ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨਾਂ ਉੱਪਰ ਕੀਤੀ ਨਜ਼ਾਇਜ਼ ਉਸਾਰੀ ’ਤੇ ਚੱਲੀ ਡਿਚ ਮਸ਼ੀਨ
Published : Apr 1, 2025, 6:20 pm IST
Updated : Apr 1, 2025, 6:20 pm IST
SHARE ARTICLE
Ditch machine used on illegal construction done by drug smugglers on panchayat lands
Ditch machine used on illegal construction done by drug smugglers on panchayat lands

ਬੀ.ਡੀ.ਪੀ.ਓ. ਵਲੋਂ ਦਿੱਤੇ ਹੁਕਮਾਂ ’ਤੇ ਪਿੰਡ ਬੂਟ ਵਿਖੇ ਨਜ਼ਾਇਜ਼ ਤੌਰ ’ਤੇ ਉਸਾਰੇ ਗਏ 3 ਘਰਾਂ ’ਤੇ ਹੋਈ ਕਾਰਵਾਈ

ਚੰਡੀਗੜ੍ਹ/ ਕਪੂਰਥਲਾ: ਕਪੂਰਥਲਾ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪਿੰਡ ਬੂਟ ਵਿਖੇ ਵੱਡੀ ਕਾਰਵਾਈ ਕਰਦਿਆਂ ਪੰਚਾਇਤੀ ਜ਼ਮੀਨ ਉੱਪਰ ਕੀਤੀਆਂ ਗਈਆਂ ਨਜ਼ਾਇਜ਼ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਬੀ.ਡੀ.ਪੀ.ਓ. ਢਿਲਵਾਂ ਮਨਜੀਤ ਕੌਰ ਵਲੋਂ ਦਿੱਤੇ ਹੁਕਮਾਂ ’ਤੇ ਕਾਰਵਾਈ ਕਰਦਿਆਂ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ 3 ਅਜਿਹੀਆਂ ਉਸਾਰੀਆਂ ਨੂੰ ਢਾਹਿਆ ਗਿਆ ਜੋ ਕਿ ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨ ਉੱਪਰ ਨਜ਼ਾਇਜ਼ ਕਬਜਾ ਕਰਕੇ ਬਣਾਈਆਂ ਹੋਈਆਂ ਸਨ, ਜਿਨ੍ਹਾਂ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਐਨ.ਡੀ.ਪੀ.ਐਸ. ਦੇ 34 ਕੇਸ ਦਰਜ ਹਨ।

ਐਸ.ਐਸ.ਪੀ. ਸ੍ਰੀ ਗੌਰਵ ਤੂਰਾ ਨੇ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਪਿੰਡ

ਬੂਟ ਵਿਖੇ ਪੰਚਾਇਤੀ ਜ਼ਮੀਨ ਉੱਪਰ ਗੈਰਕਾਨੂੰਨੀ ਤਰੀਕੇ ਨਾਲ ਜਿਊਣਾ ਸਿੰਘ ਪੁੱਤਰ ਗੁਰਨਾਮ ਸਿੰਘ ਤੇ ਉਸਦੀ ਪਤਨੀ ਭਾਨੀ ਵਲੋਂ ਕੀਤੀ ਗਈ ਨਜ਼ਾਇਜ਼ ਉਸਾਰੀ ਨੂੰ ਢਾਹਿਆ ਗਿਆ। ਜਿਊਣਾ ਸਿੰਘ ਉੱਪਰ ਐਨ.ਡੀ.ਪੀ.ਐਸ. ਦੇ 5 ਤੇ ਉਸਦੀ ਪਤਨੀ ਭਾਨੀ ਉੱਪਰ 4 ਮੁਕੱਦਮੇ ਵੱਖ-ਵੱਖ ਥਾਣਿਆਂ ਵਿਚ ਦਰਜ ਹਨ। ਇਸ ਤੋਂ ਇਲਾਵਾ ਸ਼ੇਰ ਸਿੰਘ ਤੇ ਉਸਦੇ ਪੁੱਤਰਾਂ ਕਾਲਾ ਸਿੰਘ, ਮਹਿਤਾਬ ਸਿੰਘ ਵਲੋਂ ਕੀਤੀ ਨਜ਼ਾਇਜ਼ ਉਸਾਰੀ ਨੂੰ ਢਾਹਿਆ ਗਿਆ। ਸ਼ੇਰ ਸਿੰਘ ਵਿਰੁੱਧ ਇਕ ਤੇ ਉਸਦੇ ਪੁੱਤਰਾਂ ਕਾਲਾ ਸਿੰਘ ਵਿਰੁੱਧ ਐਨ.ਡੀ.ਪੀ.ਐਸ. ਦੇ 5 ਅਤੇ ਮਹਿਤਾਬ ਸਿੰਘ ਵਿਰੁੱਧ ਐਨ.ਡੀ.ਪੀ.ਐਸ. ਦੇ 8 ਮੁਕੱਦਮੇ ਤੇ ਚੜ੍ਹਤ ਸਿੰਘ ਉੱਪਰ ਐਨ.ਡੀ.ਪੀ.ਐਸ ਦੇ  7 ਮੁਕੱਦਮੇ ਦਰਜ ਹਨ।

ਇਸ ਤੋਂ ਇਲਾਵਾ ਪੰਚਾਇਤੀ ਜ਼ਮੀਨ ਉੱਪਰ ਸੁਰਜੀਤ ਸਿੰਘ ਵਲੋਂ ਕੀਤੀ ਉਸਾਰੀ ਨੂੰ ਢਾਹਿਆ ਗਿਆ, ਜਿਸ ਉੱਪਰ ਵੱਖ-ਵੱਖ ਥਾਣਿਆਂ ਵਿਚ 6 ਮੁਕੱਦਮੇ ਦਰਜ ਹਨ।

ਤੂਰਾ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਜੰਗੀ ਪੱਧਰ ’ਤੇ ਕਾਰਵਾਈ ਜਾਰੀ ਹੈ, ਜਿਸ ਤਹਿਤ ਪ੍ਰੀਵੈਨਸ਼ਨ, ਇਨਫੋਰਸਮੈਂਟ ਤੇ ਰੀਹੈਬਲੀਟੇਸ਼ਨ ਦੀ ਤਿੰਨ ਪਰਤੀ ਨੀਤੀ ਉੱਪਰ ਕੰਮ ਕੀਤਾ ਜਾ  ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹੇ ਵਿਚ ਨਸ਼ੇ ਦੇ ‘ਹਾਟ ਸਪਾਟ ’ ਖੇਤਰਾਂ ਦੀ ਤਸਦੀਕ ਕਰਕੇ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕੀਤੀ  ਜਾ ਰਹੀ ਹੈ, ਉੱਥੇ ਹੀ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਦੇ ਨਾਲ-ਨਾਲ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਵੈ ਰਜ਼ਗਾਰ ਦੇ ਕਾਬਿਲ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ।

ਉਨਾਂ ਇਹ ਵੀ ਕਿਹਾ ਕਿ ਨਸ਼ੇ ਵਿਰੁੱਧ ਜੰਗ ਦੌਰਾਨ ਪਿਛਲੇ ਇਕ ਮਹੀਨੇ ਵਿਚ 190 ਨਸ਼ਾ ਤਸਕਰਾਂ ਨੂੰ ਗਿ੍ਰਫਤਾਰ ਕਰਕੇ 111 ਮੁਕੱਦਮੇ ਦਰਜ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਨਸ਼ੇ ਵਿਰੁੱਧ ਲੜਾਈ ਵਿਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਦੇਣ ਲਈ ਅੱਗੇ ਆਉਣ ਤੇ ਉਨ੍ਹਾਂ ਦੀ ਪਹਿਚਾਣ ਗੁਪਤ ਰੱਖਦਿਆਂ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
   
ਬੀ.ਡੀ.ਪੀ.ਓ. ਮਨਜੀਤ ਕੌਰ ਨੇ ਦੱਸਿਆ ਕਿ ਪੰਚਾਇਤੀ ਜ਼ਮੀਨ ਉੱਪਰ ਪਿੰਡ ਬੂਟ ਵਿਖੇ ਕੀਤੀਆਂ ਨਜ਼ਾਇਜ਼ ਉਸਾਰੀਆਂ ਨੂੰ ਢਾਹੁਣ ਦੇ ਸਤੰਬਰ 2015 ਵਿਚ  ਹੁਕਮ ਆਏ ਸਨ, ਜਿਸ ਉਪਰੰਤ ਸਬੰਧਿਤਾਂ ਨੂੰ ਨੋਟਿਸ ਜਾਰੀ ਕਰਕੇ ਨਜ਼ਾਇਜ਼ ਉਸਾਰੀਆਂ ਖਾਲੀ ਕਰਨ ਲਈ ਕਿਹਾ ਗਿਆ ਸੀ, ਜਿਸ ਉੱਪਰ ਸਬੰਧਿਤਾਂ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਇਹ ਵੀ ਕਿਹਾ ਕਿ ਪੰਚਾਇਤ ਵਿਭਾਗ ਵਲੋਂ ਪੰਚਾਇਤੀ ਜ਼ਮੀਨ ਉੱਪਰ ਨਜ਼ਾਇਜ਼ ਕਬਜ਼ਿਆਂ ਨੂੰ ਛੁਡਾਉਣ ਲਈ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।  ਇਸ ਮੌਕੇ ਐਸ.ਪੀ. ਗੁਰਪ੍ਰੀਤ ਸਿੰਘ ਗਿੱਲ, ਡੀ.ਐਸ.ਪੀ. ਕਰਨੈਲ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement