ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਵੱਲੋਂ ਵਿਕਾਸ ਪ੍ਰਾਜੈਕਟਾਂ ਦਾ ਐਲਾਨ
Published : May 1, 2021, 7:01 pm IST
Updated : May 1, 2021, 7:01 pm IST
SHARE ARTICLE
CM
CM

ਸੂਬਾ ਸਰਕਾਰ ਕਰੇਗੀ ਬਸੀ ਪਠਾਣਾਂ ਦੀ ਪੁਰਾਣੀ ਜੇਲ੍ਹ ਦੀ ਸੰਭਾਲ, ਸ੍ਰੀ ਅਨੰਦਪੁਰ ਸਾਹਿਬ ਦੇ ਅਜਾਇਬਘਰ ਦਾ ਹੋਵੇਗਾ ਨਵੀਨੀਕਰਨ

ਚੰਡੀਗੜ੍ਹ: ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ 400ਵੇਂ ਪ੍ਰਕਾਸ਼ ਪੁਰਬ ਦੇ ਜਸ਼ਨਾਂ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿੱਚਰਵਾਰ ਨੂੰ ਕਈ ਵਿਕਾਸ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਕੀਤੇ, ਜਿਨ੍ਹਾਂ ਵਿੱਚ ਬਸੀ ਪਠਾਣਾਂ ਦੀ ਪੁਰਾਣੀ ਜੇਲ੍ਹ ਦਾ ਵਿਕਾਸ ਅਤੇ ਸੰਭਾਲ ਕੀਤੇ ਜਾਣਾ ਸ਼ਾਮਲ ਹੈ। ਇਸ ਜੇਲ੍ਹ ਵਿੱਚ ਨੌਵੇਂ ਪਾਤਸ਼ਾਹ ਨੂੰ ਉਨ੍ਹਾਂ ਦੇ ਸਾਥੀਆਂ ਸਮੇਤ ਨੂਰ ਮੁਹੰਮਦ ਖ਼ਾਨ ਮਿਰਜ਼ਾ ਨੇ 40 ਦਿਨਾਂ ਤੱਕ ਉਦੋਂ ਨਜ਼ਰਬੰਦ ਰੱਖਿਆ ਸੀ, ਜਦੋਂ ਉਹ ਬਾਦਸ਼ਾਹ ਔਰੰਗਜ਼ੇਬ ਨੂੰ ਮਿਲਣ ਲਈ ਜਾ ਰਹੇ ਸਨ।

Captain Amarinder SinghCaptain Amarinder Singh

ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਸ੍ਰੀ ਗੁਰੂ ਤੇਗ਼ ਬਹਾਦਰ ਅਜਾਇਬਘਰ, ਆਨੰਦਪੁਰ ਸਾਹਿਬ ਦਾ 2 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਹੋਵੇਗਾ। ਇਸ ਅਜਾਇਬਘਰ ਦੀ ਦਿੱਖ ਨੂੰ ਨਵਾਂ ਰੂਪ ਦੇਣ ਦੇ ਨਾਲ-ਨਾਲ ਆਧੁਨਿਕ ਤਕਨਾਲੋਜੀ ਨਾਲ ਪਹਿਲੀ ਮੰਜ਼ਿਲ ਦਾ ਨਵੀਨੀਕਰਨ ਹੋਵੇਗਾ, ਜਦੋਂ ਕਿ ਹੇਠਲੀ ਮੰਜ਼ਿਲ ਉਤੇ ਤਸਵੀਰਾਂ ਦੀ ਪ੍ਰਦਰਸ਼ਨੀ ਦੇ ਅਸਲ ਸਰੂਪ ਨੂੰ ਬਰਕਰਾਰ ਰੱਖਿਆ ਜਾਵੇਗਾ। ਇਹ ਅਜਾਇਬਘਰ ਸਾਲ 1977 ਵਿੱਚ ਤਖ਼ਤ ਕੇਸਗੜ੍ਹ ਸਾਹਿਬ ਦੇ ਨੇੜੇ ਬਣਾਇਆ ਗਿਆ ਸੀ। ਪੰਜਾਬ ਵਿੱਚ ਸ੍ਰੀ ਗੁਰੂ ਤੇਗ਼ ਬਹਾਦਰ ਜੀ ਨਾਲ ਸਬੰਧਤ ਇਹ ਇਕੋ-ਇਕ ਅਜਾਇਬਘਰ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਵਿਰਾਸਤ-ਏ-ਖ਼ਾਲਸਾ, ਸ੍ਰੀ ਆਨੰਦਪੁਰ ਸਾਹਿਬ ਨੇੜੇ 10 ਕਰੋੜ ਰੁਪਏ ਦੀ ਲਾਗਤ ਨਾਲ ਇਕ ਨੇਚਰ ਪਾਰਕ ਵਿਕਸਤ ਕੀਤਾ ਜਾਵੇਗਾ। ਤਕਰੀਬਨ 62 ਏਕੜ ਵਿੱਚ ਬਣਨ ਵਾਲੇ ਇਸ ਪਾਰਕ ਵਿੱਚ ਵੱਡੇ ਪੱਧਰ ਉਤੇ ਦੁਰਲੱਭ ਕਿਸਮ ਦੇ ਪੌਦੇ ਲਾਏ ਜਾਣਗੇ ਅਤੇ ਇਸ ਪਾਰਕ ਦੇ ਮੌਜੂਦਾ ਵਰ੍ਹੇ ਦੇ ਅੰਤ ਤੱਕ ਸ਼ੁਰੂ ਹੋਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਭਾਰਤ ਸਰਕਾਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਲਦੀ ਹੀ ਇਕ ਯਾਦਗਾਰੀ ਡਾਕ ਟਿਕਟ ਜਾਰੀ ਕਰੇਗੀ।

Captain Amarinder SinghCaptain Amarinder Singh

ਇਸ ਇਤਿਹਾਸਕ ਮੌਕੇ ਨੂੰ ਯਾਦਗਾਰ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਵਿੱਢੇ ਗਏ ਪ੍ਰਾਜੈਕਟਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਤ ਦੋ ਵੱਡੇ ਸ਼ਹਿਰਾਂ ਬਾਬਾ ਬਕਾਲਾ ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ 20.50 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚੇ ਦੇ ਪ੍ਰਾਜੈਕਟਾਂ ਦਾ ਕੰਮ ਚੱਲ ਰਿਹਾ ਹੈ। ਇਸ ਤੋਂ ਇਲਾਵਾ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 103 ਥਾਵਾਂ, ਜਿਨ੍ਹਾਂ ਵਿੱਚ 79 ਪਿੰਡ ਤੇ 24 ਸ਼ਹਿਰ ਸ਼ਾਮਲ ਹਨ, ਨੂੰ 50 ਲੱਖ ਰੁਪਏ ਪ੍ਰਤੀ ਪਿੰਡ ਅਤੇ ਇਕ ਕਰੋੜ ਰੁਪਏ ਪ੍ਰਤੀ ਸ਼ਹਿਰ ਦੀ ਗਰਾਂਟ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਦਿੱਤੀ ਗਈ ਹੈ।

Captain Amarinder Singh

Captain Amarinder Singh

ਮੁੱਖ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਜਸ਼ਨਾਂ ਦੇ ਹਿੱਸੇ ਵਜੋਂ ਹੁਣ ਤੱਕ 6986 ਪਿੰਡਾਂ ਵਿੱਚ 60 ਲੱਖ ਤੋਂ ਵੱਧ ਪੌਦੇ ਲਗਾਏ ਜਾ ਚੁੱਕੇ ਹਨ।ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਯਾਦ ਵਿੱਚ 70 ਲੱਖ ਤੋਂ ਵੱਧ ਪੌਦੇ ਲਾਏ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪੌਦਿਆਂ ਨਾਲ ਪੰਜਾਬ ਨੂੰ ਬੇਹੱਦ ਲਾਭ ਹੋਵੇਗਾ ਅਤੇ ਸੂਬੇ ਦੀ ਆਬੋ ਹਵਾ ਪ੍ਰਦੂਸ਼ਣ ਮੁਕਤ ਤੇ ਹਰੀ ਭਰੀ ਹੋ ਜਾਵੇਗੀ।

ਲੋਕਾਂ ਦੀ ਮੰਗ ਨੂੰ ਸਵੀਕਾਰ ਕਰਦਿਆਂ ਮੁੱਖ ਮੰਤਰੀ ਨੇ ਬਾਬਾ ਬਕਾਲਾ ਪੰਚਾਇਤ ਦਾ ਦਰਜਾ ਵਧਾ ਕੇ ਨਗਰ ਪੰਚਾਇਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਨੇ ਨਾਲ ਹੀ ਕਿਹਾ ਕਿ ਇਹ ਫੈਸਲਾ ਜਨਗਣਨਾ ਦੀ ਕਾਰਵਾਈ ਮਗਰੋਂ ਲਾਗੂ ਹੋਵੇਗਾ ਕਿਉਂਕਿ ਮੌਜੂਦਾ ਸਮੇਂ ਨਵੀਆਂ ਮਿਊਂਸਿਪੈਲਟੀਆਂ ਬਣਾਉਣ ਉਤੇ ਰੋਕ ਹੈ।  ਕੈਪਟਨ ਅਮਰਿੰਦਰ ਸਿੰਘ ਨੇ ਜਿਲ੍ਹਾ ਤਰਨ ਤਾਰਨ ਵਿੱਚ ਬਣਨ ਵਾਲੀ ਸ੍ਰੀ ਗੁਰੂ ਤੇਗ਼ ਬਹਾਦਰ ਸਟੇਟ ਯੂਨੀਵਰਸਿਟੀ ਆਫ ਲਾਅ ਦਾ ਨੀਂਹ ਪੱਥਰ ਰੱਖਣ ਦਾ ਵੀ ਐਲਾਨ ਕੀਤਾ। ਇਹ ਯੂਨੀਵਰਸਿਟੀ ਪਿਛਲੇ ਸਾਲ ਪਾਸ ਕੀਤੇ ਐਕਟ ਤਹਿਤ ਹੋਂਦ ਵਿੱਚ ਆ ਚੁੱਕੀ ਹੈ ਅਤੇ ਇਸ ਲਈ ਜ਼ਮੀਨ ਦੀ ਨਿਸ਼ਾਨਦੇਹੀ ਕਰ ਲਈ ਗਈ ਅਤੇ ਟੈਂਡਰ ਪ੍ਰਕਿਰਿਆ ਚੱਲ ਰਹੀ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ੍ਰੀ ਆਨੰਦਪੁਰ ਸਾਹਿਬ ਵਿਖੇ ਨਿਰਮਾਣ ਅਧੀਨ ਭਾਈ ਜੈਤਾ ਜੀ ਮੈਮੋਰੀਅਲ ਵਿਖੇ ਖੰਡਾ ਸਾਹਿਬ ਸੁਸ਼ੋਭਿਤ ਕਰ ਦਿੱਤਾ ਗਿਆ ਹੈ। ਇਸ ਖੰਡਾ ਸਾਹਿਬ ਲਈ 32 ਮੀਟਰਿਕ ਟਨ ਸਟੀਲ ਦੀ ਵਰਤੋਂ ਹੋਈ ਹੈ ਅਤੇ ਇਸ ਉਤੇ 27 ਕਰੋੜ ਰੁਪਏ ਦੀ ਲਾਗਤ ਆਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement