ਬਾਦਲਾਂ ਵਾਂਗ ਲੱਖਾਂ ਕਰਮਚਾਰੀਆਂ ਤੇ ਪੈਨਸਨਰਾਂ ਨਾਲ ਵਾਰ ਵਾਰ ਧੋਖਾ ਕਰ ਰਹੀ ਹੈ ਸਰਕਾਰ : ਚੀਮਾ
Published : May 1, 2021, 6:31 pm IST
Updated : May 1, 2021, 6:32 pm IST
SHARE ARTICLE
harpal singh
harpal singh

ਨਿਕੰਮਾ ਅਤੇ ਧੋਖੇਬਾਜ ਵਿੱਤ ਮੰਤਰੀ ਦੱਸਦਿਆਂ ਮਨਪ੍ਰੀਤ ਬਾਦਲ ਕੋਲੋਂ ਮੰਗਿਆ ਅਸਤੀਫਾ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿੱਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਛੇਵੇਂ ਤਨਖਾਹ ਕਮਿਸਨ ਦੀ ਰਿਪੋਰਟ ਲਾਗੂ ਨਾ ਕਰਕੇ ਲੱਖਾਂ ਕਰਮਚਾਰੀਆਂ ਤੇ ਪੈਨਸਨਰਾਂ ਨਾਲ ਵਾਰ ਵਾਰ ਧੋਖਾ ਕਰ ਰਹੀ ਹੈ। ਚੀਮਾ ਨੇ ਮਨਪ੍ਰੀਤ ਸਿੰਘ ਬਾਦਲ ਨੂੰ ਨਿਕੰਮਾ ਤੇ ਧੋਖੇਬਾਜ ਵਿੱਤ ਮੰਤਰੀ ਦੱਸਿਆ ਕਿਹਾ ਕਿ ਜਿਹੜਾ ਵਿੱਤ ਮੰਤਰੀ ਸਰਕਾਰੀ ਮੁਲਾਜਮਾਂ ਨੂੰ ਉਨ੍ਹਾਂ ਦੇ ਹੱਕ ਨਹੀਂ ਦੇ ਸਕਦਾ, ਅਜਿਹੇ ਵਿੱਤ ਮੰਤਰੀ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।

Harpal Singh CheemaHarpal Singh Cheema

ਸੁੱਕਰਵਾਰ ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਇੱਕ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਦੇ ਕਰੀਬ 4 ਲੱਖ ਕਰਮਚਾਰੀ ਅਤੇ 4 ਲੱਖ ਪੈਨਸਨਰ ਛੇਵੇਂ ਤਨਖਾਹ ਕਮਿਸਨ ਵੱਲੋਂ ਦਿੱਤੇ ਜਾਣ ਵਾਲੇ ਆਰਥਿਕ ਲਾਭ ਦੀ ਸਾਲ 2016 ਤੋਂ ਉਡੀਕ ਕਰ ਰਹੇ ਹਨ, ਪਰ ਪਿਛਲੀ ਬਾਦਲ ਸਰਕਾਰ ਵਾਂਗ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਕਮਿਸਨ ਦੀ ਰਿਪੋਰਟ ਨੂੰ ਵਾਰ ਵਾਰ ਟਾਲ ਰਹੀ ਹੈ। ਚੀਮਾ ਮੁਤਾਬਿਕ, ਜਿਸ ਕਮਿਸਨ ਦੀ ਰਿਪੋਰਟ ਦੀ 1 ਜਨਵਰੀ 2016 ਤੋਂ ਲਾਗੂ ਹੋਣੀ ਸੀ, ਉਹ ਬਾਦਲ ਅਤੇ ਕੈਪਟਨ ਸਰਕਾਰਾਂ ਦੀ ਨਲਾਇਕੀ ਕਾਰਨ ਅੱਜ ਤੱਕ ਲਾਗੂ ਨਹੀਂ ਹੋਈ।

ਚੀਮਾ ਨੇ ਕਿਹਾ ਕਿ ਸੂਬੇ ਦੇ ਕਰਮਚਾਰੀ 5ਵੇਂ ਤਨਖਾਹ ਕਮਿਸਨ ਦੀਆਂ 15 ਸਾਲ ਪੁਰਾਣੀਆਂ ਸਿਫਾਰਸਾਂ 'ਤੇ ਕੰਮ ਕਰ ਰਹੇ ਹਨ, ਜਦੋਂ ਕਿ ਇਨਾਂ ਸਾਲਾਂ ਦੌਰਾਨ ਮਹਿੰਗਾਈ ਕਈ ਗੁਣਾਂ ਵੱਧ ਗਈ ਹੈ ਕਿਉਂਕਿ ਇਸ ਤੋਂ ਪਹਿਲਾ ਜਨਵਰੀ 2006 'ਚ ਪੰਜਾਬ ਵਿੱਚ 5ਵਾਂ ਤਨਖਾਹ ਕਮਿਸਨ ਆਇਆ ਸੀ, ਹੁਣ ਸਾਲ 2021 ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿੰਨੇ ਸਰਮ ਦੀ ਗੱਲ ਹੈ ਕਿ ਦੇਸ ਦੇ ਸਭ ਤੋਂ ਅਮੀਰ ਸੂਬੇ ਦੀ ਸਰਕਾਰ ਆਪਣੇ ਮੁਲਾਜਮਾਂ ਅਤੇ ਪੈਨਸਨਰਾਂ ਨੂੰ ਛੇਵੇਂ ਤਨਖਾਹ ਕਮਿਸਨ ਦੇ ਲਾਭ ਨਹੀਂ ਰਹੀ, ਜਦੋਂ ਕਿ ਕਈ ਸੂਬਿਆਂ ਸਮੇਤ ਕੇਂਦਰ ਦੀ ਸਰਕਾਰ ਨੇ 7ਵੇਂ ਕਮਿਸਨ ਦੀਆਂ ਸਿਫਾਰਸਾਂ ਦੇ ਲਾਭ ਵੀ ਦੇ ਦਿੱਤੇ ਹਨ।

manpreet Singh Badalmanpreet Singh Badal

ਚੀਮਾ ਨੇ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪਿੱਛਲੇ ਵਿਧਾਨ ਸਭਾ ਸੈਸਨ ਦੌਰਾਨ ਐਲਾਨ ਕੀਤਾ ਸੀ 6ਵੇਂ ਤਨਖਾਹ ਕਮਿਸਨ ਦੀ ਰਿਪੋਰਟ 31 ਮਾਰਚ 2021 ਨੂੰ ਪ੍ਰਾਪਤ ਕੀਤੀ ਜਾਵੇਗੀ ਅਤੇ ਜੁਲਾਈ 2021 ਵਿੱਚ ਲਾਗੂ ਕੀਤੀ ਜਾਵੇਗੀ। ਇਹ ਐਲਾਨ ਝੂਠ ਦਾ ਪੁਲੰਦਾ ਹੀ ਸਾਬਤ ਹੋਇਆ ਹੈ ਕਿਉਂਕਿ ਸਰਕਾਰ ਨੇ ਹੁਣ ਤੱਕ ਤਰੀਕਾਂ ਵਿੱਚ ਹੀ ਵਾਧਾ ਕੀਤਾ, ਨਾ ਕਿ ਮੁਲਾਜਮਾਂ ਦੀਆਂ ਤਨਖਾਹਾਂ ਭੱਤਿਆਂ ਵਿੱਚ। ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਤਨਖਾਹ ਕਮਿਸਨ ਦੀਆਂ ਸਿਫਾਰਸਾਂ ਦਾ ਲਾਭ ਕੇਵਲ ਪੰਜਾਬ ਦੇ ਹੀ ਕਰਮਚਾਰੀਆਂ ਤੇ ਪੈਨਸਨਰਾਂ ਨੂੰ ਹੀ ਨਹੀਂ ਮਿਲਦਾ, ਸਗੋਂ ਇਸ ਦੀਆਂ ਸਿਫਾਰਸਾਂ ਦੇ ਆਧਾਰ 'ਤੇ ਹੀ ਹਿਮਾਚਲ ਪ੍ਰਦੇਸ ਦੀ ਸਰਕਾਰ ਅਤੇ ਚੰਡੀਗੜ੍ਹ ਦਾ ਪ੍ਰਸਾਸਨ ਆਪਣੇ ਕਰਮਚਾਰੀਆਂ ਨੂੰ ਵੀ ਵਿੱਤੀ ਲਾਭ ਦਿੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੋਰਡ ਅਤੇ ਨਿਗਮਾਂ ਆਪਣੇ ਪੱਧਰ 'ਤੇ ਕਰਮਚਾਰੀਆਂ ਨੂੰ ਵਿੱਤੀ ਲਾਭ ਦੇਣ ਸਕਦੀਆਂ ਹਨ, ਪਰ ਇਹ ਅਦਾਰੇ ਵੀ ਛੇਵੇਂ ਤਨਖਾਹ ਕਮਿਸਨ ਦੀਆਂ ਸਿਫਾਰਸਾਂ ਦੀ ਉਡੀਕ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਤਨਖਾਹ ਕਮਿਸਨ ਦੀਆਂ ਸਿਫਾਰਸਾਂ ਦੇ ਲਾਭ ਉਡੀਕਦਿਆਂ ਪਿੱਛਲੇ 15 ਸਾਲਾਂ ਦੌਰਾਨ ਹਜਾਰਾਂ ਪੈਨਸਨਰ ਇਸ ਦੁਨੀਆਂ ਤੋਂ ਚਲੇ ਗਏ ਹਨ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਦੇ 2017 ਦੇ ਚੋਣ ਮੈਨੀਫੈਸਟੋ ਵਿੱਚ 6ਵੇਂ ਤਨਖਾਹ ਕਮਿਸਨ ਦੇ ਲਾਭ ਦੇਣ ਸਮੇਤ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਅਤੇ ਸਰਕਾਰੀ ਤੌਰ 'ਤੇ ਘਰ ਘਰ ਰੋਜਗਾਰ ਦੇਣ ਵਾਅਦੇ ਕੀਤੇ ਸਨ, ਜੋ ਕਾਂਗਰਸ ਸਰਕਾਰ ਦੇ ਸਾਢੇ ਚਾਰ ਸਾਲ ਬੀਤ ਜਾਣ 'ਤੇ ਵੀ ਪੂਰੇ ਨਹੀਂ ਹੋਏ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਹੁਣ ਤਾਂ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਗਈਆਂ ਹਨ, ਇਸ ਲਈ ਸਰਕਾਰ ਛੇਵੇਂ ਤਨਖਾਹ ਕਮਿਸਨ ਦੀਆਂ ਸਿਫਾਰਸਾਂ ਲਾਗੂ ਕਰੇ ਅਤੇ ਬੇਰੁਜਗਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement