
ਘਟਨਾ ਸੀਸੀਟੀਵੀ ਵਿੱਚ ਕੈਦ
ਮੋਗਾ: ਧਰਮਕੋਟ ਸ਼ਹਿਰ ਵਿੱਚ ਇੱਕ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਪੁਰਾਣੀ ਰੰਜਿਸ਼ ਕਾਰਨ ਇੱਕ ਪਰਿਵਾਰ ਨੂੰ ਘਰ ਵਿੱਚ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਹਮਲੇ ਦੀ ਘਟਨਾ ਨੇੜੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪਰਿਵਾਰ ਦਾ ਮੁਖੀ ਗੰਭੀਰ ਜ਼ਖਮੀ ਹੋ ਗਿਆ ਹੈ ਅਤੇ ਉਸਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਜ਼ਖਮੀਆਂ ਦੇ ਬਿਆਨ ਲੈਣ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋ ਲੋਕਾਂ ਖਿਲਾਫ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਤਿੰਦਰ ਸਿੰਘ ਨੇ ਦੱਸਿਆ ਕਿ ਇਹ ਘਟਨਾ 27 ਮਾਰਚ ਦੀ ਹੈ ਅਤੇ ਇਹ ਲੜਾਈ ਪੁਰਾਣੀ ਦੁਸ਼ਮਣੀ ਕਾਰਨ ਹੋਈ ਸੀ ਅਤੇ ਇਸ ਵਿੱਚ ਪੰਜ ਲੋਕ ਸ਼ਾਮਲ ਸਨ, ਇਨ੍ਹਾਂ ਵਿਰੁੱਧ ਪਹਿਲਾਂ ਵੀ ਮਾਮਲੇ ਦਰਜ ਹਨ, ਪੰਜ ਨੌਜਵਾਨਾਂ ਵਿਰੁੱਧ ਮਾਮਲਾ ਦਰਜ ਹੈ, ਮੁਲਜ਼ਮਾਂ ਵੱਲੋਂ ਘਰ ਵਿੱਚ ਦਾਖਲ ਹੋ ਕੇ ਹਮਲਾ ਕਰਨ ਦਾ ਮਾਮਲਾ ਦਰਜ ਹੈ, ਇਨ੍ਹਾਂ ਵਿਰੁੱਧ ਪਹਿਲਾਂ ਵੀ ਮਾਮਲੇ ਦਰਜ ਹਨ।
ਜ਼ਖਮੀ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਕੁਝ ਲੋਕਾਂ ਨੇ ਮੇਰੇ ਘਰ 'ਤੇ ਹਮਲਾ ਕਰਕੇ ਮੈਨੂੰ ਗੰਭੀਰ ਜ਼ਖਮੀ ਕਰ ਦਿੱਤਾ। ਸਾਡੀ ਪਹਿਲਾਂ ਵੀ ਲੜਾਈ ਹੋਈ ਸੀ। ਹੁਣ ਉਨ੍ਹਾਂ ਨੇ ਮੇਰੇ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਹੈ। ਇੱਕ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ।