Punjab News : 3 ਅਪ੍ਰੈਲ ਨੂੰ ਪਿੰਡ ਡੱਲੇਵਾਲਾ ’ਚ ਹੋਵੇਗੀ SKM ਗੈਰਰਾਜਨੀਤਿਕ ਦੀ ਵੱਡੀ ਕਿਸਾਨ ਪੰਚਾਇਤ

By : BALJINDERK

Published : Apr 1, 2025, 5:02 pm IST
Updated : Apr 1, 2025, 5:02 pm IST
SHARE ARTICLE
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ

Punjab News : ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲਾ ਕਰਨਗੇ ਕਿਸਾਨ ਪੰਚਾਇਤ ਨੂੰ ਸੰਬੋਧਨ- ਬੋਹੜ ਸਿੰਘ ਰੁਪਈਆ ਵਾਲਾ

Punjab News in Punjabi : 3 ਅਪ੍ਰੈਲ ਨੂੰ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲਾ ਦੇ ਪਿੰਡ ਤੋਂ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰ ’ਤੇ ਹੋਣ ਵਾਲੀਆਂ ਕਿਸਾਨ ਪੰਚਾਇਤਾਂ ਦਾ ਆਗਾਜ਼ ਹੋਵੇਗਾ। ਜ਼ਿਲ੍ਹਾ ਪੱਧਰ ’ਤੇ ਪੰਜਾਬ ਭਰ ’ਚ ਕਿਸਾਨ ਪੰਚਾਇਤਾਂ ਕੀਤੀਆਂ ਜਾਣਗੀਆਂ। ਡੱਲੇਵਾਲ ਦੇ ਆਪਣੇ ਪਿੰਡ ਵਿਚ ਹੋਣ ਜਾ ਰਹੀ ਇਸ ਕਿਸਾਨ ਪੰਚਾਇਤ ਨੂੰ ਜਗਜੀਤ ਸਿੰਘ ਡੱਲੇਵਾਲਾ ਸੰਬੋਧਨ ਕਰਨਗੇ। ਕਿਸਾਨਾਂ ਨਾਲ ਸ਼ੰਭੂ ਅਤੇ ਖਨੌਰੀ ਬਾਰਡਰ ਤੇ ਹੋਏ ਕਥਿਤ ਧੱਕੇਸ਼ਾਹੀ ਦੇ ਖਿਲਾਫ਼ ਅਗਲੇ ਸੰਘਰਸ਼ ਦਾ ਐਲਾਨ ਕਰਨਗੇ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਫਰੀਦਕੋਟ ਤੋਂ BKU ਸਿੱਧੂਪੁਰ ਦੇ ਪ੍ਰਧਾਨ ਬੋਹੜ ਸਿੰਘ ਰੁਪਈਆਂ ਵਾਲਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਪਹਿਲੀ ਕਿਸਾਨ ਮਹਾਂ ਪੰਚਾਇਤ ਪਿੰਡ ਡੱਲੇਵਾਲਾ ਵਿਚ ਕੀਤੀ ਜਾ ਰਹੀ ਹੈ। ਜਿਸ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਗੋਲੇਵਾਲਾ ਰੋਡ ’ਤੇ ਇਹ ਕਿਸਾਨ ਮਹਾਂ ਪੰਚਾਇਤ ਕੀਤੀ ਜਾਵੇਗੀ ਅਤੇ ਕਿਸੇ ਤਰ੍ਹਾਂ ਦਾ ਕੋਈ ਰੋਡ ਬਲਾਕ ਨਹੀਂ ਕੀਤਾ ਜਾਵੇਗਾ। ਇਸ ਮਹਾਂ ਪੰਚਾਇਤ ’ਚ ਫ਼ਰੀਦਕੋਟ ਜ਼ਿਲ੍ਹੇ ਦੇ ਕਰੀਬ 20 ਹਜ਼ਾਰ ਕਿਸਾਨ ਸ਼ਾਮਲ ਹੋਣਗੇ। 

(For more news apart from A big farmer panchayat of SKM non-political organization will be held in village Dallewala on April 3rd News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement