
Patiala Blast : ਪੁਲਿਸ ਜਾਂਚ ਵਿਚ ਜੁਟੀ
Blast near Badshahpur Chowki in Patiala Latest News in Punjabi : ਪਟਿਆਲਾ ’ਚ ਪਾਤੜਾਂ ਸਥਿਤ ਇਕ ਪੁਲਿਸ ਚੌਕੀ ਬਾਦਸ਼ਾਹਪੁਰ ਨੇੜੇ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਬਾਦਸ਼ਾਹਪੁਰ ਪੁਲਿਸ ਚੌਕੀ ਕੋਆਪਰੇਟਿਵ ਸੁਸਾਇਟੀ ਦੀ ਇਕ ਇਮਾਰਤ ਵਿਚ ਚਲ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਧਮਾਕੇ ਨਾਲ ਕੋਆਪਰੇਟਿਵ ਸੁਸਾਇਟੀ ਦੇ ਕਮਰੇ ਦੀ ਖਿੜਕੀ ਦਾ ਸ਼ੀਸ਼ੇ ਟੁੱਟ ਗਏ ਹਨ। ਇਸ ਧਮਾਕੇ ਸਬੰਧੀ ਪੁਲਿਸ ਚੌਕੀ ਬਾਦਸ਼ਾਹਪੁਰ ਦੇ ਇੰਚਾਰਜ ਪ੍ਰੇਮ ਸਿੰਘ ਨੇ ਵੀ ਪੁਸ਼ਟੀ ਕੀਤੀ ਹੈ। ਉਧਰ ਆਸ-ਪਾਸ ਦੇ ਵਸਨੀਕ ਲੋਕਾਂ ਨੇ ਵੀ ਧਮਾਕਾ ਹੋਣ ਬਾਰੇ ਜਾਣਕਾਰੀ ਦਿਤੀ ਹੈ ਤੇ ਲੋਕਾਂ ਵਿਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ। ਹਾਲਾਂਕਿ ਅਜੇ ਤਕ ਧਮਾਕੇ ਦੇ ਕਾਰਨਾਂ ਅਤੇ ਧਮਾਕਾ ਕਿਹੜੀ ਵਸਤੂ ਨਾਲ ਹੋਇਆ ਬਾਰੇ ਪਤਾ ਨਹੀਂ ਚੱਲ ਸਕਿਆ ਹੈ।
ਪੁਲਿਸ ਜਾਂਚ ਵਿਚ ਜੁਟ ਗਈ ਹੈ।