
2 ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਪਿੰਡ ਸਾਂਦੇ ਹਾਸ਼ਮ ਨੇੜੇ ਅੱਜ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਇਕ ਟਰਾਲੇ ਨੇ ਕਾਰ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿਸ ਟੱਕਰ ਵਿਚ ਕਾਰ ਸਵਾਰ ਇਕ ਮਹਿਲਾ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਮਹਿਲਾ ਪੁਲਸ ਮੁਲਾਜ਼ਮ ਡਿਊਟੀ ਤੋਂ ਘਰ ਵਾਪਸ ਜਾ ਰਹੀ ਸੀ।
ਮ੍ਰਿਤਕ ਮਹਿਲਾ ਪੁਲਿਸ ਮੁਲਾਜ਼ਮ ਦੀ ਪਹਿਚਾਣ ਕੁਲਵਿੰਦਰ ਕੌਰ (ਉਮਰ ਕਰੀਬ 32 ਸਾਲ) ਵਜੋਂ ਹੋਈ ਹੈ। ਮ੍ਰਿਤਕ ਜ਼ੀਰਾ ਦੇ ਪਿੰਡ ਸਨੇਰ ਦੀ ਰਹਿਣ ਵਾਲੀ ਸੀ। ਕੁਲਵਿੰਦਰ ਕੌਰ ਦਾ ਕਰੀਬ 2 ਮਹੀਨੇ ਪਹਿਲਾਂ ਹੀ ਕੈਨੇਡਾ ਵਿਖੇ ਵਿਆਹ ਹੋਇਆ ਸੀ।
ਕੁਲਵਿੰਦਰ ਕੌਰ ਡਿਊਟੀ ਤੋਂ ਵਾਪਸ ਆਪਣੇ ਘਰ ਆ ਰਹੀ ਸੀ ਕਿ ਜਦ ਉਹ ਪਿੰਡ ਸਾਂਦੇ ਹਾਸ਼ਮ ਨੇੜੇ ਪਹੁੰਚੀ ਤਾਂ ਸਾਹਮਣੇ ਤੋਂ ਆ ਰਹੇ ਟਰਾਲੇ ਨੇ ਅਚਾਨਕ ਕੱਟ ਮਾਰ ਦਿੱਤਾ ਅਤੇ ਟਰਾਲਾ ਸਿੱਧਾ ਆ ਕੇ ਉਸ ਦੀ ਆਈ-ਟਵੰਟੀ ਕਾਰ ਨਾਲ ਟਕਰਾਅ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ। ਇਸ ਦੌਰਾਨ ਕੁਲਵਿੰਦਰ ਕੌਰ ਦੀ ਮੌਕੇ 'ਤੇ ਹੀ ਮੌਤ ਹੋ ਗਈ।