ਪੰਥਕ ਜਥੇਬੰਦੀਆਂ ਨੇ ਹਾਈ ਕੋਰਟ ਦੀ ਜੱਜਮੈਂਟ ਦੀਆਂ ਕਾਪੀਆਂ ਸਾੜ ਕੇ ਕੀਤੀ ਨਾਹਰੇਬਾਜ਼ੀ
Published : May 1, 2021, 1:21 am IST
Updated : May 1, 2021, 1:21 am IST
SHARE ARTICLE
image
image

ਪੰਥਕ ਜਥੇਬੰਦੀਆਂ ਨੇ ਹਾਈ ਕੋਰਟ ਦੀ ਜੱਜਮੈਂਟ ਦੀਆਂ ਕਾਪੀਆਂ ਸਾੜ ਕੇ ਕੀਤੀ ਨਾਹਰੇਬਾਜ਼ੀ

ਬੁਲਾਰਿਆਂ ਨੇ ਕੌਮ ਨੂੰ  ਚਿੰਬੜੇ ਬਾਦਲ ਰੂਪੀ ਕੋਰੋਨਾ ਤੋਂ ਬਚਣ ਦਾ ਦਿਤਾ ਸੱਦਾ

ਕੋਟਕਪੂਰਾ, 30 ਅਪ੍ਰੈਲ (ਗੁਰਿੰਦਰ ਸਿੰਘ): 14 ਅਕਤੂਬਰ 2015 ਨੂੰ  ਸ਼ਾਂਤਮਈ ਧਰਨੇ 'ਤੇ ਬੈਠੀਆਂ ਸੰਗਤਾਂ ਉਪਰ ਢਾਹੇ ਗਏ ਪੁਲਿਸੀਆਂ ਅਤਿਆਚਾਰ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਐਸਆਈਟੀ ਨੂੰ  ਖ਼ਾਰਜ ਕਰ ਕੇ ਜਾਂਚ ਰੀਪੋਰਟਾਂ ਰੱਦ ਕਰਨ ਦੇ ਹਾਈ ਕੋਰਟ ਦੀ ਜੱਜਮੈਂਟ ਦੇ ਫ਼ੈਸਲੇ ਦੀਆਂ ਕਾਪੀਆਂ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਸਾੜ ਕੇ ਪੰਥਕ ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਦੇ ਭਾਰੀ ਗਿਣਤੀ ਵਿਚ ਜੁੜੇ ਨੁਮਾਇੰਦਿਆਂ ਨੇ ਆਖਿਆ ਕਿ ਉਹ ਕਿਸਾਨ ਅੰਦੋਲਨ ਦਾ ਨੁਕਸਾਨ ਨਹੀਂ ਕਰਨਾ ਚਾਹੁੰਦੇ, ਇਸ ਲਈ ਕਾਪੀਆਂ ਸਾੜਨ ਦੇ ਇਸ ਪੋ੍ਰਗਰਾਮ ਨੂੰ  ਸੰਕੇਤਕ ਮੰਨਿਆ ਜਾਵੇ ਅਤੇ ਇਸ ਦਾ ਮੰਤਵ ਸਿਰਫ਼ ਇਹੀ ਹੈ ਕਿ ਸਾਡੇ ਨਾਲ ਹੋਏ ਅਨਿਆਂ ਦੀ ਆਵਾਜ਼ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਸਮੇਤ ਮਨੁੱਖੀ ਅਧਿਕਾਰਾਂ ਦੀ ਰਾਖੀ ਕਰਨ ਵਾਲੀਆਂ ਸਰਕਾਰੀ ਅਤੇ ਗ਼ੈਰ ਸਰਕਾਰੀ ਜਥੇਬੰਦੀਆਂ ਤਕ ਪੁੱਜੇ | ਕਾਪੀਆਂ ਸਾੜਨ ਤੋਂ ਪਹਿਲਾਂ ਭਾਰੀ ਗਿਣਤੀ ਵਿਚ ਜੁੜੀਆਂ ਸੰਗਤਾਂ ਨੂੰ  ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਬਾਦਲ ਪਰਵਾਰ ਨੂੰ  ਲੰਮੇ ਹੱਥੀਂ ਲਿਆ ਜਦਕਿ ਕੁੱਝ ਨੇ ਕੈਪਟਨ ਅਮਰਿੰਦਰ ਸਿੰਘ ਨੂੰ  ਵੀ ਨਿਸ਼ਾਨੇ 'ਤੇ ਰਖਿਆ | ਭਾਈ ਰਣਜੀਤ ਸਿੰਘ ਨੇ ਦਾਅਵਾ ਕੀਤਾ ਕਿ ਦੁਨਿਆਵੀ ਅਦਾਲਤਾਂ ਵਿਚ ਤਾਂ ਚੋਟਾਲਿਆਂ ਦੀਆਂ ਸਿਫ਼ਾਰਿਸ਼ਾਂ ਰਾਹੀਂ ਐਸਆਈਟੀ ਦੀ ਰੀਪੋਰਟ ਰੱਦ ਕਰ ਕੇ ਬਾਦਲਾਂ ਅਤੇ ਹੋਰ ਦੋਸ਼ੀਆਂ ਵਲੋਂ ਮਨਾਈਆਂ ਜਾ ਰਹੀਆਂ ਖ਼ੁਸ਼ੀਆਂ ਤੋਂ ਸਹਿਜੇ ਹੀ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ  ਉਪਰਲੀ ਅਦਾਲਤ ਵਿਚ ਇਸ ਦਾ ਖ਼ਮਿਆਜ਼ਾ ਜ਼ਰੂਰ ਭੁਗਤਣਾ ਪਵੇਗਾ | ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਦੋਸ਼ੀਆਂ ਨੂੰ  ਸਜ਼ਾਵਾਂ ਅਤੇ ਪੀੜਤ ਪਰਵਾਰਾਂ ਨੂੰ  ਇਨਸਾਫ਼ ਦਿਵਾਉਣ ਦੀ ਜ਼ਿੰਮੇਵਾਰੀ ਸ਼ੋ੍ਰਮਣੀ ਅਕਾਲੀ ਦਲ, ਤਖ਼ਤਾਂ ਦੇ ਜਥੇਦਾਰਾਂ ਅਤੇ ਸ਼ੋ੍ਰਮਣੀ ਕਮੇਟੀ ਦੀ ਬਣਦੀ ਸੀ ਪਰ ਉਨ੍ਹਾਂ ਦੇ ਵਿਹੜੇ ਵਿਚ ਤਾਂ ਭੰਗੜੇ ਪੈ ਰਹੇ ਹਨ | ਬਲਵਿੰਦਰ ਸਿੰਘ ਬੈਂਸ ਨੇ ਬਾਦਲਾਂ ਨੂੰ  ਨੀਲੀ ਦਸਤਾਰ ਵਾਲੇ ਸਿੱਖ ਵਿਰੋਧੀ ਦਸਦਿਆਂ ਆਖਿਆ ਕਿ ਬਾਦਲਾਂ ਦੇ ਰਾਜ ਵਿਚ ਹੀ ਸੱਭ ਤੋਂ ਜ਼ਿਆਦਾ ਬੇਅਦਬੀ ਦੀਆਂ ਸ਼ਰਮਨਾਕ ਘਟਨਾਵਾਂ ਵਾਪਰੀਆਂ | ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸਵਾਲ ਕੀਤਾ ਕਿ ਪਵਿੱਤਰ ਗੁਟਕੇ ਦੀ ਸਹੁੰ ਚੁੱਕ ਕੇ ਬੇਅਦਬੀ ਦਾ ਇਨਸਾਫ਼ ਦਿਵਾਉਣ ਦਾ ਦਾਅਵਾ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਨੇ ਬਾਦਲਾਂ ਨੂੰ  ਬਚਾ ਕੇ ਦੋਹਰੀ ਬੇਅਦਬੀ ਕਰਨ ਦਾ ਗੁਨਾਹ ਕਿਉਂ ਕੀਤਾ ਹੈ? ਲਹਿਰਾਗਾਗਾ ਤੋਂ ਵਿਧਾਇਕ ਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਆਖਿਆ ਕਿ ਉਨ੍ਹਾਂ ਦੇ ਸਤਿਕਾਰਤ ਪਿਤਾ ਸੁਖਦੇਵ ਸਿੰਘ ਢੀਂਡਸਾ ਪਹਿਲੇ ਦਿਨ ਤੋਂ ਹੀ ਬਾਦਲ ਪਿਉ-ਪੁੱਤ ਨੂੰ  ਅਕਾਲ ਤਖ਼ਤ 'ਤੇ ਜਾ ਕੇ ਸਮੁੱਚੀ ਸਿੱਖ ਕੌਮ ਤੋਂ ਮਾਫ਼ੀ ਮੰਗਣ ਦੀ ਨਸੀਹਤ ਦਿੰਦੇ ਆ ਰਹੇ ਹਨ, ਬਾਦਲਾਂ ਨੇ ਮਾਫ਼ੀ ਮੰਗਣ ਦੀ ਗੱਲ ਪ੍ਰਵਾਨ ਕਰਨ ਦੇ ਬਾਵਜੂਦ ਵੀ ਮਾਫ਼ੀ ਮੰਗਣ ਦੀ ਜ਼ਰੂਰਤ ਨਾ ਸਮਝੀ | 
ਕੁਲਤਾਰ ਸਿੰਘ ਸੰਧਵਾਂ, ਦਮਦਮੀ ਟਕਸਾਲ ਤੋਂ ਅਮਰੀਕ ਸਿੰਘ ਅਜਨਾਲਾ, ਦਲ ਖ਼ਾਲਸਾ ਤੋਂ ਕੰਵਰਪਾਲ ਸਿੰਘ, ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ, ਗੁਰਦਿੱਤ ਸਿੰਘ ਸੇਖੋਂ ਅਤੇ ਹੋਰ ਵੱਖ-ਵੱਖ ਬੁਲਾਰਿਆਂ ਨੇ ਤਿੱਖੀ ਸ਼ਬਦਾਵਲੀ ਵਰਤਦਿਆਂ ਆਖਿਆ ਕਿ ਕੋਰੋਨਾ ਤੋਂ ਬਚਾਅ ਲਈ ਤਾਂ ਕੋਈ ਦਵਾਈ ਨਿਕਲ ਆਵੇਗੀ ਪਰ ਬਾਦਲਰੂਪੀ ਕੋਰੋਨਾ ਤੋਂ ਸਿੱਖ ਕੌਮ ਅਤੇ ਪੰਥ ਨੂੰ  ਬਚਾਉਣ ਦੀ ਲੋੜ ਹੈ | ਸਿੱਖ ਪ੍ਰਚਾਰਕ ਭਾਈ ਹਰਜਿੰਦਰ ਸਿੰਘ ਮਾਝੀ ਨੇ ਪ੍ਰਕਾਸ਼ ਸਿੰਘ ਬਾਦਲ ਦੇ ਪਹਿਲੀ ਵਾਰ 1970 ਵਿਚ ਮੁੱਖ ਮੰਤਰੀ ਬਣਨ ਤੋਂ ਲੈ ਕੇ ਅੱਜ ਤਕ ਕੀਤੇ ਪੰਥ ਵਿਰੋਧੀ ਕਾਰਨਾਮਿਆਂ ਦਾ ਅੰਕੜਿਆਂ ਸਹਿਤ ਦਲੀਲਾਂ ਨਾਲ ਵਰਨਣ ਕਰਦਿਆਂ ਆਖਿਆ ਕਿ ਅੱਜ ਜਾਗਦੀ ਜਮੀਰ ਵਾਲੇ ਸਿੱਖ ਤਾਂ ਬਾਦਲ ਦਾ ਸਾਥ ਛੱਡਦੇ ਜਾ ਰਹੇ ਹਨ ਪਰ ਕੁੱਝ ਦੀ ਜਮੀਰ ਜਾਗਣ 'ਤੇ ਅਜੇ ਹੋਰ ਸਮਾਂ ਲੱਗੇਗਾ |


 ਲਗਭਗ ਸਾਰੇ ਬੁਲਾਰਿਆਂ ਨੇ ਬਾਦਲਾਂ ਅਤੇ ਕੈਪਟਨ ਨੂੰ  ਚਿਤਾਵਨੀ ਦਿੰਦਿਆਂ ਆਖਿਆ ਕਿ 'ਕਿਸਾਨ ਅੰਦੋਲਨ' ਵਿਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਸਮੂਹ ਪੰਜਾਬੀ ਪੰਜਾਬ ਦਾ ਰੁੱਖ ਕਰਨਗੇ ਅਤੇ ਬੇਅਦਬੀ ਕਾਂਡ ਦੇ ਮੁੱਦੇ 'ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ |

ਫੋਟੋ :- ਕੇ.ਕੇ.ਪੀ.-ਗੁਰਿੰਦਰ-30-1ਏ

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement