Corona Updates: ਪੰਜਾਬ 'ਚ ਕੋਰੋਨਾ ਦਾ ਕਹਿਰ, ਲੁਧਿਆਣਾ 'ਚ 20 ਲੋਕਾਂ ਦੀ ਹੋਈ ਮੌਤ
Published : May 1, 2021, 10:06 am IST
Updated : May 1, 2021, 10:06 am IST
SHARE ARTICLE
corona
corona

ਚੰਗੀ ਗੱਲ ਇਹ ਹੈ ਕਿ 306153 ਮਰੀਜ਼ ਸਿਹਤਯਾਬ ਵੀ ਚੁੱਕੇ ਹਨ।

ਚੰਡੀਗੜ੍ਹ: ਪੰਜਾਬ ਵਿਚ ਕੋਰੋਨਾਵਾਇਰਸ (Coronavirus) ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੇ ਚਲਦੇ ਪੰਜਾਬ ਅੰਦਰ ਕੋਰੋਨਾ (Corona) ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਇਸ ਵਿਚਾਲੇ ਅੱਜ ਕੈਪਟਨ ਸਰਕਾਰ ਨੇ ਪੰਜਾਬ ਵਿੱਚ ਵੀਕੈਂਡ ਲੌਕਡਾਊਨ ਦੀ ਮਿਆਦ ਵੀ 15 ਮਈ ਤੱਕ ਵਧਾ ਦਿੱਤੀ ਹੈ। ਬੀਤੇ ਦਿਨੀ 76 ਹੋਰ ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ ਜਦਕਿ 6,132 ਨਵੇਂ ਕੋਰੋਨਾ ਕੇਸ ਸਾਹਮਣੇ ਆਏ ਹਨ।

corona casecorona case

ਪੰਜਾਬ ਵਿੱਚ ਹੁਣ ਐਕਟਿਵ ਕੋਰੋਨਾ ਕੇਸਾਂ ਦੀ ਗਿਣਤੀ 55,798 ਹੋ ਗਈ ਹੈ। ਪੰਜਾਬ 'ਚ ਮਰਨ ਵਾਲਿਆਂ ਦੀ ਗਿਣਤੀ 9022 ਹੋ ਗਈ ਹੈ। 669 ਮਰੀਜ ਆਕਸੀਜਨ ਸਪੋਰਟ 'ਤੇ ਹਨ ਜਦਕਿ 99 ਮਰੀਜ਼ ਵੈਂਟੀਲੇਟਰ ਤੇ ਹਨ। ਚੰਗੀ ਗੱਲ ਇਹ ਹੈ ਕਿ 306153 ਮਰੀਜ਼ ਸਿਹਤਯਾਬ ਵੀ ਚੁੱਕੇ ਹਨ।

corona casecorona case

ਜਿਲ੍ਹਿਆਂ ਮੁਤਾਬਿਕ ਰਿਪੋਰਟ 
ਅੰਮ੍ਰਿਤਸਰ -17, ਬਰਨਾਲਾ -2, ਫਰੀਦਕੋਟ -2, ਫਤਿਹਗੜ੍ਹ ਸਾਹਿਬ 3,ਫਾਜ਼ਿਲਕਾ -3, ਫਿਰੋਜ਼ਪੁਰ -5, ਗੁਰਦਾਸਪੁਰ -7, ਹੁਸ਼ਿਆਰਪੁਰ -5, ਜਲੰਧਰ -7,ਲੁਧਿਆਣਾ -20,ਕਪੂਰਥਲਾ -3, ਮੋਗਾ -2, ਐਸ.ਏ.ਐਸ.ਨਗਰ (ਮੁਹਾਲੀ) -8, ਮੁਕਤਸਰ-7, ਪਠਾਨਕੋਟ -3, ਪਟਿਆਲਾ -12, ਸੰਗਰੂਰ -6 ਅਤੇ ਐਸ ਬੀ ਐਸ ਨਗਰ (ਨਵਾਂ ਸ਼ਹਿਰ) -2 ਲੋਕਾਂ ਦੀ ਮੌਤ ਹੋਈ ਹੈ।ਲੁਧਿਆਣਾ 'ਚ ਸਭ ਤੋਂ ਵੱਧ 20 ਮੌਤਾਂ ਦਰਜ ਹੋਈਆਂ ਹਨ।

corona casecorona case

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement