Punjab News : ਪਾਸਟਰ ਬਜਿੰਦਰ ਸਿੰਘ ਮਾਮਲੇ ’ਚ ਮੁਹਾਲੀ ਕੋਰਟ ਨੇ ਸੁਣਾਇਆ ਇਤਿਹਾਸਕ ਫ਼ੈਸਲਾ -ਰਾਜ ਲਾਲੀ ਗਿੱਲ 

By : BALJINDERK

Published : Apr 1, 2025, 4:30 pm IST
Updated : Apr 1, 2025, 7:19 pm IST
SHARE ARTICLE
 Raj Lali Gill
Raj Lali Gill

Punjab News : ਸੱਤ ਸਾਲਾਂ ਬਾਅਦ ਮੋਹਾਲੀ ਕੋਰਟ ਨੇ ਅੱਜ ਇਤਿਹਾਸਿਕ ਫ਼ੈਸਲਾ ਸੁਣਾਇਆ

Punjab News in Punjabi :  ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅਦਾਲਤ ਵੱਲੋਂ ਜ਼ੀਰਕਪੁਰ ਬਲਾਤਕਾਰ ਮਾਮਲੇ ਵਿੱਚ ਪਾਸਟਰ ਬਜਿੰਦਰ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਔਰਤਾਂ ਨੂੰ ਇਨਸਾਫ਼ ਦਿਵਾਉਣ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਦੱਸਿਆ ਹੈ।

ਇੱਕ ਪ੍ਰੈਸ ਬਿਆਨ ਰਾਹੀਂ ਚੇਅਰਪਰਸਨ ਨੇ ਕਿਹਾ ਕਿ ਇਹ ਫੈਸਲਾ ਇਹ ਸੰਦੇਸ਼ ਦਿੰਦਾ ਹੈ ਕਿ ਔਰਤਾਂ ਵਿਰੁੱਧ ਅਪਰਾਧਾਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਕਾਨੂੰਨ ਰਾਹੀਂ ਨਿਆਂ ਨੂੰ ਯਕੀਨੀ ਬਣਾਇਆ ਜਾਵੇਗਾ। ਕਮਿਸ਼ਨ ਵੱਲੋਂ ਪਹਿਲਾਂ ਇਸ ਮਾਮਲੇ ਦਾ ਸਖ਼ਤ ਨੋਟਿਸ ਲਿਆ ਗਿਆ ਸੀ।

ਸ੍ਰੀਮਤੀ ਗਿੱਲ ਨੇ ਪੰਜਾਬ ਵਿੱਚ ਇਸ ਤਰ੍ਹਾਂ ਦੇ ਅਪਰਾਧਾਂ ਦੇ ਪੀੜਤਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਪੰਜਾਬ ਰਾਜ ਮਹਿਲਾ ਕਮਿਸ਼ਨ ਜਿਨਸੀ ਸ਼ੋਸ਼ਣ ਦੇ ਪੀੜਤਾਂ ਨੂੰ ਹਰ ਲੋੜੀਂਦੀ ਕਾਨੂੰਨੀ, ਭਾਵਨਾਤਮਕ ਅਤੇ ਪੁਨਰਵਾਸ ਸਹਾਇਤਾ ਪ੍ਰਦਾਨ ਕਰਨ ਲਈ ਵਚਨਬੱਧ ਹੈ। ਜੇਕਰ ਤੁਹਾਨੂੰ ਜਾਂ ਤੁਹਾਡੇ ਕਿਸੇ ਜਾਣਕਾਰ ਨੂੰ ਮਦਦ ਦੀ ਲੋੜ ਹੈ, ਤਾਂ ਕਿਰਪਾ ਕਰਕੇ ਸਾਡੇ ਨਾਲ ਸੰਪਰਕ ਕਰੋ। ਔਰਤਾਂ ਲਈ ਨਿਆਂ ਅਤੇ ਸੁਰੱਖਿਆ ਸਾਡੀ ਪ੍ਰਮੁੱਖ ਤਰਜੀਹ ਹੈ।"

(For more news apart from Mohali court delivers historic verdict in Pastor Bajinder Singh case - Raj Lali Gill News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement