
Mohali Accident News : ਪੁਲਿਸ ਜਾਂਚ 'ਚ ਜੁਟੀ
Mohali Accident News in punjabi: ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ ਜ਼ਿਲ੍ਹੇ ਵਿਚ ਇਕ ਵਾਰ ਫਿਰ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ ਹੈ। ਇਸ ਵਿਚ ਦੋ ਟਰੱਕਾਂ ਦੀ ਟੱਕਰ ਵਿਚ ਇਕ ਐਕਟਿਵਾ ਸਵਾਰ ਦੀ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ: Punjabi died in Canada: ਕੈਨੇਡਾ ਵਿਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ
ਉਸ ਦੀ ਲਾਸ਼ ਨੂੰ ਮੁਹਾਲੀ ਦੇ ਫੇਜ਼-1 ਹਸਪਤਾਲ ਲਿਜਾਇਆ ਗਿਆ ਹੈ। ਐਕਟਿਵਾ ਸਵਾਰ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: Punjab Congress: ਕਾਂਗਰਸ ਵਲੋਂ ਧਰਮਵੀਰ ਗਾਂਧੀ ਦਾ ਪਾਰਟੀ 'ਚ ਸ਼ਾਮਲ ਹੋਣ 'ਤੇ ਨਿੱਘਾ ਸਵਾਗਤ
ਪੁਲਿਸ ਨੇ ਦੋਵੇਂ ਟਰੱਕਾਂ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਪੁਲਿਸ ਮ੍ਰਿਤਕ ਦੀ ਪਛਾਣ ਕਰਨ ਵਿੱਚ ਲੱਗੀ ਹੋਈ ਹੈ। ਦੱਸ ਦੇਈਏ ਕਿ 27 ਮਾਰਚ ਦੀ ਰਾਤ ਨੂੰ ਦੋ ਕਾਰਾਂ ਆਪਸ ਵਿਚ ਟਕਰਾ ਗਈਆਂ ਸਨ। ਇਸ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਜੋ ਦਿੱਲੀ ਤੋਂ ਬਲਾਚੌਰ ਜਾ ਰਹੀ ਸੀ। ਦੋਵੇਂ ਗੱਡੀਆਂ ਟੈਕਸੀਆਂ ਸਨ। ਪੁਲ੍ਸ ਨੇ ਦੋਵੇਂ ਵਾਹਨਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
(For more Punjabi news apart from Mohali Accident News , stay tuned to Rozana Spokesman)