Punjab News: ਵਿਜੀਲੈਂਸ ਕਰਮਚਾਰੀਆਂ ਦੇ ਨਾਮ ਉੱਤੇ 2,50,000 ਰੁ. ਰਿਸ਼ਵਤ ਲੈਣ ਵਾਲੇ ਦੋ ਵਿਅਕਤੀ ਗ੍ਰਿਫਤਾਰ
Published : Apr 1, 2024, 6:19 pm IST
Updated : Apr 1, 2024, 6:19 pm IST
SHARE ARTICLE
File Photo
File Photo

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ-ਵ-ਦੁਰਸਤ ਪਾਏ ਗਏ ਹਨ

Punjab News: ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਵਿਜੀਲੈਂਸ ਦੇ ਕਰਮਚਾਰੀਆਂ ਦੇ ਨਾਮ ਉਪਰ 2,50,000 ਰੁਪਏ ਰਿਸ਼ਵਤ ਲੈਣ ਵਾਲੇ ਦੋ ਆਮ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਵਿਅਕਤੀਆਂ ਦੀ ਪਛਾਣ ਪਰਮਜੀਤ ਸਿੰਘ ਉਰਫ਼ ਪੰਮਾ ਵਾਸੀ ਪਿੰਡ ਡਰੋਲੀ ਜ਼ਿਲ੍ਹਾ ਪਟਿਆਲਾ ਅਤੇ ਸਾਹਿਲ ਗੋਇਲ ਵਾਸੀ ਪਟਿਆਲਾ ਵਜੋਂ ਹੋਈ ਹੈ।

ਉਕਤ ਮੁਲਜ਼ਮਾਂ ਨੂੰ ਪਟਿਆਲਾ ਜ਼ਿਲ੍ਹੇ ਦੇ ਪਿੰਡ ਅਰਨੇਟੂ ਦੇ ਵਸਨੀਕ ਜਗਸੀਰ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਕਾਬੂ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਦੋਵੇਂ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਦੀ ਮਾਤਾ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਵਿੱਚ ਕੀਤੀ ਕਥਿਤ ਧਾਂਦਲੀ ਦੇ ਦੋਸ਼ਾਂ ਸਬੰਧੀ ਚੱਲ ਰਹੀ ਜਾਂਚ ਵਿੱਚ ਵਿਜੀਲੈਂਸ ਬਿਉਰੋ ਦੇ ਕਰਮਚਾਰੀਆਂ ਰਾਹੀਂ ਮੱਦਦ ਕਰਨ ਬਦਲੇ 2,50,000 ਰੁਪਏ ਰਿਸ਼ਵਤ ਲਈ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਪੜਤਾਲ ਦੌਰਾਨ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ-ਵ-ਦੁਰਸਤ ਪਾਏ ਗਏ ਹਨ। ਇਸ ਉਪਰੰਤ ਦੋਵਾਂ ਮੁਲਜ਼ਮਾਂ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਮਿਤੀ 28.03.2024 ਥਾਣਾ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਵਿਖੇ ਮੁਕੱਦਮਾ ਨੰਬਰ 16 ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਏਜੰਸੀ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement