਕਰ ਲਿਆ ਹੈ।

ਸਬ-ਇੰਸਪੈਕਟਰ ਰਵਿੰਦਰ ਸਿੰਘ ਥਾਣਾ ਨਾਹਰ ਕਲੋਨੀ ਨੇ ਦੱਸਿਆ ਕਿ ਸੰਦੀਪ ਗਿੱਲ ਨੇ ਹਾਦਸੇ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਇਲਾਕੇ 'ਚ ਲੱਗੇ ਸੀਸੀਟੀਵੀ ਦੀ ਤਲਾਸ਼ੀ ਲਈ ਤਾਂ ਹਾਦਸਾ ਦੇਖਿਆ ਗਿਆ। ਫੁਟੇਜ ਮੁਤਾਬਕ ਇਕ ਵਿਅਕਤੀ ਆਪਣੀਆਂ ਦੋ ਬੇਟੀਆਂ ਨਾਲ ਐਕਟਿਵਾ 'ਤੇ ਜਾ ਰਿਹਾ ਸੀ। ਅੱਗੇ ਜਾ ਰਹੀ ਇਨੋਵਾ ਕਾਰ ਤੋਂ ਹੇਠਾਂ ਉਤਰਨ ਲਈ ਵਿਅਕਤੀ ਨੇ ਅਚਾਨਕ ਦਰਵਾਜ਼ਾ ਖੋਲ੍ਹਿਆ।

ਫੁਟੇਜ ਦੇ ਅਨੁਸਾਰ ਐਕਟਿਵਾ ਦਰਵਾਜ਼ੇ ਨਾਲ ਟਕਰਾ ਗਈ ਅਤੇ ਤਿੰਨੋਂ ਸਵਾਰ ਸੜਕ 'ਤੇ ਡਿੱਗ ਪਏ। ਇਸੇ ਦੌਰਾਨ ਪਿੱਛੇ ਤੋਂ ਆ ਰਿਹਾ ਟਰੈਕਟਰ ਲੜਕੀ ਦੇ ਸਿਰ ਦੇ ਉਪਰੋਂ ਲੰਘ ਗਿਆ। ਹਾਦਸਾ ਦੇਖ ਕੇ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ, ਜਿਸ ਦਾ ਫਾਇਦਾ ਉਠਾਉਂਦੇ ਹੋਏ ਇਨੋਵਾ ਅਤੇ ਟਰੈਕਟਰ ਚਾਲਕ ਦੋਵੇਂ ਵਾਹਨਾਂ ਸਮੇਤ ਫ਼ਰਾਰ ਹੋ ਗਏ। ਲੋਕਾਂ ਨੇ ਹਾਦਸੇ ਦੀ ਸੂਚਨਾ ਸੰਸਥਾ ਨੂੰ ਦਿੱਤੀ। ਮੁਲਜ਼ਮਾਂ ਦੀ ਭਾਲ ਜਾਰੀ ਹੈ।

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement