ਮੰਗਾਂ ਸਬੰਧੀ ਆਂਗਨਵਾੜੀ ਮੁਲਾਜ਼ਮਾਂ ਨੇ ਕੀਤੇ ਪ੍ਰਦਰਸ਼ਨ
Published : May 1, 2018, 10:22 pm IST
Updated : May 1, 2018, 10:22 pm IST
SHARE ARTICLE
Demands of anganwari employees
Demands of anganwari employees

ਵੱਖ ਵੱਖ ਥਾਈਂ ਕੀਤੇ ਰੋਸ ਮਾਰਚ, ਮੰਗ ਪੱਤਰ ਦਿਤੇ

ਤਲਵੰਡੀ ਸਾਬੋ, 1 ਮਈ (ਸੁੱਖੀ ਮਾਨ) : ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਅੱਜ ਬਲਾਕ ਤਲਵੰਡੀ ਸਾਬੋ ਦੀਆਂ ਆਗਨਵਾੜੀ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਖਿਲਾਫ ਨਾਹਰੇਬਾਜ਼ੀ ਕੀਤੀ।ਧਰਨੇ ਦੌਰਾਨ ਬਲਾਕ ਪ੍ਰਧਾਨ ਸਤਵੰਤ ਕੌਰ ਤੇ ਜਿਲ੍ਹਾ ਮੀਤ ਪ੍ਰਧਾਨ ਬਲਵੀਰ ਕੌਰ ਲਹਿਰੀ ਨੇ ਕਿਹਾ ਕਿ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਜਥੇਬੰਦੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕਿ  ਸ਼ੰਘਰਸ਼ ਕੀਤਾ ਜਾ ਰਿਹਾ। ਉਨ੍ਹਾਂ ਦੱਸਿਆ ਕਿ ਬੰਠਿਡਾ ਵਿਖੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫਤਰ ਅੱਗੇ ਲਗਾਏ ਗਏ ਦਿਨ ਰੋਸ ਧਰਨੇ ਨੂੰ ਅੱਜ 93 ਦਿਨ ਬੀਤ ਗਏ ਹਨ। ਪਰ ਸਰਕਾਰ ਨੇ ਕੋਈ ਗੱਲ ਨਹੀਂ ਸੁਣੀ। ਜਿਸ ਕਰਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪੰਜਾਬ ਸਰਕਾਰ ਹਰਿਆਣਾ ਦੇ ਪੈਟਰਨ 'ਤੇ ਮਾਣਭੱਤਾ ਦੇਵੇ, ਪ੍ਰੀ ਨਰਸਰੀ ਜਮਾਤਾਂ ਵਿਚ ਦਾਖਲ ਕੀਤੇ ਬੱਚੇ 3 ਤੋਂ 6 ਸਾਲ ਦੇ ਬੱਚੇ ਵਾਪਸ ਆਂਗਣਵਾੜੀ ਵਰਕਰਾਂ ਨੂੰ ਦਿੱਤੇ ਜਾਣ ਅਤੇ ਐਨ.ਜੀ.ਓ ਅਧੀਨ ਚੱਲਦੇ ਬਲਾਕਾਂ ਨੂੰ ਵਾਪਸ ਵਿਭਾਗ ਅਧੀਨ ਲਿਆਂਦਾ ਜਾਵੇ। ਆਂਗਣਵਾੜੀ ਵਰਕਰਾਂ ਨੇ ਚਿਤਾਵਨੀ ਭਰੇ ਲਹਿਜੇ ਵਿੱਚ ਕਿਹਾ ਕਿ ਜੇਕਰ ਪੰਜਾਬ ਸਰਕਾਰ ਸਾਡੀਆਂ ਹੱਕੀ ਮੰਗਾਂ ਨਹੀਂ ਮੰਨਦੀ ਤਾਂ ਅਸੀਂ ਸ਼ਾਹਕੋਟ ਜ਼ਿਮਨੀ ਚੋਣ ਵਿੱਚ ਕੈਪਟਨ ਸਰਕਾਰ ਅਤੇ ਕਾਂਗਰਸੀ ਉਮੀਦਵਾਰ ਦਾ ਵਿਰੋਧ ਕਰਕੇ ਸੰਘਰਸ਼ ਕਰਾਂਗੇ। ਇਸ ਉਪਰੰਤ ਆਂਗਣਵਾੜੀ ਵਰਕਰਾਂ ਵੱਲੋਂ ਸ਼ਹਿਰ ਅੰਦਰ ਇੱਕ ਰੋਸ ਮਾਰਚ ਕੱਢਿਆ ਗਿਆ ਤੇ ਨਿਸ਼ਾਨ-ਏ-ਖਾਲਸਾ ਚੌਂਕ ਵਿੱਚ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਉਪਰੰਤ ਨਾਇਬ ਤਹਿਸੀਲਦਾਰ ਓਮ ਪ੍ਰਕਾਸ਼ ਜਿੰਦਲ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।ਇਸ ਮੌਕੇ ਸੁਰਜੀਤ ਕੌਰ ਬੰਗੀ, ਅੰਮਿੰ੍ਰਤ ਪਾਲ ਕੌਰ, ਜਸਵੀਰ ਕੌਰ ਤਲਵੰਡੀ, ਪਰਮਜੀਤ ਕੌਰ ਤਲਵੰਡੀ, ਇਦਰਜੀਤ ਕੌਰ ਰਾਮਾਂ, ਬਲਜੀਤ ਕੌਰ ਜੱਜਲ, ਬਲਵਿੰਦਰ ਕੌਰ ਜੱਜਲ, ਸਵਰਨਜੀਤ ਸ਼ੇਖਪੁਰਾ, ਪ੍ਰੈੱਸ ਸਕੱਤਰ ਗੁਰਵਿੰਦਰ ਕੋਰ ਨਥੇਹਾ, ਕਰਮਜੀਤ ਕੌਰ ਲਾਲੇਆਣਾ, ਮਨਜੀਤ ਕੌਰ ਲਾਲੇਅਣਾ, ਸੁਖਜੀਤ ਕੋਰ ਲਾਲੇਆਣਾ ਆਦਿ ਵਰਕਰ ਤੇ ਹੈਲਪਰ ਮੌਜੂਦ ਸਨ।

Demands of anganwari employeesDemands of anganwari employees

 ਭਾਈ ਰੂਪਾ, (ਰਾਜਿੰਦਰ ਸਿੰਘ ਮਰਾਹੜ) : ਬਲਾਕ ਭਗਤਾ ਭਾਈ ਵਲੋਂ ਇਥੋਂ ਦੇ ਮੁੱਖ ਚੌਂਕ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਆਂਗਣਵਾੜੀ ਮੁਲਾਜਮਾਂ ਨੇ ਪੰਜਾਬ ਸਰਕਾਰ ਖਿਲਾਫ ਜੋਰਦਾਰ ਨਾਹਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸ਼ਿੰਦਰਪਾਲ ਕੌਰ ਦਿਆਲਪੁਰਾ ਭਾਈਕਾ ਅਤੇ ਬਲਾਕ ਪ੍ਰਧਾਨ ਜਸਵਿੰਦਰ ਕੌਰ, ਛਿੰਦਰ ਕੌਰ ਰਾਜਗੜ੍ਹ, ਅਵਤਾਰ ਕੌਰ ਆਕਲੀਆ, ਪਰਮਜੀਤ ਕੌਰ ਜਲਾਲ, ਗੁਰਜੀਤ ਕੌਰ ਸਰਕਲ ਪ੍ਰਧਾਨ, ਮਨਜੀਤ ਕੌਰ ਕੇਸਰਵਾਲਾ, ਭੁਪਿੰਦਰ ਕੌਰ ਭਗਤਾ, ਬਲਵੀਰ ਕੌਰ, ਬਿੰਦਰਪਾਲ ਕੌਰ ਦਿਆਲਪੁਰਾ ਭਾਈਕਾ ਅਤੇ ਆਰਤੀ ਸ਼ਰਮਾ ਕਾਂਗੜ ਨੇ ਮੰਗ ਕੀਤੀ ਕਿ ਪ੍ਰੀ ਨਰਸਰੀ ਜਮਾਤਾਂ ਵਿੱਚ ਦਾਖਲ ਕੀਤੇ 3 ਤੋਂ 6 ਸਾਲ ਦੇ ਬੱਚੇ ਆਂਗਣਵਾੜੀ ਸੈਂਟਰਾਂ ਨੂੰ ਦਿੱਤੇ ਜਾਣ ਅਤੇ ਐਨ.ਜੀ.ਓ. ਅਧੀਨ ਚਲਦੇ ਬਲਾਕਾਂ ਨੂੰ ਵਾਪਸ ਵਿਭਾਗ ਅਧੀਨ ਲਿਆਂਦਾ ਜਾਵੇ। ਮੁਜਾਹਰੇ ਉਪਰੰਤ ਯੂਨੀਅਨ ਵੱਲੋਂ ਸੂਬਾ ਸੀਨੀਅਰ ਮੀਤ ਪ੍ਰਧਾਨ ਸ਼ਿੰਦਰਪਾਲ ਕੌਰ ਦਿਆਲਪੁਰਾ ਤੇ ਬਲਾਕ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਭਗਤਾ ਭਾਈ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਦਿੱਤਾ ਗਿਆ।
ਰਾਮਪੁਰਾ ਫੂਲ, (ਕੁਲਜੀਤ ਸਿੰਘ ਢੀਗਰਾ) : ਬਲਾਕ ਫੂਲ ਵਿਖੇ ਮੰਗਾਂ ਸੰਬੰਧੀ ਆਂਗਨਵਾੜੀ ਵਰਕਰਾਂ ਵਲੋਂ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੇ ਵਿਰੁੱਧ ਜੋਰਦਾਰ ਨਾਅਰੇਬਾਜੀ ਕੀਤੀ। ਇਸ ਮੌਕੇ ਬਲਾਕ ਪ੍ਰਧਾਨ ਸਰਬਜੀਤ ਕੌਰ, ਮੀਤ ਪ੍ਰਧਾਨ ਪਰਮਜੀਤ ਕੌਰ, ਸੁਰਜੀਤ ਕੌਰ, ਜਗਮੇਲ ਕੌਰ, ਜਸਵਿੰਦਰ ਕੌਰ, ਰਾਜ ਕੌਰ, ਮਨਪ੍ਰੀਤ ਕੌਰ, ਸੁਨੀਤਾ ਕੁਮਾਰੀ, ਸੁਖਪਾਲ ਕੌਰ, ਸੋਮਾਵੰਤੀ, ਕਾਂਤਾ ਰਾਣੀ, ਰੀਟਾ ਰਾਣੀ, ਗੁਰਪ੍ਰੀਤ ਕੌਰ, ਸੰਦੀਪ ਕੌਰ, ਅਮ੍ਰਿੰਤਪਾਲ ਕੌਰ ਆਦਿ ਆਗੂ ਹਾਜ਼ਰ ਸਨ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਮੰਗਾਂ ਸਬੰਧੀ ਮੰਗ ਪੱਤਰ ਤਹਿਸੀਲਦਾਰ ਨੂੰ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement