
ਅਗਲੇ 48 ਘੰਟਿਆਂ ਵਿੱਚ ਤਾਪਮਾਨ 5 ਡਿਗਰੀ ਸੈਲਸੀਅਸ ਵੱਧ ਸਕਦਾ ਹੈ
Weather News: ਪੰਜਾਬ ਵਿੱਚ ਗਰਮੀ ਵਧ ਰਹੀ ਹੈ। ਵੱਧ ਤੋਂ ਵੱਧ ਤਾਪਮਾਨ ਔਸਤਨ 1.4 ਡਿਗਰੀ ਸੈਲਸੀਅਸ ਵਧਿਆ ਹੈ। ਇਹ ਸੂਬੇ ਵਿੱਚ ਆਮ ਨਾਲੋਂ 2 ਡਿਗਰੀ ਸੈਲਸੀਅਸ ਵੱਧ ਰਿਹਾ। ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਤਕ ਪਹੁੰਚ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 0.9 ਡਿਗਰੀ ਸੈਲਸੀਅਸ ਵੱਧ ਹੈ।
ਮੌਸਮ ਵਿਭਾਗ ਅਨੁਸਾਰ, ਅਗਲੇ ਕੁਝ ਦਿਨਾਂ ਤੱਕ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਧਦਾ ਰਹਿ ਸਕਦਾ ਹੈ। ਭਲਕੇ ਤਕ ਤਾਪਮਾਨ 2 ਤੋਂ 5 ਡਿਗਰੀ ਵਧਣ ਦੀ ਉਮੀਦ ਹੈ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਦਿਨ ਵੇਲੇ ਸੂਰਜ ਚਮਕਦਾਰ ਰਹੇਗਾ ਅਤੇ ਦੁਪਹਿਰ ਵੇਲੇ ਗਰਮੀ ਦਾ ਪ੍ਰਭਾਵ ਵਧੇਰੇ ਮਹਿਸੂਸ ਕੀਤਾ ਜਾਵੇਗਾ। ਹਾਲਾਂਕਿ, ਸਵੇਰ ਅਤੇ ਰਾਤ ਦੇ ਸਮੇਂ ਥੋੜ੍ਹਾ ਜਿਹਾ ਠੰਢਾ ਰਹੇਗਾ।