ਇਨੋਵਾ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, ਪਿੰਡ ਫਤਿਹਪੁਰ ਬਦੇਸ਼ਾ ਦੇ ਸਰਪੰਚ ਦੀ ਮੌਤ
Published : Apr 1, 2023, 4:26 pm IST
Updated : Apr 1, 2023, 4:26 pm IST
SHARE ARTICLE
photo
photo

ਇਨੋਵਾ ਚਾਲਕ ਗੱਡੀ ਸਮੇਤ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। 

 

ਤਰਨਤਾਰਨ : ਸ੍ਰੀ ਖਡੂਰ ਸਾਹਿਬ ਮਾਨ ਸਿੰਘ ਇਨੋਵਾ ਅਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ ਵਿੱਚ ਪਿੰਡ ਫਤਿਹਪੁਰ ਬਦੇਸ਼ਾ ਦੇ ਮੌਜੂਦਾ ਸਰਪੰਚ ਬਲਦੇਵ ਸਿੰਘ ਦੀ ਮੌਤ ਹੋ ਗਈ ਹੈ।
 

ਥਾਣਾ ਵੈਰੋਵਾਲ ਤੋਂ ਏ ਐੱਸ ਆਈ ਅਵਤਾਰ ਸਿੰਘ ਦੀ ਅਗਵਾਈ ਵਿੱਚ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਸਰਪੰਚ ਬਲਦੇਵ ਸਿੰਘ ਦੇ ਭਰਾ ਗੁਰਨਾਮ ਸਿੰਘ ਪੁੱਤਰ ਆਤਮਾ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਇਨੋਵਾ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਨੋਵਾ ਚਾਲਕ ਗੱਡੀ ਸਮੇਤ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ ਹੈ। 

ਤਫ਼ਤੀਸ਼ੀ ਅਫ਼ਸਰ ਏਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਸਰਪੰਚ ਬਲਦੇਵ ਸਿੰਘ ਜੋ ਪਿੰਡ ਲਿੱਧੜ ਵਿਖੇ ਸਥਿਤ ਗੁਰਦੁਆਰਾ ਸਾਹਿਬ ਵਿਚ ਗ੍ਰੰਥੀ ਵਜੋਂ ਸੇਵਾ ਕਰਦਾ ਸੀ ਅਤੇ ਅੱਜ ਜਦੋਂ ਉਹ ਗੁਰੂਦਵਾਰਾ ਸਾਹਿਬ ਤੋਂ ਆਪਣੇ ਭਰਾ ਗੁਰਨਾਮ ਸਿੰਘ ਨਾਲ ਸਪਲੈਂਡਰ ਮੋਟਰਸਾਈਕਲ ਰੰਗ ਨੀਲਾ ’ਤੇ ਸਵਾਰ ਹੋ ਕੇ ਵਾਪਸ ਪਿੰਡ ਨੂੰ ਆ ਰਹੇ ਸੀ ਤਾਂ ਇਨੋਵਾ ਗੱਡੀ ਨੰਬਰ ਪੀ ਬੀ 08 ਏ ਡਬਲਯੂ 8902 ਵੱਲੋਂ ਇਨ੍ਹਾਂ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ, ਜਿਸ ਵਿੱਚ ਬਲਦੇਵ ਸਿੰਘ ਗੰਭੀਰ ਜ਼ਖ਼ਮੀ ਹੋ ਗਏ ਅਤੇ ਇਲਾਜ਼ ਲਈ ਹਸਪਤਾਲ ਜਾਂਦੇ ਸਮੇਂ ਇਨ੍ਹਾਂ ਦੀ ਮੌਤ ਹੋ ਗਈ ਹੈ।

ਏ ਐੱਸ ਆਈ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲਾ ਦਰਜ ਕਰ ਕੇ ਇਨੋਵਾ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

'ਮੈਂ ਕੀ ਬੋਲਣਾ ਕੀ ਨਹੀਂ, ਇਹ ਮੈਂ ਤੈਅ ਕਰਾਗਾਂ...' ਸੰਸਦ 'ਚ ਰਾਹੁਲ ਗਾਂਧੀ ਤੇ ਅਮਿਤ ਸ਼ਾਹ ਵਿਚਾਲੇ ਤਿੱਖੀ ਬਹਿਸ

11 Dec 2025 2:35 PM

ਸੰਸਦ 'ਚ ਗੈਂਗਸਟਰਾਂ 'ਤੇ ਖੁੱਲ੍ਹ ਕੇ ਬੋਲੇ MP ਰਾਜਾ ਵੜਿੰਗ

11 Dec 2025 2:21 PM

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM
Advertisement