ਵੀਕੈਂਡ ਲਾਕਡਾਊਨ 'ਚ ਲੁਧਿਆਣਾ ਵਾਸੀਆਂ ਲਈ ਰਾਹਤ ਦੀ ਖ਼ਬਰ, ਸਬਜ਼ੀ ਮੰਡੀ ਖੋਲ੍ਹਣ ਦੀ ਮਿਲੀ ਮਨਜ਼ੂਰੀ
Published : May 1, 2021, 10:39 am IST
Updated : May 1, 2021, 11:08 am IST
SHARE ARTICLE
Weekend Lockdown
Weekend Lockdown

ਪੁਲਿਸ ਪ੍ਰਸ਼ਾਸਨ ਨੇ ਸਬਜ਼ੀ ਮੰਡੀ ਦੇ ਕਾਰੋਬਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ

ਲੁਧਿਆਣਾ : ਕੋਰੋਨਾ ਵਾਇਰਸ ਨੇ ਪੂਰੇ ਦੇਸ਼ ਵਿਚ ਤਬਾਹੀ ਮਚਾਈ ਹੋਈ ਹੈ ਇਸ ਦੇ ਚੱਲਦਿਆਂ ਕਈ ਸੂਬਿਆਂ ਵਿਚ ਵੀਕੈਂਡ ਲਾਕਡਾਊਨ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕਈ ਸ਼ਹਿਰਾਂ ਵਿਚ ਵੀ ਵੀਕੈਂਡ ਲਾਕਡਾਊਨ ਲਗਾਇਆ ਗਿਆ ਹੈ ਉੱਥੇ ਲੁਧਿਆਣਾ ਵਿਚ ਵੀ ਲਾਕਡਾਊਨ ਲੱਗਾ ਹੈ ਤੇ ਇਸ ਲਾਕਡਾਊਨ ਦੇ ਚਲਦੇ ਸਿਰਫ਼ ਜ਼ਰੂਰੀ ਚੀਜ਼ਾਂ ਦੀਆਂ ਦੁਕਾਨਾਂ ਹੀ ਖੋਲ੍ਹਣ ਦੀ ਇਜ਼ਾਜ਼ਤ ਦਿੱਤੀ ਗਈ ਸੀ

Sabji Mandi Sabji Mandi

ਪਰ ਅੱਜ ਸ਼ਨੀਵਾਰ ਨੂੰ ਲੱਗਣ ਵਾਲੇ ਲਾਕਡਾਊਨ ਦੌਰਾਨ ਸਬਜ਼ੀ ਮੰਡੀ ਵੀ ਖੁੱਲ੍ਹੀ ਰਹਿਣ ਦੀ ਮਨਜ਼ੂਰੀ ਮਿਲੀ ਹੈ ਤਾਂ ਕਿ ਸ਼ਹਿਰ ਭਰ ਵਿਚ ਸਬਜ਼ੀਆਂ ਅਤੇ ਫਲਾਂ ਦੀ ਸਪਲਾਈ ਬਿਨ੍ਹਾਂ ਕਿਸੇ ਰੁਕਾਵਟ ਦੇ ਘਰ-ਘਰ ਤੱਕ ਪਹੁੰਚ ਸਕੇ। ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨੇ ਵੀ ਸਬਜ਼ੀ ਮੰਡੀ ਦੇ ਆੜ੍ਹਤੀਆਂ ਅਤੇ ਕਾਰੋਬਾਰੀਆਂ ਨੂੰ ਚਿਤਾਵਨੀ ਦਿੱਤੀ ਹੈ ਕਿ ਕੋਰੋਨਾ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

Corona Virus, Lockdown Corona Virus, Lockdown

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਕੋਰੋਨਾ ਦੇ ਲਗਾਤਾਰ ਵੱਧਦੇ ਕਹਿਰ ਨੂੰ ਧਿਆਨ ’ਚ ਰੱਖਦੇ ਹੋਏ ਹਫ਼ਤਾਵਾਰੀ ਤਾਲਾਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਹਨ ਪਰ ਇਸ ਦੌਰਾਨ ਸਰਕਾਰ ਨੇ ਆਮ ਜਨਤਾ ਨੂੰ ਰੋਜ਼ਾਨਾ ਜ਼ਰੂਰਤ ਦੀਆਂ ਚੀਜ਼ਾਂ ਦੀਆਂ ਦੁਕਾਨਾਂ ਅਤੇ ਸਪਲਾਈ ਚੇਨ ਲਗਾਤਾਰ ਜਾਰੀ ਰੱਖਣ ਦੇ ਮਕਸਦ ਨਾਲ ਦਵਾਈਆਂ, ਦੁੱਧ, ਸਬਜ਼ੀਆਂ ਅਤੇ ਫਲਾਂ ਸਮੇਤ ਹੋਰ ਪਦਾਰਥਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਛੋਟ ਵੀ ਦਿੱਤੀ ਹੈ ਤਾਂ ਕਿ ਆਮ ਜਨਤਾ ਨੂੰ ਕਿਸੇ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ।

lockdown lockdown

ਇਸੇ ਲੜੀ ਤਹਿਤ ਹੋਲਸੇਲ ਸਬਜ਼ੀ ਮੰਡੀ ਨੂੰ ਵੀ ਸ਼ਨੀਵਾਰ ਖੋਲ੍ਹਣ ਲਈ ਡੀ. ਸੀ. ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਇਸ ਗੱਲ ਦੀ ਪੁਸ਼ਟੀ ਚੇਅਰਮੈਨ ਮਾਰਕਿਟ ਕਮੇਟੀ ਦਰਸ਼ਨ ਲਾਲ ਬਵੇਜਾ ਅਤੇ ਸਕੱਤਰ ਟੇਕ ਬਹਾਦਰ ਸਿੰਘ ਨੇ ਕਰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨਿਕ ਅਧਿਕਾਰੀ ਦੇ ਹੁਕਮਾਂ ’ਤੇ ਅਮਲ ਕਰਦੇ ਹੋਏ ਸ਼ਨੀਵਾਰ ਨੂੰ ਸਬਜ਼ੀ ਮੰਡੀ ਨੂੰ ਖੋਲ੍ਹਿਆ ਜਾਵੇਗਾ।

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement