
Kapurthala Accident News: ਮੋਟਰਸਾਈਕਲ ਦਾ ਸੰਤੁਲਨ ਵਿਗੜਨ ਕਾਰਨ ਮੋਟਰਸਾਈਕਲ ਤੋਂ ਹੇਠਾਂ ਡਿੱਗਿਆ ਨੌਜਵਾਨ
Kapurthala Accident News in punjabi : ਕਪੂਰਥਲਾ ਦੇ ਨਕੋਦਰ ਰੋਡ 'ਤੇ ਕਾਲਾ ਸੰਘਿਆਂ ਇਲਾਕੇ 'ਚ ਅਚਾਨਕ ਜਲੰਧਰ ਤੋਂ ਆ ਰਹੇ ਬਾਈਕ ਸਵਾਰ ਦੋ ਨੌਜਵਾਨਾਂ ਦੀ ਦੂਜੀ ਦਿਸ਼ਾ ਤੋਂ ਆ ਰਹੇ ਬਾਈਕ ਨਾਲ ਟੱਕਰ ਹੋ ਗਈ। ਜਿਸ ਕਾਰਨ ਬਾਈਕ ਦੇ ਪਿੱਛੇ ਬੈਠਾ ਨੌਜਵਾਨ ਆਪਣਾ ਸੰਤੁਲਨ ਗੁਆ ਬੈਠਾ ਅਤੇ ਡਿੱਗ ਗਿਆ। ਇਸ ਦੌਰਾਨ ਪਿੱਛੇ ਤੋਂ ਆ ਰਹੀ ਟਰੈਕਟਰ ਉਸ ਦੇ ਸਿਰ ਤੋਂ ਲੰਘ ਗਿਆ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਇਹ ਵੀ ਪੜ੍ਹੋ : Jazzy B News: ਜਨਮ ਦਿਨ ਵਾਲੇ ਜੈਜ਼ੀ-ਬੀ ਨੂੰ ਮਹਿਲਾ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ
ਮ੍ਰਿਤਕ ਦੀ ਪਛਾਣ ਪਾਰਸ ਪੁੱਤਰ ਹਰਦਿਆਲ ਸਿੰਘ ਵਾਸੀ ਪਿੰਡ ਮੇਘਾ ਮਾੜੀ ਭਿੱਖੀਵਿੰਡ ਤਰਨਤਾਰਨ ਵਜੋਂ ਹੋਈ ਹੈ ਅਤੇ ਬਾਈਕ ਚਾਲਕ ਦੀ ਪਛਾਣ ਜਗਰੂਪ ਸਿੰਘ ਵਾਸੀ ਪਿੰਡ ਅਮਰਪੁਰਾ ਭਿੱਖੀਵਿੰਡ ਤਰਨਤਾਰਨ ਵਜੋਂ ਹੋਈ ਹੈ। ਚੌਕੀ ਇੰਚਾਰਜ ਸਰਬਜੀਤ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਦੋਵੇਂ ਨੌਜਵਾਨ ਜਲੰਧਰ ਤੋਂ ਕਾਲਾ ਸੰਘਿਆਂ ਦੇ ਰਸਤੇ ਤਰਨਤਾਰਨ ਸਥਿਤ ਆਪਣੇ ਘਰ ਨੂੰ ਜਾ ਰਹੇ ਸਨ।
ਇਹ ਵੀ ਪੜ੍ਹੋ : Mumbai News: ਪੁਲਿਸ ਦੇ ਡਰੋਂ ਨਸ਼ਾ ਤਸਕਰ ਨੇ ਨਿਗਲੀ 11 ਕਰੋੜ ਰੁਪਏ ਦੀ ਕੋਕੀਨ
ਜਦੋਂ ਉਹ ਕਾਲਾ ਸੰਘਿਆਂ ਮੇਨ ਬਜ਼ਾਰ ਕੋਲ ਪਹੁੰਚੇ ਤਾਂ ਹਾਦਸੇ ਦਾ ਸ਼ਿਕਾਰ ਹੋ ਗਿਆ। ਟਰੈਕਟਰ ਦਾ ਟਾਇਰ ਪਿੱਛੇ ਬੈਠੇ ਨੌਜਵਾਨ ਦੇ ਸਿਰ ਤੋਂ ਲੰਘ ਗਿਆ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਬਾਈਕ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਏਐਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਦੇ ਵਾਰਸਾਂ ਨੂੰ ਮੋਬਾਈਲ ਫੋਨ ’ਤੇ ਸੂਚਨਾ ਦੇ ਦਿੱਤੀ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਹੀ ਬਿਆਨ ਦਰਜ ਕੀਤੇ ਜਾਣਗੇ। ਜਿਸ ਤੋਂ ਬਾਅਦ ਹੀ ਕੋਈ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਫਿਲਹਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।
(For more Punjabi news apart from Kapurthala Accident News in punjabi , stay tuned to Rozana Spokesman)