5 ਅਪ੍ਰੈਲ ਤੋਂ ਬਾਅਦ ਸਾਫ਼ ਹੋਵੇਗਾ ਮੌਸਮ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿਚ ਸ਼ੁੱਕਰਵਾਰ ਨੂੰ ਮੀਂਹ ਕਾਰਨ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਫਰੀਦਕੋਟ, ਰੂਪਨਗਰ, ਮੋਹਾਲੀ ਸਮੇਤ ਕਈ ਇਲਾਕਿਆਂ ਵਿਚ ਮੀਂਹ ਪਿਆ, ਜਦਕਿ ਹਰਿਆਣਾ ਦੇ ਅੰਬਾਲਾ, ਹਿਸਾਰ, ਪੰਚਕੂਲਾ, ਕਰਨਾਲ, ਨਾਰਨੌਲ ਵਿਚ ਮੀਂਹ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ: 2024 ਦੀਆਂ ਚੋਣਾਂ ਦੇ ਮੱਦੇਨਜ਼ਰ ਫਿਰਕੂ ਹਿੰਸਾ ਭੜਕਾਉਣ ਦੀ ਯੋਜਨਾ ਬਣਾ ਰਹੀ ਭਾਜਪਾ: ਕਪਿਲ ਸਿੱਬਲ
ਦੋਵਾਂ ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਵਿਚ ਵੀ ਭਾਰੀ ਮੀਂਹ ਪਿਆ। ਇਹ ਮੀਂਹ ਅਜਿਹੇ ਸਮੇਂ ਹੋਇਆ ਜਦੋਂ ਕਣਕ ਦੀ ਫ਼ਸਲ ਵਾਢੀ ਲਈ ਲਗਭਗ ਤਿਆਰ ਹੈ। ਇਸ ਮੀਂਹ ਕਾਰਨ ਕਿਸਾਨਾਂ ਦੀ ਫਸਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਦੇ ਚਲਦਿਆਂ ਮੌਸਮ ਵਿਭਾਗ ਨੇ 1 ਤੋਂ 4 ਅਪ੍ਰੈਲ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। 3 ਅਤੇ 4 ਅਪ੍ਰੈਲ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਤੇਜ਼ ਹਵਾ, ਮੀਂਹ ਅਤੇ ਗੜੇ ਪੈਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: 7 ਵਾਰ ਰਿਫਿਊਜ਼ਲ ਤੋਂ ਬਾਅਦ ਵੀ ਲੱਗ ਸਕਦਾ ਹੈ ਕੈਨੇਡਾ ਦਾ Student Visa, 5.5 ਬੈਂਡ ਵਾਲੇ ਵੀ ਕਰੋ ਅਪਲਾਈ
ਮੌਸਮ ਵਿਭਾਗ ਦੇ ਚੰਡੀਗੜ੍ਹ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਅਨੁਸਾਰ ਪੰਜਾਬ ਵਿਚ 5 ਅਪ੍ਰੈਲ ਤੋਂ ਬਾਅਦ ਮੌਸਮ ਸਾਫ਼ ਹੋ ਜਾਵੇਗਾ ਅਤੇ ਤਾਪਮਾਨ ਵਿਚ ਵਾਧਾ ਹੋਵੇਗਾ। ਇਸ ਤੋਂ ਇਲਾਵਾ ਪਹਾੜੀ ਖੇਤਰ ਹਿਮਾਚਲ, ਉੱਤਰਾਖੰਡ ਤੋਂ ਇਲਾਵਾ ਦਿੱਲੀ ਸਮੇਤ ਕਈ ਸੂਬਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਵੈਸਟਰਨ ਡਿਸਟਰਬੈਂਸ ਦੇ ਪ੍ਰਭਾਵ ਕਾਰਨ 3 ਅਪ੍ਰੈਲ ਨੂੰ ਪੂਰੇ ਰਾਜ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਜਾਵੇਗੀ।