Punjabi died in Canada: ਕੈਨੇਡਾ ਵਿਚ ਇਕ ਹੋਰ ਪੰਜਾਬੀ ਨੌਜਵਾਨ ਦੀ ਹੋਈ ਮੌਤ

By : GAGANDEEP

Published : Apr 1, 2024, 5:36 pm IST
Updated : Apr 1, 2024, 5:36 pm IST
SHARE ARTICLE
 Punjabi youth died in Canada News in punjabi
Punjabi youth died in Canada News in punjabi

Punjabi died in Canada: ਇਕ ਮਹੀਨਾ ਪਹਿਲਾ ਹੀ ਛੁੱਟੀ ਕੱਟ ਕੇ ਗਿਆ ਸੀ ਵਾਪਸ

 Punjabi youth died in Canada News in punjabi : ਵਿਦੇਸ਼ਾਂ ਵਿਚ ਹਰ ਰੋਜ਼ ਪੰਜਾਬੀਆਂ ਦੀਆਂ ਮੌਤਾਂ ਹੋਣ ਦੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇਕ ਹੋਰ ਮੰਦਭਾਗੀ ਖਬਰ ਕੈਨੇਡਾ ਤੋਂ ਸਾਹਮਣੇ ਆ ਰਹੀ ਹੈ। ਜਿਥੇ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Punjab Congress: ਕਾਂਗਰਸ ਵਲੋਂ ਧਰਮਵੀਰ ਗਾਂਧੀ ਦਾ ਪਾਰਟੀ 'ਚ ਸ਼ਾਮਲ ਹੋਣ 'ਤੇ ਨਿੱਘਾ ਸਵਾਗਤ

ਨੌਜਵਾਨ ਦੀ ਪਹਿਚਾਣ ਚਰਨਜੀਤ ਸਿੰਘ ਚੀਮਾ (27) ਦੀ ਮੌਤ ਹੋ ਗਈ।  ਨੌਜਵਾਨ ਪਟਿਆਲਾ ਦੇ ਹਲਕਾ ਘਨੌਰ ਦੇ ਪਿੰਡ ਸੇਹਰੀ ਦਾ ਰਹਿਣ ਵਾਲਾ ਸੀ।
ਨੌਜਵਾਨ ਪੁੱਤ ਦੀ ਮੌਤ ਦੀ ਖ਼ਬਰ ਜਦੋਂ ਪਰਿਵਾਰ ਨੂੰ ਮਿਲੀ ਤਾਂ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ। ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਚਰਨਜੀਤ ਸਿੰਘ ਚੀਮਾ ਪਿੰਡ ਤੋਂ ਸਾਢੇ ਚਾਰ ਸਾਲ ਪਹਿਲਾਂ ਕੈਨੇਡਾ ਗਿਆ ਸੀ। 

ਇਹ ਵੀ ਪੜ੍ਹੋ: Kapurthala Accident News: ਚੱਲਦੇ ਮੋਟਰਸਾਈਕਲ ਤੋਂ ਹੇਠਾਂ ਡਿੱਗਿਆ ਨੌਜਵਾਨ, ਸਿਰ ਤੋਂ ਲੰਘਿਆ ਟਰੈਕਟਰ

ਮ੍ਰਿਤਕ ਨੌਜਵਾਨ ਅਜੇ ਇਕ ਮਹੀਨਾ ਪਹਿਲਾਂ ਹੀ 24 ਫਰਵਰੀ 2024 ਨੂੰ ਪਿੰਡ ਸੇਹਰੀ ਵਿਖੇ ਰਹਿ ਕੇ ਵਾਪਸ ਕੈਨੇਡਾ ਗਿਆ ਸੀ। ਜੋ ਲੰਘੇ ਦਿਨੀਂ ਆਪਣੇ ਕੰਮ ਤੋਂ ਘਰ ਪਰਤਿਆ ਅਤੇ ਰਾਤ ਨੂੰ ਰੋਟੀ ਪਾਣੀ ਖਾ ਕੇ ਸੌਂ ਪਿਆ ਪਰ ਜਦੋਂ ਸਵੇਰੇ ਦੇਖਿਆ ਤਾਂ ਉਹ ਮ੍ਰਿਤਕ ਸੀ। ਚਰਨਜੀਤ ਦੀ ਮੌਤ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from  Punjabi died in Canada news in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement