ਟ੍ਰੈਕਟਰ ਟਰਾਲੀ ਹੇਠਾਂ ਆਉਣ ਨਾਲ 3 ਸਾਲਾਂ ਮਾਸੂਮ ਬੱਚੀ ਦੀ ਮੌਤ 
Published : May 1, 2019, 3:24 pm IST
Updated : May 1, 2019, 3:24 pm IST
SHARE ARTICLE
Manpreet Kaur
Manpreet Kaur

ਪੁਲਿਸ ਨੇ ਫਰਾਰ ਚਾਲਕ ਖਿਲਾਫ ਮਾਮਲਾ ਕੀਤਾ ਦਰਜ

ਡੇਰਾਬੱਸੀ- ਡੇਰਾਬੱਸੀ ਦੇ ਨਜ਼ਦੀਕ ਪਿੰਡ ਕਾਰਕੋਰ ਵਿਖੇ ਮੰਗਲਵਾਰ ਸ਼ਾਮੀ ਟਰੈਕਟਰ ਟਰਾਲੀ ਹੇਠ ਆਉਣ ਨਾਲ ਇੱਕ ਤਿੰਨ ਸਾਲਾਂ ਬੱਚੀ ਦੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਮਨਪ੍ਰੀਤ ਕੌਰ ਪੁੱਤਰੀ ਮੇਘ ਰਾਜ ਵਾਸੀ ਪਿੰਡ ਕਾਰਕੌਰ ਦੇ ਤੌਰ 'ਤੇ ਹੋਈ ਹੈ। ਪੁਲਿਸ ਨੇ ਟਰੈਕਟਰ ਟਰਾਲੀ ਚਾਲਕ ਦੇ ਖਿਲਾਫ਼ ਮਾਮਲਾ ਦਰਜ ਕਰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਡਿਊਟੀ ਅਫ਼ਸਰ ਏਐਸਆਈ ਨਰਿੰਦਰ ਕੁਮਾਰ ਨੇ ਦੱਸਿਆ ਕਿ 3 ਸਾਲਾ ਮਨਪ੍ਰੀਤ ਕੌਰ ਪਿੰਡ ਦੇ ਗੁਰਦੁਆਰੇ ਵਿਚ ਮੱਥਾ ਟੇਕ ਕੇ ਵਾਪਸ ਪਰਤ ਰਹੀ ਸੀ। 

TrracterTrracterTrracter

ਕਰੀਬ ਪੌਣੇ 7 ਵਜੇ ਪਿੰਡ ਦਾ ਹੀ ਗੁਰਵਿੰਦਰ ਸਿੰਘ ਪੁੱਤਰ ਹਰਨੇਕ ਸਿੰਘ ਆਪਣੀ ਟਰੈਕਟਰ ਟਰਾਲੀ ਬੈਕ ਕਰ ਰਿਹਾ ਸੀ। ਇਸ ਦੌਰਾਨ ਬੱਚੀ ਟਰਾਲੀ ਦੇ ਪਿਛਲੇ ਟਾਇਰ ਥੱਲੇ ਕੁਚਲੀ ਗਈ । ਬੱਚੀ ਦਾ ਸਿਰ ਟਾਇਰ ਥੱਲੇ ਆ ਗਿਆ। ਉਸ ਨੇ ਮੌਕੇ ਤੇ ਹੀ ਦਮ ਤੋੜ ਦਿੱਤਾ। ਨਰਿੰਦਰ ਕੁਮਾਰ ਮੁਤਾਬਕ ਬੱਚੀ ਦੀ ਲਾਸ਼ ਨੂੰ ਮੰਗਲਵਾਰ ਰਾਤੀ ਡੇਰਾਬਸੀ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਵਾ ਦਿੱਤਾ ਸੀ 'ਤੇ ਬੁੱਧਵਾਰ ਸਵੇਰੇ ਪੋਸਟਮਾਟਮ ਕਰਨ ਉਪਰੰਤ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ।

Manpreet KaurManpreet Kaur

ਪੁਲਿਸ ਨੇ ਟਰੈਕਟਰ ਟਰਾਲੀ ਕਬਜ਼ੇ ਵਿਚ ਲੈ ਕੇ ਚਾਲਕ ਦੇ ਖਿਲਾਫ਼ 304ਏ, 279ਏ ਆਈਪੀਸੀ ਤਹਿਤ ਮਾਮਲਾ ਦਰਜ ਕਰਕੇ ਚਾਲਕ ਨੂੰ ਗ੍ਰਿਫ਼ਤਾਰ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਟਰੈਕਟਰ ਚਾਲਕ ਫਰਾਰ ਹੈ। ਮਾਸੂਮ ਬੱਚੀ ਦੀ ਮੌਤ ਤੋਂ ਬਾਅਦ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਬੱਚੀ ਦਾ ਪਿਤਾ ਇੱਕ ਪ੍ਰਾਈਵੇਟ ਫੈਕਟਰੀ ਵਿਚ ਨੌਕਰੀ ਕਰਦਾ ਹੈ ਅਤੇ ਪਰਿਵਾਰ ਵਿਚ ਦੋ ਪੁੱਤਰੀਆਂ ਵਿਚੋਂ ਮਨਪ੍ਰੀਤ ਛੋਟੀ ਸੀ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement