
ਕੇਂਦਰ ਸਰਕਾਰ ਮਹਾਂਮਾਰੀ ਦੌਰਾਨ ਪੰਜਾਬ ਨਾਲ ਕਰ ਰਹੀ ਹੈ ਵਿਤਕਰਾ : ਲੇਹਲਾਂ, ਸ਼ਾਦੀਪੁਰ
ਦੇਵੀਗੜ੍ਹ, 30 ਅਪ੍ਰੈਲ (ਅਮਨਦੀਪ ਸਿੰਘ) : ਕੋਰੋਨਾ ਵਾਇਰਸ ਦੇ ਚਲਦਿਆਂ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਪਿਛਲੇ ਸਾਲ ਦੇ ਮੁਕਾਬਲੇ ਇਸ ਵਾਰ ਹਾਣੀ ਦੀ ਫਸਲ ਕਣਕ ਦੀ ਖ੍ਰੀਦ 15 ਅਪ੍ਰੇਨ ਤੋਂ ਸ਼ੁਰੂ ਕੀਤੀ ਗਈ ਸੀ। ਇਸ ਵਾਰ ਜਿਆਦਾ ਬਾਰਸ਼ ਪੈਣ ਕਾਰਨ ਕਿਸਾਨਾਂ ਦੀ ਫਸਲ ਦਾ ਬਹੁਤ ਜਿਆਦਾ ਨੁਮਸਾਨ ਹੋਇਆ ਹੈ, ਦੂਜੇ ਪਾਸੇ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜਿਲਾ ਪਟਿਆਲਾ ਦੇ ਪ੍ਰਧਾਨ ਨਰਿੰਦਰ ਸਿੰਘ ਲੇਹਲਾਂ ਅਤੇ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਕੀਤਾ।
ਲੇਹਲਾਂ ਅਤੇ ਸ਼ਾਦੀਪੁਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਣਕ ਦੇ ਬਦਰੰਗ ਦਾਣਿਆਂ ਦਾ ਬਹਾਨਾ ਕਰਕੇ ਸਮਰਥਨ ਮੁੱਲ ਵਿਚ 4.81 ਰੁਪਏ ਤੋਂ 24.06 ਰੁਪਏ ਪ੍ਰਤੀ ਕੁਇੰਟਲ ਕਟੌਤੀ ਕਰਕੇ ਪੰਜਾਬ ਦੇ ਕਿਸਾਨਾ ਨਾ ਖਿਲਵਾੜ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਬੋਨਸ ਦੇਣ ਦੀ ਥਾਂ ਤੇ ਉਨ੍ਹਾਂ ਨੂੰ ਆਰਥਿਕ ਸੱਟ ਮਾਰੀ ਹੈ।