
Baljinder Pastor Sentenced: ਆਖ਼ਰੀ ਸਾਹ ਤੱਕ ਜੇਲ ਵਿਚ ਰਹਿਣਾ ਪਵੇਗਾ
Baljinder Pastor sentenced News in punjabi : ਬਲਾਤਕਾਰੀ ਬਜਿੰਦਰ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮੁਹਾਲੀ ਅਦਾਲਤ ਨੇ ਉਸ ਨੂੰ ਇਹ ਸਜ਼ਾ ਸੁਣਾਈ ਹੈ। ਜਿਸ ਤੋਂ ਬਾਅਦ ਮੋਹਾਲੀ ਕੋਰਟ ਦੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ।
ਬਜਿੰਦਰ ਨੂੰ 3 ਦਿਨ ਪਹਿਲਾਂ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਉਹ ਪਟਿਆਲਾ ਜੇਲ੍ਹ ਵਿੱਚ ਬੰਦ ਸੀ। ਬਜਿੰਦਰ 'ਤੇ ਦੋਸ਼ ਹੈ ਕਿ ਉਹ ਔਰਤ ਨੂੰ ਵਿਦੇਸ਼ 'ਚ ਸੈਟਲ ਕਰਨ ਦੇ ਬਹਾਨੇ ਆਪਣੇ ਘਰ ਲੈ ਗਿਆ। ਜਿੱਥੇ ਉਸ ਨਾਲ ਬਲਾਤਕਾਰ ਦੀ ਵੀਡੀਓ ਬਣਾਈ ਗਈ। ਉਸ ਨੇ ਉਸ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਉਸ ਨੇ ਉਸ ਦਾ ਵਿਰੋਧ ਕੀਤਾ ਤਾਂ ਉਹ ਵੀਡੀਓ ਸੋਸ਼ਲ ਮੀਡੀਆ 'ਤੇ ਪੋਸਟ ਕਰ ਦੇਵੇਗਾ।
ਇਸ ਮਾਮਲੇ 'ਚ ਪੀੜਤਾ ਦੇ ਵਕੀਲ ਨੇ ਦੱਸਿਆ ਕਿ ਅਦਾਲਤ ਨੇ ਕਿਹਾ ਕਿ ਉਸ ਨੂੰ ਆਖ਼ਰੀ ਸਾਹ ਤੱਕ ਜੇਲ੍ਹ 'ਚ ਰਹਿਣਾ ਪਵੇਗਾ। ਪੀੜਤ ਨੇ ਇਸ ਮਾਮਲੇ ਵਿੱਚ ਅਦਾਲਤ ਅਤੇ ਪੁਲਿਸ ਦਾ ਧੰਨਵਾਦ ਕੀਤਾ ਹੈ। ਇਹ ਸਜ਼ਾ ਅਜਿਹੇ ਸਮੇਂ ਵਿਚ ਹੋਈ ਜਦੋਂ ਬਜਿੰਦਰ ਇਕ ਹੋਰ ਔਰਤ ਨਾਲ ਜਿਨਸੀ ਸ਼ੋਸ਼ਣ ਅਤੇ ਕੁੱਟਮਾਰ ਦੇ ਇਕ ਹੋਰ ਮਾਮਲੇ ਵਿਚ ਸ਼ਾਮਲ ਹੈ।