ਪੰਜਾਬ ਵੱਲੋਂ ਆਬਕਾਰੀ ਮਾਲੀਆ ਵਿੱਚ ਇਤਿਹਾਸਕ ਰਿਕਾਰਡ ਸਥਾਪਤ, ਸਾਲ 2024-25 ਵਿੱਚ ਪ੍ਰਾਪਤ ਕੀਤੇ 10743.72 ਕਰੋੜ ਰੁਪਏ: ਹਰਪਾਲ ਚੀਮਾ
Published : Apr 1, 2025, 5:32 pm IST
Updated : Apr 1, 2025, 5:32 pm IST
SHARE ARTICLE
Punjab sets historic record in excise revenue, collects Rs 10743.72 crore in 2024-25: Harpal Cheema
Punjab sets historic record in excise revenue, collects Rs 10743.72 crore in 2024-25: Harpal Cheema

ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ ਅਤੇ ਆਬਕਾਰੀ ਤੋਂ 40,000 ਕਰੋੜ ਰੁਪਏ ਤੋਂ ਵੱਧ ਸਲਾਨਾ ਮਾਲੀਆ ਪ੍ਰਾਪਤ ਕਰਨ ਦਾ ਮੀਲ ਪੱਥਰ ਕੀਤਾ ਸਥਾਪਤ

ਚੰਡੀਗੜ੍ਹ: ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਆਬਕਾਰੀ ਅਤੇ ਕਰ ਵਿਭਾਗ ਨੇ ਵਿੱਤੀ ਸਾਲ 2024-25 ਲਈ 10,743.72 ਕਰੋੜ ਰੁਪਏ ਦਾ ਰਿਕਾਰਡ ਤੋੜ ਆਬਕਾਰੀ ਮਾਲੀਆ ਪ੍ਰਾਪਤ ਕਰਦਿਆਂ ਪਿਛਲੇ ਵਿੱਤੀ ਸਾਲ ਦੇ ਮੁਕਾਬਲੇ 16.36 ਫੀਸਦੀ ਦੀ ਪ੍ਰਭਾਵਸ਼ਾਲੀ ਸਾਲਾਨਾ ਵਾਧਾ ਦਰ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿੱਤੀ ਸਾਲ 2024-25 ਦੌਰਾਨ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ ਅਤੇ ਆਬਕਾਰੀ ਤੋਂ ਰਾਜ ਦਾ ਕੁੱਲ ਮਾਲੀਆ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ 40,000 ਕਰੋੜ ਰੁਪਏ ਦੀ ਸੀਮਾ ਨੂੰ ਪਾਰ ਕਰਦੇ 12.47 ਫੀਸਦੀ ਵਾਧਾ ਦਰ ਨਾਲ 42289.97 ਕਰੋੜ ਰੁਪਏ ਰਿਹਾ।

ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਸਫਲ ਆਬਕਾਰੀ ਨੀਤੀਆਂ ਸਿਰ ਆਬਕਾਰੀ ਵਸੂਲੀ ਵਿੱਚ ਹੋਏ ਜ਼ਿਕਰਯੋਗ ਵਾਧੇ ਦਾ ਸਿਹਰਾ ਬੰਨ੍ਹਿਆ। ਉਨ੍ਹਾਂ ਕਿਹਾ ਕਿ ਸੂਬੇ ਨੇ ਵਿੱਤੀ ਸਾਲ 2024-25 ਦੇ 10145 ਕਰੋੜ ਰੁਪਏ ਦੇ ਟੀਚੇ ਨੂੰ ਪਾਰ ਕਰਦਿਆਂ ਟੀਚੇ ਦੇ ਮੁਕਾਬਲੇ ਆਬਕਾਰੀ ਮਾਲੀਏ ਵਿੱਚ 598.72 ਕਰੋੜ ਰੁਪਏ ਦਾ ਜ਼ਿਕਰਯੋਗ ਵਾਧੇ ਦੀ ਗਵਾਹੀ ਭਰੀ ਹੈ। ਮਾਰਚ 2025 ਵਿੱਚ, ਪੰਜਾਬ ਨੇ ਆਬਕਾਰੀ ਮਾਲੀਏ ਵਿੱਚ 30.67 ਪ੍ਰਤੀਸ਼ਤ ਦੀ ਸ਼ਾਨਦਾਰ ਵਾਧਾ ਦਰ ਹਾਸਲ ਕੀਤੀ, ਜਿਸ ਨਾਲ 1477.04 ਕਰੋੜ ਰੁਪਏ ਪ੍ਰਾਪਤ ਹੋਏ, ਜੋ ਮਾਰਚ 2024 ਵਿੱਚ ਪ੍ਰਾਪਤ ਹੋਏ 1130.37 ਕਰੋੜ ਰੁਪਏ ਤੋਂ ਇੱਕ ਮਹੱਤਵਪੂਰਨ ਵਾਧਾ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਸੂਬੇ ਨੇ ਆਬਕਾਰੀ ਮਾਲੀਏ ਵਿੱਚ ਪੰਜ ਅੰਕਾਂ ਦਾ ਅੰਕੜਾ ਪਾਰ ਕੀਤਾ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਖੁਲਾਸਾ ਕੀਤਾ ਕਿ ਸੂਬੇ ਨੇ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਉਗਰਾਹੀ ਵਿੱਚ ਵੀ 12.99 ਪ੍ਰਤੀਸ਼ਤ ਦੀ ਸ਼ੁੱਧ ਸਲਾਨਾ ਵਾਧਾ ਦਰ ਦੇਖੀ ਹੈ, ਜੋ ਪਿਛਲੇ ਵਿੱਤੀ ਸਾਲ ਦੇ 20,923.37 ਕਰੋੜ ਰੁਪਏ ਦੇ ਮੁਕਾਬਲੇ 23,642.15 ਕਰੋੜ ਰੁਪਏ ਦੀ ਸ਼ੁੱਧ ਸਾਲਾਨਾ ਪ੍ਰਾਪਤੀ ਰਹੀ। ਵਿੱਤ ਮੰਤਰੀ ਨੇ ਕਿਹਾ ਕਿ ਮਾਰਚ 2025 ਵਿੱਚ ਸੂਬੇ ਨੇ 1,913.82 ਕਰੋੜ ਰੁਪਏ ਦੀ ਸ਼ੁੱਧ ਜੀਐਸਟੀ ਪ੍ਰਾਪਤੀ ਦਰਜ ਕੀਤਾ, ਜੋ ਮਾਰਚ 2024 ਵਿੱਚ 1,761.70 ਕਰੋੜ ਰੁਪਏ ਦੇ ਮੁਕਾਬਲੇ 8.63 ਪ੍ਰਤੀਸ਼ਤ ਵਾਧੇ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕ ਇਸ ਤੋਂ ਇਲਾਵਾ ਸੂਬੇ ਨੇ ਇਸ ਵਿੱਤੀ ਵਰ੍ਹੇ ਦੌਰਾਨ ਵੈਟ ਵਿੱਚ ਵੀ 5.42 ਫੀਸਦੀ ਦੀ ਵਾਧਾ ਦਰ ਦਰਜ ਕਰਦਿਆਂ 7,353.32 ਕਰੋੜ ਰੁਪਏ ਦੀ ਸਾਲਾਨਾ ਪ੍ਰਾਪਤੀ ਕੀਤੀ ਹੈ ਜੋ ਇਸ ਤੋਂ ਪਿਛਲੇ ਵਿੱਤੀ ਵਰ੍ਹੇ ਦੌਰਾਨ 6,975.3 ਕਰੋੜ ਰੁਪਏ ਸੀ।

ਵਿੱਤ ਮੰਤਰੀ ਚੀਮਾ ਨੇ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀਆਂ ਪਾਰਦਰਸ਼ੀ ਆਬਕਾਰੀ ਨੀਤੀਆਂ ਅਤੇ ਆਬਕਾਰੀ ਤੇ ਕਰ ਵਿਭਾਗ ਦੀਆਂ ਉਨ੍ਹਾਂ ਇਨਫੋਰਸਮੈਂਟ ਗਤੀਵਿਧੀਆਂ ਨੂੰ ਦਿੱਤਾ ਜਿਨ੍ਹਾਂ ਸਦਕਾ ਗੁਆਂਢੀ ਰਾਜਾਂ ਤੋਂ ਸ਼ਰਾਬ ਦੀ ਤਸਕਰੀ ਨੂੰ ਸਫਲਤਾਪੂਰਵਕ ਠੱਲ੍ਹ ਪਾਈ ਗਈ। ਉਨ੍ਹਾਂ ਕਿਹਾ ਕਿ ਵਿਭਾਗ ਨੇ "ਬਿੱਲ ਲਿਆਓ ਇਨਾਮ ਪਾਓ" ਸਕੀਮ ਵਰਗੀਆਂ ਪਹਿਲਕਦਮੀਆਂ ਰਾਹੀਂ ਅਤੇ ਤਕਨੀਕੀ ਹੱਲਾਂ ਤੇ ਟੈਕਸ ਇੰਟੈਲੀਜੈਂਸ ਯੂਨਿਟ ਦਾ ਲਾਭ ਉਠਾ ਕੇ ਕਰ ਪਾਲਣਾ ਨੂੰ ਉਤਸ਼ਾਹਿਤ ਕਰਕੇ ਜੀਐਸਟੀ ਮਾਲੀਏ ਨੂੰ ਵਧਾਇਆ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੇ ਦੋ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਵਿੱਚ ਇਮਾਨਦਾਰ ਕਰਦਾਤਾਵਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ ਕਰ ਚੋਰੀ ਕਰਨ ਵਾਲਿਆਂ 'ਤੇ ਸ਼ਿਕੰਜਾ ਕੱਸਣਾ ਸ਼ਾਮਲ ਹੈ, ਜਿਸ ਸਦਕਾ ਇੱਕ ਨਿਰਪੱਖ ਅਤੇ ਪਾਰਦਰਸ਼ੀ ਕਰ ਪ੍ਰਣਾਲੀ ਨੂੰ ਯਕੀਨੀ ਬਣਾਇਆ ਗਿਆ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦਿੰਦਿਆਂ ਕਿਹਾ ਕਿ ਸੂਬੇ ਦੇ ਕਰ ਮਾਲੀਏ ਨੂੰ ਹੁਲਾਰਾ ਦੇਣ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਇਤਿਹਾਸਕ 'ਬਦਲਦਾ ਪੰਜਾਬ' ਬਜਟ ਪੇਸ਼ ਕਰਨ ਦੇ ਯੋਗ ਬਣਾਇਆ ਹੈ, ਜਿਸ ਦਾ ਉਦੇਸ਼ ਸੂਬੇ ਲਈ ਆਰਥਿਕ ਅਤੇ ਸਮਾਜਿਕ ਵਿਕਾਸ ਦੇ ਯੁੱਗ ਦੀ ਸ਼ੁਰੂਆਤ ਕਰਨਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਲੋਕਾਂ 'ਤੇ ਕਿਸੇ ਨਵੇਂ ਕਰ ਦਾ ਬੋਝ ਪਾਏ ਬਿਨਾਂ ਕਰ ਮਾਲੀਏ ਨੂੰ ਹੋਰ ਬਿਹਤਰ ਬਣਾਉਣ ਲਈ ਨਵੀਆਂ ਪਹਿਲਕਦਮੀਆਂ ਨੂੰ ਜਾਰੀ ਰੱਖੇਗੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement