Patiala News : ਪਟਿਆਲਾ ’ਚ ਨਾਬਾਲਿਗ ਨਾਲ ਜ਼ਬਰ ਜਨਾਹ ਮਾਮਲਾ ’ਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਲਿਆ ਸੂ-ਮੋਟੋ ਨੋਟਿਸ 

By : BALJINDERK

Published : Apr 1, 2025, 4:35 pm IST
Updated : Apr 1, 2025, 5:50 pm IST
SHARE ARTICLE
 Punjab State Women's Commission Raj Lali Gill
Punjab State Women's Commission Raj Lali Gill

Patiala News :DC ਪਟਿਆਲਾ ਅਤੇ SSP ਪਟਿਆਲਾ ਤੋਂ ਕੱਲ੍ਹ ਤੱਕ ਪੂਰੇ ਮਾਮਲੇ ’ਚ ਮੰਗੀ ਰਿਪੋਰਟ

Patiala News in Punjabi :  ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਮੀਡੀਆ ਰਿਪੋਰਟ ਮੁਤਾਬਕ ਪਟਿਆਲਾ ਵਿੱਚ 12 ਸਾਲਾ ਲੜਕੀ ਨਾਲ ਹੋਏ ਘਿਨੌਣੇ ਅਪਰਾਧ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਇਸ ਘਟਨਾ 'ਤੇ ਡੂੰਘੀ ਅਸੰਤੁਸ਼ਟੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪੀੜਤ ਅਤੇ ਉਸਦੇ ਪਰਿਵਾਰ ਦੇ ਨਾਲ ਖੜ੍ਹੀ ਹੈ।

ਰਿਪੋਰਟਾਂ ਮੁਤਾਬਕ, ਇੱਕ ਆਟੋ ਚਾਲਕ ਨੂੰ ਇੱਕ ਨਾਬਾਲਗ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਗਰਭਵਤੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। ਉਸ ਵਿਰੁੱਧ ਭਾਰਤੀ ਨਿਆ ਸੰਹਿਤਾ ਦੀ ਧਾਰਾ 65(2) ਅਤੇ 68 ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੀ ਧਾਰਾ 6 ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਕਮਿਸ਼ਨ ਨੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਤੁਰੰਤ ਅਤੇ ਮੁਕੰਮਲ ਜਾਂਚ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਤਾਂ ਜੋ ਦੋਸ਼ੀ ਨੂੰ ਬਿਨਾਂ ਦੇਰੀ ਤੋਂ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾ ਸਕੇ।

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਇਸ ਮਾਮਲੇ ਦਾ ਸੂ -ਮੋਟੋ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਤੋਂ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਹੈ। ਚੇਅਰਪਰਸਨ ਨੇ ਕਿਹਾ, "ਇਹ ਬੱਚਿਆਂ ਦੇ ਅਧਿਕਾਰਾਂ ਦੀ ਘੋਰ ਉਲੰਘਣਾ ਹੈ ਅਤੇ ਇੱਕ ਘਿਨੌਣਾ ਅਪਰਾਧ ਹੈ ਜਿਸ ਨੂੰ ਸਾਡੇ ਸਮਾਜ ਵਿੱਚ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਹੈ। ਅਸੀਂ ਦੋਸ਼ੀ ਲਈ ਸਖ਼ਤ ਤੋਂ ਸਖ਼ਤ ਸਜ਼ਾ ਦੀ ਮੰਗ ਕਰਦੇ ਹਾਂ। ਨਿਆਂ ਨੂੰ ਯਕੀਨੀ ਬਣਾਉਣ ਲਈ ਕਮਿਸ਼ਨ ਵੱਲੋਂ ਇਸ ਕੇਸ ਦੀ ਕਾਰਵਾਈ ਦੀ ਨੇੜਿਓਂ ਨਜ਼ਰ ਰੱਖੀ ਜਾਵੇਗੀ।"

ਇਸ ਤੋਂ ਇਲਾਵਾ, ਕਮਿਸ਼ਨ ਸਥਾਨਕ ਅਧਿਕਾਰੀਆਂ ਨਾਲ ਤਾਲਮੇਲ ਕਰ ਰਿਹਾ ਹੈ ਤਾਂ ਜੋ ਪੀੜਤ ਨੂੰ  ਲੋੜੀਂਦੀ ਡਾਕਟਰੀ ਸਹਾਇਤਾ, ਮਨੋਵਿਗਿਆਨਕ ਅਤੇ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਕਮਿਸ਼ਨ ਲੋਕਾਂ ਨੂੰ ਚੌਕਸ ਰਹਿਣ ਅਤੇ ਦੁਰਵਿਵਹਾਰ ਜਾਂ ਸ਼ੋਸ਼ਣ ਦੇ ਕਿਸੇ ਵੀ ਮਾਮਲੇ ਸੂਚਲਾ ਤੁਰੰਤ ਅਧਿਕਾਰੀਆਂ ਨੂੰ ਕਰਨ ਦੀ ਅਪੀਲ ਕੀਤੀ ਹੈ।

ਇਸ ਤੋਂ ਇਲਾਵਾ, ਕਮਿਸ਼ਨ ਸਿਫ਼ਾਰਸ਼ ਕਰਦਾ ਹੈ ਕਿ ਵਿਦਿਆਰਥੀਆਂ ਦੀ ਆਵਾਜਾਈ ਲਈ ਵਰਤੇ ਜਾਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਸੁਚੱਜੇ  ਢੰਗ ਨਾਲ ਦਸਤਾਵੇਜ਼ੀਕਰਨ ਕੀਤਾ ਜਾਵੇ। ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅਜਿਹੇ ਵਾਹਨ ਐਮਰਜੈਂਸੀ ਕਿੱਟਾਂ, ਜੀਪੀਐਸ ਟਰੈਕਿੰਗ ਸਿਸਟਮ, ਸਪੀਡ ਮਾਨੀਟਰ, ਅੱਗ ਬੁਝਾਉਣ ਵਾਲੇ ਯੰਤਰ ਅਤੇ ਐਮਰਜੈਂਸੀ ਨਿਕਾਸੀ ਨਾਲ ਲੈਸ ਹੋਣੇ ਜ਼ਰੂਰੀ ਹਨ। ਇਸ ਤੋਂ ਇਲਾਵਾ, ਇਹਨਾਂ ਵਾਹਨਾਂ ਨੂੰ ਚਲਾਉਣ ਵਾਲੇ ਸਾਰੇ ਡਰਾਈਵਰਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ  ਪੁਲਿਸ ਤਸਦੀਕ ਲਾਜ਼ਮੀ ਹੈ। ਇਹਨਾਂ ਸੁਰੱਖਿਆ ਉਪਾਵਾਂ ਦੀ ਪਾਲਣਾ ਬਣਾਈ ਰੱਖਣ ਲਈ ਨਿਯਮਤ ਨਿਰੀਖਣ ਅਤੇ ਨਿਗਰਾਨੀ ਕੀਤੀ ਜਾਣੀ ਚਾਹੀਦੀ ਹੈ।

ਪੰਜਾਬ ਰਾਜ ਮਹਿਲਾ ਕਮਿਸ਼ਨ ਔਰਤਾਂ ਅਤੇ ਬੱਚਿਆਂ ਦੇ ਅਧਿਕਾਰਾਂ ਅਤੇ ਸਨਮਾਨ ਦੀ ਰਾਖੀ ਲਈ ਵਚਨਬੱਧ ਹੈ। ਕਮਿਸ਼ਨ ਪੁਲਿਸ, ਨਿਆਂਪਾਲਿਕਾ ਅਤੇ ਸਿਵਲ ਸਮਾਜ ਸਮੇਤ ਸਾਰੇ ਹਿੱਸੇਦਾਰਾਂ ਨੂੰ ਸਾਡੇ ਬੱਚਿਆਂ ਲਈ ਇੱਕ ਸੁਰੱਖਿਅਤ ਵਾਤਾਵਰਣ ਬਣਾਉਣ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੰਦਾ ਹੈ।

(For more news apart from Punjab State Women's Commission Raj Lali Gill takes suo moto notice in Patiala minor rape case News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement